ਕਰਜ਼ ਮੁਆਫੀ 'ਚ ਧਾਂਦਲੀਆਂ ਵਿਰੱਧ ਡਟੇ ਕਿਸਾਨ

By: abp sanjha | | Last Updated: Saturday, 6 January 2018 6:17 PM
ਕਰਜ਼ ਮੁਆਫੀ 'ਚ ਧਾਂਦਲੀਆਂ ਵਿਰੱਧ ਡਟੇ ਕਿਸਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਵੱਲੋਂ ਕਰਜ਼ਾ ਸੂਚੀ ਵਿੱਚ ਧਾਂਦਲੀਆਂ ਤੇ ਕਰਜ਼ਈ ਕਿਸਾਨਾਂ ਦੇ ਘਰਾਂ ਅੱਗੇ ਬੈਂਕ ਮੁਲਾਜ਼ਮਾਂ ਵੱਲੋਂ ਧਰਨੇ ਲਾਉਣ ਦੇ ਵਿਰੋਧ ਵਿੱਚ 19 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਹ ਧਰਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਦਿੱਤੇ ਜਾਣਗੇ।

 
‘ਏਬੀਪੀ ਸਾਂਝਾ’ ਨੂੰ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕਾਹਲੀ ਵਿੱਚ ਜੋ ਲਿਸਟਾਂ ਕੋਆਪਰੇਟਿਵ ਸੁਸਾਇਟੀ ਦੀਆਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ‘ਚ ਲੋੜਵੰਦ ਕਿਸਾਨਾਂ ਦੇ ਨਾਂ ਤੱਕ ਨਹੀਂ ਹਨ, ਉਲਟਾ ਕਈ ਕਿਸਾਨਾਂ ਨਾਲ 100 ਰੁਪਏ ਤੋਂ ਵੀ ਘੱਟ ਮੁਆਫੀ ਦੇ ਕੇ ਕੋਝਾ ਮਜ਼ਾਕ ਕੀਤਾ ਗਿਆ ਹੈ।

 
ਜਥੇਬੰਦੀ ਵੱਲੋਂ ਇਸ ਸਬੰਧੀ ਪਟਿਆਲਾ ਵਿੱਚ ਕਿਸਾਨਾਂ ਦੀ ਮੀਟਿੰਗ ਵੀ ਹੋਈ ਜਿਥੇ ਜੱਥੇਬੰਦੀ ਦੇ ਜਿਲ੍ਹਾ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਲੰਗ ਨੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਵੱਲੋਂ ਗੈਰ ਕਾਨੂੰਨੀ ਖਾਲੀ ਚੈੱਕ ਲੈ ਕੇ ਜਬਰੀ ਉਗਰਾਹੀਆਂ ਤੇ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਤੇ ਡਿਫਾਲਟਰ ਕਿਸਾਨਾਂ ਦੇ ਘਰਾਂ ਅੱਗੇ ਧਰਨੇ ਦੇਣ ਦੀਆਂ ਬੈਂਕ ਮੁਲਾਜ਼ਮਾਂ ਦੀਆਂ ਕਾਰਵਾਈਆਂ ਦਾ ਡੱਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ।

 

 

 

 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਘਰ ਅੱਗੇ ਕੋਈ ਕਰਮਚਾਰੀ ਧਰਨਾ ਲਾਉਣ ਆਉਂਦੇ ਹਨ ਤਾਂ ਤੁਰੰਤ ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਲੀਡਰਸ਼ਿਪ ਤੇ ਜ਼ਿਲ੍ਹਾ ਲੀਡਰਸ਼ਿਪ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਕਰਮਚਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਕਰਨ ਤੇ ਢੁੱਕਵਾ ਜਵਾਬ ਦਿੱਤਾ ਜਾਵੇ।

 
ਨਾਭਾ ਬਲਾਕ ਦੇ ਪ੍ਰਧਾਨ ਹਰਵਿੰਦਰ ਸਿੰਘ ਅਗੇਤਾ ਨੇ ਘਮਰੋਦਾ ਕੋਅਪ੍ਰੇਟਿਵ ਸੁਸਾਇਟੀ ਦੀ ਲਿਸਟ ਦੀ ਕਾਪੀ ਪੇਸ਼ ਕਰਦਿਆਂ ਬਲਵਿੰਦਰ ਸਿੰਘ ਪੁੱਤਰ ਸੰਤਾ ਸਿੰਘ ਜੋ ਡੇਢ ਏਕੜ ਦਾ ਮਾਲਕ ਤੇ ਸੁਸਾਇਟੀ ਦਾ 40 ਹਜ਼ਾਰ ਰੁਪਏ ਦਾ ਕਰਜਦਾਰ ਸੀ ਪਰ ਉਸ ਨੂੰ ਕੇਵਲ 7 ਰੁਪਏ ਮੁਆਫੀ ਆਈ ਹੈ।

 
ਅਵਤਾਰ ਸਿੰਘ ਕੌਰਜੀਵਾਲਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਦੇ ਅਫਸਰ ਲਿਸਟਾਂ ਵਿੱਚ ਗੜਬੜੀ, ਕੰਪਿਊਟਰ ਦੀਆਂ ਗਲਤੀਆਂ ਦੱਸ ਰਹੇ ਹਨ ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਨੇ ਅੱਜ ਦੀ ਮੀਟਿੰਗ ਵਿੱਚ ਬੇ-ਬੁਨਿਆਦ (ਨਕਾਰਦਿਆਂ) ਪੂਰੀ ਤਰ੍ਹਾਂ ਰੱਦ ਕੀਤਾ ਹੈ ਤੇ ਉਨ੍ਹਾਂ ਢਾਈ ਤੇ ਪੰਜ ਏਕੜ ਦੇ ਰੇੜਕੇ ਨੂੰ ਖਤਮ ਕਰਕੇ ਸਾਰੇ ਕਿਸਾਨਾਂ ਦਾ ਸਾਰਾ ਕਰਜ਼ਾ ਖਤਮ ਕਰਨ ਲਈ ਜਦੋ-ਜਹਿਦ ਜਾਰੀ ਰੱਖਣ ਦਾ ਅਹਿਦ ਲਿਆ।

 

 

 

ਪਟਿਆਲਾ ਬਲਾਕ ਦੇ ਪ੍ਰਧਾਨ ਮਨਜੀਤ ਸਿੰਘ ਮਹਿਮਦਪੁਰ ਨੇ ਆਖਿਆ ਕਿ ਸਰਕਾਰ ਕਰਜਾ ਮੁਆਫੀ ਦੇ ਵਾਅਦੇ ਤੋਂ ਭੱਜਦੀ ਜਾ ਰਹੀ ਹੈ ਜਿਸ ਕਾਰਨ 19 ਜਨਵਰੀ ਦੇ ਧਰਨੇ ਵਿੱਚ ਵੱਧ ਤੋਂ ਵੱਧ ਕਿਸਾਨ ਪਹੁੰਚ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ।

First Published: Friday, 5 January 2018 5:05 PM

Related Stories

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ