ਜ਼ਹਿਰੀਲੇ ਧੂੰਏਂ ਦਾ ਕਹਿਰ: ਦਿੱਲੀ, ਯੂ.ਪੀ. ਤੇ ਹਰਿਆਣਾ ਨੂੰ ਝਾੜ, ਪੰਜਾਬ ਬਚਿਆ

By: ਰਵੀ ਇੰਦਰ ਸਿੰਘ | | Last Updated: Tuesday, 7 November 2017 5:52 PM
ਜ਼ਹਿਰੀਲੇ ਧੂੰਏਂ ਦਾ ਕਹਿਰ: ਦਿੱਲੀ, ਯੂ.ਪੀ. ਤੇ ਹਰਿਆਣਾ ਨੂੰ ਝਾੜ, ਪੰਜਾਬ ਬਚਿਆ

ਨਵੀਂ ਦਿੱਲੀ: ਦਿੱਲੀ ਵਿੱਚ ਅੱਜ ਹਵਾ ਪ੍ਰਦੂਸ਼ਣ ਬਹੁਤ ਹੀ ਗੰਭੀਰ ਪੱਧਰ ‘ਤੇ ਪਹੁੰਚ ਗਿਆ ਹੈ। ਪ੍ਰਦੂਸ਼ਣ ਸਹਿਣ-ਸਮਰੱਥਾ ਮਿਆਰ ਯਾਨੀ ਪੌਲਿਊਸ਼ਨ ਪਰਮਿਸੀਬਲ ਸਟੈਂਡਰਡ ਦੇ ਕਈ ਗੁਣਾ ਜ਼ਿਆਦਾ ਵਧ ਜਾਣ ਕਾਰਨ ਪੂਰੀ ਦਿੱਲੀ ਵਿੱਚ ਧੁੰਧ ਦੀ ਮੋਟੀ ਚਾਦਰ ਲਿਪਟ ਗਈ। ਅੱਜ ਸਵੇਰੇ 10 ਵਜੇ ਤਕ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਦੀ ਗੁਣਵੱਤਾ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਦੱਸਿਆ, ਜਿਸ ਦਾ ਮਤਲਬ ਪ੍ਰਦੂਸ਼ਣ ਬਹੁਤ ਹੀ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ।

ਕੌਮੀ ਗਰੀਨ ਟ੍ਰਿਬੀਊਨਲ (ਐਨ.ਜੀ.ਟੀ.) ਨੇ ਹਵਾ ਦੀ ਬੇਹੱਦ ਖ਼ਰਾਬ ਗੁਣਵੱਤਾ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਹਰਿਆਣਾ ਸਰਕਾਰ ਨੂੰ ਫਿੱਟ ਲਾਹਣਤਾਂ ਪਾਈਆਂ ਹਨ। ਇਸ ਵਾਰ ਪੰਜਾਬ ਦਾ ਬਚਾਅ ਹੋ ਗਿਆ ਹੈ। ਐਨ.ਜੀ.ਟੀ. ਦੇ ਚੇਅਰਪਰਸਨ ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੀ ਬੈਂਚ ਨੇ ਤਿੰਨੇ ਸੂਬਿਆਂ ਤੋਂ ਜਵਾਬ-ਤਲਬੀ ਕੀਤੀ ਹੈ ਕਿ ਅੱਜ ਬਣੇ “ਐਮਰਜੈਂਸੀ ਹਾਲਾਤ” ਦੇ ਨਿਬੇੜੇ ਲਈ ਕੀ ਕਦਮ ਚੁੱਕੇ ਹਨ।

ਜ਼ਿਕਰਯੋਗ ਹੈ ਕਿ 30 ਅਕਤੂਬਰ ਨੂੰ ਐਨ.ਜੀ.ਟੀ. ਦੇ ਸਾਹਮਣੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਮੀ ਆਈ ਹੈ। ਪਿਛਲੇ ਸਾਲ ਰਹਿੰਦ-ਖੂਹੰਦ ਸਾੜਨ ਦੀਆਂ 22269 ਘਟਨਾਵਾਂ ਵਾਪਰੀਆਂ ਸਨ। ਐਨ.ਜੀ.ਟੀ. ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 21 ਕਿਸਾਨਾਂ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਜਿਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਦੇ ਇਵਜ ਵਿੱਚ ਮੁਆਵਜ਼ਾ ਤੇ ਢਾਂਚਾ ਮੁਹੱਈਆ ਕਰਵਾਇਆ ਗਿਆ। ਇਸ ਹੁਕਮ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਨੇ 12 ਕਿਸਾਨ ਪੇਸ਼ ਕੀਤੇ ਸਨ।

ਇਸ ‘ਤੇ ਐਨ.ਜੀ.ਟੀ. ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਉਹ ਉਸ ਵਿਉਂਤ ਬਾਰੇ ਦੱਸੇ ਜੋ ਉਸ ਨੇ ਘੱਟੋ-ਘੱਟ ਕਿਸੇ ਇੱਕ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਹੋਵੇ, ਇਕੱਲੇ ਕਿਸਾਨਾਂ ਨੂੰ ਬੈਂਚ ਸਾਹਮਣੇ ਪੇਸ਼ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਐਨ.ਜੀ.ਟੀ. ਦਿੱਲੀ ਦੇ ਮੁੱਖ ਮੰਤਰੀ ਨੂੰ ਸਕੂਲ ਬੰਦ ਕਰਨ ਦੀ ਸਲਾਹ ਦਿੱਤੀ ਹੈ ਤਾਂ ਕਿ ਬੱਚਿਆਂ ਦੀ ਸਿਹਤ ‘ਤੇ ਕੋਈ ਅਸਰ ਨਾ ਹੋਵੇ। ਸੋਮਵਾਰ ਸ਼ਾਮ ਤੋਂ ਬੀਤੀ ਸ਼ਾਮ ਤਕ ਹਵਾ ਦੀ ਗੁਣਵੱਤਾ ਤੇ ਦ੍ਰਿਸ਼ਟੀ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ ਤੋਂ ਇਲਾਵਾ ਨਮੀ ਤੇ ਪ੍ਰਦੂਸ਼ਕਾਂ ਦੇ ਮਿਲਨ ਕਾਰਨ ਸ਼ਹਿਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।

First Published: Tuesday, 7 November 2017 5:49 PM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ