ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

By: ਏਬੀਪੀ ਸਾਂਝਾ | | Last Updated: Tuesday, 18 July 2017 8:16 AM
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ ਚੱਲ ਸਕਣਗੀਆਂ। ਇਸ ਨਾਲ ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਸੂਤਰਾਂ ਮੁਤਾਬਕ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੋਜ ਕੀਤੇ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਪੁਰਾਣੀ ਤਕਨੀਕ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਾ ਦਿੱਤੀ ਹੈ।

 

ਸਰਕਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਸੁਪਰੀਮ ਕੋਰਟ, ਰਾਸ਼ਟਰੀ ਗਰੀਨ ਟ੍ਰਿਬਿਊਨਲ, ਦਿੱਲੀ ਹਾਈਕੋਰਟ ਤੇ ਹੋਰ ਅਦਾਲਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮੁੱਦੇ ‘ਤੇ ਚੱਲ ਰਹੇ ਵੱਖ-ਵੱਖ ਕੇਸਾਂ ਦੇ ਅਧਾਰ ‘ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਇਸ ਮੁੱਦੇ ‘ਤੇ ਖੋਜ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਵੱਲੋਂ ਖੋਜੀ ਗਈ ਤਕਨੀਕ, ਜਿਸ ਨੂੰ ਸੁਪਰ ਸਟਰਾਅ ਮੈਨਜਮੈਂਟ ਸਿਸਸਟ’ ਦਾ ਨਾਂ ਦਿੱਤਾ ਗਿਆ ਹੈ, ਲੱਗੀਆਂ ਮਸ਼ੀਨਾਂ ਨੂੰ ਝੋਨਾ ਕੱਟਣ ਦੀ ਆਗਿਆ ਹੋਵੇਗੀ। ਉਕਤ ਮਸ਼ੀਨਾਂ ਨਾਲ ਕੱਟੇ ਗਏ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾੜਨ ਦੀ ਨੌਬਤ ਨਹੀਂ ਆਉਂਦੀ। ਕਿਸਾਨ ਉਸ ਨੂੰ ਅਸਾਨੀ ਨਾਲ ਖੇਤ ਵਿੱਚ ਵਾਹ ਕੇ ਹੀ ਅਗਲੀ ਫਸਲ ਦੀ ਬਜਾਈ ਕਰ ਸਕਦਾ ਹੈ।

 

ਦੱਸਣਯੋਗ ਹੈ ਕਿ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਿੱਚ ਪਹਿਲਾਂ ਤੋਂ ਹੀ ਚੱਲ ਰਹੀਆਂ ਕੰਬਾਇਨਾਂ ਵਿੱਚ ਅਜਿਹਾ ਯੰਤਰ ਲਾ ਦਿੱਤਾ ਜਾਂਦਾ ਹੈ, ਜੋ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਖੇਤ ਵਿੱਚ ਨਾਲੋ-ਨਾਲ ਖਿਲਾਰ ਦਿੰਦਾ ਹੈ। ਇਸ ਤਰ੍ਹਾਂ ਕੁਤਰਾ ਕੀਤੀ ਗਈ ਪਰਾਲੀ ਇੱਕ ਵਾਰ ਵਹਾਈ ਕਰਨ ਨਾਲ ਹੀ ਖੇਤ ਵਿੱਚ ਰਲ ਜਾਂਦੀ ਹੈ। ਉਸ ਲਈ ਕਿਸਾਨ ਨੂੰ ਵਾਧੂ ਖਰਚ ਜਾਂ ਵਾਧੂ ਮਿਹਨਤ ਨਹੀਂ ਕਰਨੀ ਪੈਂਦੀ। ਸਰਕਾਰ ਨੇ ਇਹ ਫੈਸਲਾ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਖੇਤਾਂ ਵਿਚ ਸਾੜਨ ਕਾਰਨ ਪੈਂਦਾ ਹੋਏ ਪ੍ਰਦੂਸ਼ਣ ਕਰਕੇ ਲਿਆ ਹੈ। ਇਸ ਕਾਰਨ ਮਨੁੱਖ, ਵਾਤਾਵਰਣ ਤੇ ਧਰਤੀ ਦੀ ਸਿਹਤ ‘ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ।

First Published: Monday, 17 July 2017 5:09 PM

Related Stories

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..
ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ :ਕਰਜ਼ੇ ਕਾਰਨ ਪਿੰਡ ਕੁਠਾਲਾ ਦੇ ਇਕ ਨੌਜਵਾਨ ਕਿਸਾਨ ਕੁਲਦੀਪ ਸਿੰਘ

ਨਹਿਰ 'ਚ ਪਾੜ ਨੇ ਮਚਾਈ ਤਬਾਹੀ
ਨਹਿਰ 'ਚ ਪਾੜ ਨੇ ਮਚਾਈ ਤਬਾਹੀ

ਬਠਿੰਡਾ: ਜੱਸੀ ਪੋ ਰੋੜ ‘ਤੇ ਨਿਕਲਣ ਵਾਲੇ ਰਾਜਵਾਹੇ ਵਿੱਚ ਰਾਤ ਅਚਾਨਕ ਨੌਂ ਵਜੇ

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ