ਪਾਕਿਸਤਾਨ ਨਹੀਂ ਜਾਵੇਗਾ ਸਿੱਖ ਜਥਾ

By: ਏਬੀਪੀ ਸਾਂਝਾ | | Last Updated: Friday, 19 May 2017 5:51 PM
ਪਾਕਿਸਤਾਨ ਨਹੀਂ ਜਾਵੇਗਾ ਸਿੱਖ ਜਥਾ

ਫਾਈਲ ਫੋਟੋ

ਅੰਮ੍ਰਿਤਸਰ: ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾਣ ਵਾਲਾ ਜੱਥਾ ਹੁਣ 21 ਮਈ ਨੂੰ ਪਾਕਿਸਤਾਨ ਨਹੀਂ ਜਾ ਸਕੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੁਤਾਬਕ ਪਾਕਿਸਤਾਨ ਅੰਬੈਸੀ ਵੱਲੋਂ ਵੀਜ਼ੇ ਜਾਰੀ ਨਾ ਕੀਤੇ ਜਾਣ ਕਰਕੇ ਇਹ ਜੱਥਾ ਪਾਕਿਸਤਾਨ ਨਹੀਂ ਜਾ ਸਕੇਗਾ।

 

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੁਰਬ ਮੌਕੇ 21 ਮਈ ਨੂੰ ਜਾਣ ਵਾਲਾ ਜਥਾ ਪਾਕਿਸਤਾਨ ਅੰਬੈਸੀ, ਨਵੀਂ ਦਿੱਲੀ ਵੱਲੋਂ ਵੀਜ਼ੇ ਜਾਰੀ ਨਾ ਕਰਨ ਕਰਕੇ ਨਹੀਂ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਅੰਬੈਸੀ ਵਿਖੇ ਭੇਜੇ ਗਏ ਨੁਮਾਇੰਦੇ ਮਹਿੰਦਰ ਸਿੰਘ ਮੀਤ ਸਕੱਤਰ ਨੇ ਆਪਣੀ ਰਿਪੋਰਟ ਦਿੱਤੀ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਮਨਜ਼ੂਰੀ ਨਾ ਦੇਣ ਕਾਰਨ ਵੀਜ਼ੇ ਪ੍ਰਾਪਤ ਨਹੀਂ ਹੋਏ।

 

ਮੁੱਖ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿਉਂਕਿ ਸੰਗਤ ਦੀਆਂ ਭਾਵਨਾਵਾਂ ਪਾਕਿਸਤਾਨ ਸਥਿਤ ਗੁਰਧਾਮਾਂ ਨਾਲ ਜੁੜੀਆਂ ਹੋਈਆਂ ਹਨ। ਹਰੇਕ ਸਿੱਖ ਉਥੋਂ ਦੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨਾ ਲੋਚਦਾ ਹੈ। ਕੇਂਦਰ ਸਰਕਾਰ ਕੋਲ ਇਸ ਪ੍ਰਤੀ ਸ਼੍ਰੋਮਣੀ ਕਮੇਟੀ ਆਪਣਾ ਰੋਸ ਵੀ ਪ੍ਰਗਟ ਕਰੇਗੀ।

First Published: Friday, 19 May 2017 5:51 PM

Related Stories

ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ
ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ

ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ