ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਦਾ 'ਤਾਨਾਸ਼ਾਹੀ' ਵਤੀਰਾ

By: ABP Sanjha | | Last Updated: Sunday, 15 April 2018 5:59 PM
ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਦਾ 'ਤਾਨਾਸ਼ਾਹੀ' ਵਤੀਰਾ

ਪੁਰਾਣੀ ਤਸਵੀਰ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਬੁਰਾ ਵਿਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਸਿੱਖ ਯਾਤਰੂਆਂ ਨੂੰ ਮੰਦੇ ਪ੍ਰਬੰਧਾਂ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਤੇ ਬਾਅਦ ਵਿੱਚ ਪਾਕਿਸਤਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਵੀ ਝੱਲਣਾ ਪੈ ਰਿਹਾ ਹੈ।

 

ਵਿਸਾਖੀ ਮਨਾਉਣ ਪਹੁੰਚੇ ਸਿੱਖ ਸ਼ਰਧਾਲੂਆਂ ਵਕਫ਼ ਬੋਰਡ ਦੇ ਮੰਦੇ ਪ੍ਰਬੰਧਾਂ ਦੀ ਸ਼ਿਕਾਇਤ ਲਈ ਭਾਰਤੀ ਹਾਈ ਕਮਿਸ਼ਨ ਨੂੰ ਮਿਲਣ ਜਾਣਾ ਸੀ ਪਰ ਪਾਕਿਸਤਾਨ ਨੇ ਜਥੇ ਨੂੰ ਹਾਈ ਕਮਿਸ਼ਨਰ ਨਾਲ ਮਿਲਣ ਤੋਂ ਰੋਕ ਦਿੱਤਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੀ ਕਾਰਵਾਈ ਦਾ ਸਖਤ ਵਿਰੋਧ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਾਤਨ ਨੇ ਧਾਰਮਿਕ ਗੁਰਦੁਆਰਿਆਂ ਦੀ ਯਾਤਰਾ ਲਈ ਦੁਵੱਲੇ ਸਮਝੌਤੇ ਦੀ ਉਲੰਘਣਾ ਕੀਤੀ ਹੈ।

 

ਪਾਕਿਸਤਾਨ ਨੇ 12 ਅਪ੍ਰੈਲ ਨੂੰ ਭਾਰਤੀ ਅਧਿਕਾਰੀਆਂ ਨੂੰ ਵਾਹਘਾ ਸਰਹੱਦ ਪਾਰ ਕਰ ਪਾਕਿਸਤਾਨ ਪਹੁੰਚੀ ਸਿੱਖ ਸੰਗਤ ਨਾਲ ਮਿਲਣ ਤੋਂ ਵੀ ਰੋਕ ਦਿੱਤਾ ਸੀ। ਇਸ ਤੋਂ ਇਲਾਵਾ 14 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਦਾਖਲ਼ ਹੋਣ ‘ਤੇ ਵੀ ਰੋਕ ਲਾਈ ਸੀ। ਵਿਸਾਖੀ ਮੌਕੇ ਭਾਰਤ ਤੇ ਹੋਰ ਦੇਸ਼ਾਂ ਤੋਂ 2,000 ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਹੋਏ ਹਨ। ਭਾਰਤ ਤੋਂ 717 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਉਨ੍ਹਾਂ ਨੇ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਉਣਾ ਹੈ।

First Published: Sunday, 15 April 2018 5:58 PM

Related Stories

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ
ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਿਆ ਅਮਰਜੀਤ ਸਿੰਘ ਵਾਪਸ

ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ
ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਏ ਅਮਰਜੀਤ ਸਿੰਘ ਦਾ ਪਤਾ

ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ
ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪਾਕਿਸਤਾਨ ਵਿਸਾਖੀ ਮਨਾਉਣ ਗਿਆ ਜਥਾ

ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ ਖੁਦਕੁਸ਼ੀ
ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ...

ਗੁਰਦਸਪੁਰ: ਸਰਕਾਰ ਕਰਜ਼ਾ ਮਾਫੀ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਦਾਅਵੇ ਕਰ

ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ
ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਏਅਰ ਇੰਡੀਆ ਦੇ ਜਹਾਜ਼ ਨੂੰ ਝਟਕਾ

ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ
ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ

ਚਡੀਗੜ੍ਹ: ਸਾਬਕਾ ਮੰਤਰੀ ਤੇ ਕਿਸੇ ਸਮੇਂ ਮਾਝੇ ਦੇ ਜਰਨੈਲ ਕਹੇ ਜਾਂਦੇ ਬਿਕਰਮ