ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

By: ਏਬੀਪੀ ਸਾਂਝਾ | | Last Updated: Friday, 3 November 2017 5:49 PM
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਵੱਡੀ ਗਿਣਤੀ ਸੰਗਤਾਂ ਨੇ ਇਸ ਨਗਰ ਕੀਰਤਨ ‘ਚ ਸ਼ਿਰਕਤ ਕਰਕੇ ਗੁਰੂ ਦੇ ਚਰਨਾਂ ਵਿੱਚ ਹਾਜ਼ਰੀ ਲਵਾਈ।

 

ਹਰ ਸਾਲ ਵਾਂਗ ਇਸ ਸਾਲ ਵੀ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਖਾਸ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਮੌਕੇ ਦੂਰੋਂ-ਦੂਰੋਂ ਆਈਆਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਲਕੀ ਵਿੱਚ ਸ਼ੁਸ਼ੋਭਿਤ ਕਰਨ ਮੌਕੇ ਫੁੱਲਾਂ ਦੀ ਵਰਖਾ ਕੀਤੀ। ਅੱਜ ਦੇ ਇਸ ਦਿਹਾੜੇ ਮੌਕੇ ਸੰਗਤਾਂ ਵਿੱਚ ਖਾਸਾ ਉਤਸਾਹ ਵੇਖਣ ਨੂੰ ਮਿਲਿਆ।

 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁੱਜਣ ਮੌਕੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਵਾਲੇ ਰਸਤੇ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਤੇ ਕਈ ਪ੍ਰਕਾਰ ਦੇ ਲੰਗਰ ਵੀ ਲਾਏ ਗਏ। ਨਗਰ ਕੀਰਤਨ ਵਿੱਚ ਸ਼ਾਮਲ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਸਕੂਲੀ ਬੈਂਡ ਪਾਰਟੀਆਂ ਵੱਲੋਂ ਵੀ ਧਾਰਮਿਕ ਧੁਨਾਂ ਵਜਾ ਕੇ ਆਪਣੇ ਵੱਲੋਂ ਹਾਜ਼ਰੀ ਭਰੀ ਗਈ।

 

ਵੱਖ-ਵੱਖ ਸਭਾ ਸੁਸਾਇਟੀਆਂ ਤੇ ਜੱਥੇ ਇਸ ਨਗਰ ਕੀਰਤਨ ਵਿੱਚ ਗੁਰੂ ਜਸ ਗਾਇਨ ਕਰਦੇ ਹੋਏ ਦਿਖਾਈ ਦਿੱਤੇ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਗੁਰੂ ਜੀ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲ ਕੇ ਗੁਰੂ ਜੀ ਦੇ ਸੁਨੇਹੇ ਨੂੰ ਹਰ ਇੱਕ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਦੇ ਵਿੱਚ ਸਮੁਚੇ ਬ੍ਰਹਮੰਡ ਦੀਆਂ ਮੁਸ਼ਕਲਾਂ ਤੇ ਸੱਸਿਆਵਾਂ ਦਾ ਹੱਲ ਹੈ। ਇਸ ਲਈ ਸੰਗਤਾਂ ਗੁਰੂ ਸਾਹਿਬ ਜੀ ਵੱਲੋਂ ਦੱਸੇ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ। ਉਨ੍ਹਾਂ ਦੱਸਿਆ ਕਿ 4 ਨਵੰਬਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦਵਾਰਾ ਸ੍ਰੀ ਦੇਗਸਰ ਸਾਹਿਬ ਸੁਲਤਾਨਪੁਰ ਲੋਧੀ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

First Published: Friday, 3 November 2017 4:30 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ