ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

By: ਏਬੀਪੀ ਸਾਂਝਾ | | Last Updated: Monday, 13 November 2017 6:26 PM
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਦਿਵਸ ਤੇ 351ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੋਹ ਸੁਦੀ ਸੱਤਵੀਂ (25 ਦਸੰਬਰ) ਨੂੰ ਹੀ ਮਨਾਇਆ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

 

ਸਿੰਘ ਸਾਹਿਬ ਨੇ ਕਿਹਾ ਕਿ ਗੱਤਕਾ ਖ਼ਾਲਸਈ ਰਵਾਇਤ ਖੇਡ ਹੈ ਜਿਸ ਵਿੱਚ ਬੱਚੇ-ਬੱਚੀਆਂ ਹਿੱਸਾ ਲੈ ਕੇ ਜੌਹਰ ਦਿਖਾਉਂਦੇ ਹਨ। ਪਿਛਲੇ ਕੁਝ ਸਮੇਂ ਤੋਂ ਇਸ ਵਿੱਚ ਸਟੰਟਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਜਾਨਾਂ ਵੀ ਗਈਆਂ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਸਮੂਹ ਗੱਤਕਾ ਸੰਸਥਾਵਾਂ ਨੂੰ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਕੋਈ ਵੀ ਅਜਿਹੇ ਸਟੰਟ ਨਾ ਕੀਤੇ ਜਾਣ ਜਿਸ ਨਾਲ ਜਾਨੀ ਨੁਕਸਾਨ ਹੋਵੇ।

 

ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਦੇਸ਼ਾਂ ਵਿੱਚ ਸ੍ਰੀ ਸਾਹਿਬ (ਕਿਰਪਾਨ) ਸਬੰਧੀ ਮਿਲੀ ਇਜ਼ਾਜਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤੇ ਤੇ ਉੱਥੋਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਸਿੱਖਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਰਤ ਸਮੇਤ ਦੂਸਰੇ ਦੇਸ਼ਾਂ ਨੂੰ ਵੀ ਆਪਣੀਆਂ ਇੰਟਰਨੈਸ਼ਨਲ ਉਡਾਣਾਂ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ।

 

ਉਨ੍ਹਾਂ ਕਿਹਾ ਕਿ ਕਿਰਪਾਨ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਦਾ ਹਿੱਸਾ ਹੋਣ ਕਰਕੇ ਸਰੀਰ ਨਾਲੋਂ ਅਨਿੱਖੜਵਾਂ ਅੰਗ ਹੈ। ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਮੁੱਦੇ ਉਪਰ ਨਿੱਜੀ ਰੰਜਿਸ਼ਾਂ ਨੂੰ ਮਿਟਾ ਕੇ ਉੱਥੋਂ ਦੀਆਂ ਸਰਕਾਰਾਂ ਨਾਲ ਰਾਫਤਾ ਕਾਇਮ ਕਰਕੇ ਇਸ ਸਬੰਧੀ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੈਂ ਵਿਸ਼ੇਸ਼ ਤੌਰ ‘ਤੇ ਯੂਰਪ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਕਿਰਪਾਨ ਦੀ ਇਜ਼ਾਜਤ ਲਈ ਬਣੀਆਂ ਸਾਰੀਆਂ ਜਥੇਬੰਦੀਆਂ ਇੱਕ ਮੰਚ ‘ਤੇ ਇਕੱਠੀਆਂ ਹੋ ਕੇ ਇਸ ਸਬੰਧੀ ਉਪਰਾਲੇ ਕਰਨ।

First Published: Monday, 13 November 2017 6:26 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ
ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ