ਭਾਰਤ-ਪਾਕਿਸਤਾਨ ਵੰਡ ਦੀ ਕਹਾਣੀ ਬਿਆਨ ਕਰੇਗੀ ਫਿਲਮ "ਪਾਰਟੀਸ਼ਨ-1947"

By: ABP SANJHA | | Last Updated: Saturday, 12 August 2017 6:09 PM
ਭਾਰਤ-ਪਾਕਿਸਤਾਨ ਵੰਡ ਦੀ ਕਹਾਣੀ ਬਿਆਨ ਕਰੇਗੀ ਫਿਲਮ

ਅੰਮ੍ਰਿਤਸਰ: ਮਸ਼ਹੂਰ ਫਿਲਮ ਨਿਰਦੇਸ਼ਕਾ ਗੁਰਦਿੰਰ ਚੱਢਾ ਵਲੋਂ ਬਣਾਈ ਗਈ ਹਿੰਦੀ ਫਿਲਮ “ਪਾਰਟੀਸ਼ਨ-1947” ਭਾਰਤ ਪਾਕਿਸਤਾਨ ਦੀ ਵੰਡ ਦੀ ਅਸਲ ਕਹਾਣੀ ਅਤੇ ਦੋਹਾਂ ਮੁਲਕਾਂ ਦੇ ਲੋਕਾਂ ਦੇ ਦਰਦ ਦੀ ਕਹਾਣੀ ਬਿਆਨ ਕਰੇਗੀ। ਫਿਲਮ 18 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੀ ਅਦਾਕਾਰਾ ਹੂਮਾਂ ਕੁਰੈਸ਼ੀ ਅਤੇ ਗੁਰਿੰਦਰ ਚੱਢਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।

 

 

ਗੱਲਬਾਤ ਦੌਰਾਨ ਫਿਲਮ ਦੀ ਨਿਰਦੇਸ਼ਕਾ ਗੁਰਿੰਦਰ ਚੱਢਾ ਨੇ ਕਿਹਾ ਕਿ ਉਹ ਇੱਕ ਪੰਜਾਬੀ ਹੋਣ ਦੇ ਨਾਤੇ ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਅਤੇ ਇਸੇ ਲਈ ਉਹਨਾਂ ਨੇ ਇਸ ਦਰਦ ਨੂੰ ਇੱਕ ਫਿਲਮ ਦੇ ਜ਼ਰੀਏ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਦੱਸਿਆ ਕਿ ਫਿਲਮ ਵਿੱਚ ਲੋਕਾਂ ਨੂੰ ਪਤਾ ਲੱਗੇਗਾ ਕਿ ਗੋਰਿਆਂ ਨੇ ਕਿਸ ਤਰਾਂ ਦੇਸ਼ ਦੀ ਵੰਡ ਕਾਰਵਾਈ ਅਤੇ ਕਿਸ ਤਰਾਂ ਦੋਹਾਂ ਮੁਲਕਾਂ ਦੇ ਵਿੱਚ ਲਕੀਰ ਖਿੱਚਣ ਦੀ ਯੋਜਨਾ ਤਿਆਰ ਕੀਤੀ ਗਈ।

 

 

ਹੂਮ ਕੁਰੈਸ਼ੀ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਹਰਿਮੰਦਰ ਸਾਹਿਬ ਆਈ ਹਾਂ ਅਤੇ ਜਦੋਂ ਵੀ ਇਥੇ ਆਉਂਦੀ ਹਾਂ ਤਾਂ ਇਥੇ ਆ ਕੇ ਕਾਫੀ ਸਕੂਨ ਮਿਲਦਾ ਹੈ। ਹੂਮਾਂ ਨੇ ਕਿਹਾ ਕਿ ਉਹਨਾਂ ਦੇ ਦਾਦਾ ਜੀ ਨੇ ਉਹਨਾਂ ਨੂੰ ਦੱਸਿਆ ਸੀ ਕਿ ਉਹਨਾਂ ਦੇ ਕਈ ਰਿਸ਼ਤੇਦਾਰ ਪਾਕਿਸਤਾਨ ਵਿੱਚ ਰਹਿ ਗਏ ਸਨ ਪਰ ਬਾਅਦ ਵਿੱਚ ਉਹਨਾਂ ਨਾਲ ਕੋਈ ਰਾਬਤਾ ਨਹੀਂ ਹੋਇਆ। ਉਹਨਾਂ ਦੇ ਦਾਦਾ ਜੀ ਦੀਆਂ ਭੈਣਾਂ ਦੇ ਵਿਆਹ ਵੀ ਪਾਕਿਸਤਾਨ ਵਿੱਚ ਹੀ ਹੋਏ ਸਨ। ਅੱਜ ਵੀ ਕਈ ਪੰਜਾਬੀ ਅਤੇ ਮੁਸਲਮਾਨ ਪਰਿਵਾਰ ਹਨ ਜਿਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰ ਪਾਕਿਸਤਾਨ ਵਿੱਚ ਰਹਿ ਗਏ ਸਨ ਅਤੇ ਆਪਸ ਵਿੱਚ ਮਿਲਣਾ ਚਾਹੁੰਦੇ ਹਨ। ਉਹਨਾਂ ਨੂੰ ਆਸ ਹੀ ਕਿ ਲੋਕ ਇਸ ਫਿਲਮ ਨੂੰ ਜ਼ਰੂਰ ਪਸੰਦ ਕਰਨਗੇ ਅਤੇ ਭਾਰਤ-ਪਾਕਿਸਤਾਨ ਦੀ ਵੰਡ ਦੇ ਹਾਲਾਤਾਂ ਨੂੰ ਦੇਖਣ ਤੋਂ ਬਾਅਦ ਜਿੱਥੇ ਉਹਨਾਂ ਨੂੰ ਉਸ ਵੇਲੇ ਦੀ ਅਸਲੀ ਤਸਵੀਰ ਨਜ਼ਰ ਆਵੇਗੀ ਓਥੇ ਹੀ ਦੋਹਾ ਦੇਸ਼ਾਂ ਨੂੰ ਇਕਜੁੱਟ ਕਰਨ ਦੀ ਇੱਕ ਆਸ ਵੀ ਨਜ਼ਰ ਆਵੇਗੀ।

First Published: Saturday, 12 August 2017 6:09 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ