ਖੁਸ਼ਖਬਰੀ! ਹੁਣ ਡਾਕਖਾਨੇ 'ਚੋਂ ਬਣਵਾਓ ਪਾਸਪੋਰਟ

By: abp sanjha | | Last Updated: Sunday, 13 August 2017 7:22 PM
ਖੁਸ਼ਖਬਰੀ! ਹੁਣ ਡਾਕਖਾਨੇ 'ਚੋਂ ਬਣਵਾਓ ਪਾਸਪੋਰਟ

ਬਠਿੰਡਾ: ਸਰਕਾਰ ਦੀ ਡਾਕ ਘਰਾਂ ਰਾਹੀਂ ਪਾਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਦੀ ਯੋਜਨਾ ਦਾ ਆਗ਼ਾਜ਼ ਵੈਸੇ ਤਾਂ 25 ਜਨਵਰੀ, 2017 ਨੂੰ ਮੈਸੂਰ ਤੋਂ ਹੀ ਹੋ ਗਿਆ ਸੀ ਪਰ ਪੰਜਾਬ ਵਿੱਚ ਇਸ ਤਰ੍ਹਾਂ ਦੀ ਸੇਵਾ ਦਾ ਆਗ਼ਾਜ਼ ਅੱਜ ਬਠਿੰਡਾ ਤੋਂ ਕੀਤਾ ਗਿਆ ਹੈ। ਅੱਜ 13 ਅਗਸਤ ਨੂੰ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਮੁੱਖ ਡਾਕ ਘਰ ਤੋਂ ਪੀ.ਓ.ਪੀ.ਐਸ.ਕੇ. ਦਾ ਉਦਘਾਟਨ ਕੀਤਾ।

 

ਸਰਕਾਰ ਦੀ ਯੋਜਨਾ ਹੈ ਕਿ ਦੇਸ਼ ਵਿੱਚ ਅਜਿਹੇ 89 ਕੇਂਦਰ ਖੋਲ੍ਹੇ ਜਾਣ ਤੇ ਪੰਜਾਬ ਵਿੱਚ 8 ਕੇਂਦਰ ਖੋਲ੍ਹੇ ਜਾਣਗੇ। ਹਾਲ ਦੀ ਘੜੀ ਇਸ ਡਾਕ ਪਾਸਪੋਰਟ ਸੇਵਾ ਕੇਂਦਰ ਤੋਂ ਸਿਰਫ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਨੂੰ ਸੇਵਾਵਾਂ ਮਿਲਣਗੀਆਂ ਪਰ ਕੁਝ ਸਮਾਂ ਬਾਅਦ ਗੁਆਂਢੀ ਜ਼ਿਲ੍ਹਿਆਂ ਮਾਨਸਾ ਤੇ ਬਰਨਾਲਾ ਨੂੰ ਵੀ ਇਸ ਦੇ ਅਧੀਨ ਲਿਆਂਦਾ ਜਾਵੇਗਾ।

 

ਪਾਸਪੋਰਟ ਕੇਂਦਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦਾ ਪਾਸਪੋਰਟ ਸੇਵਾ ਕੇਂਦਰਾਂ ਨੂੰ ਡਾਕ ਘਰਾਂ ਨਾਲ ਜੋੜਨ ਦਾ ਮਕਸਦ ਵਿਦੇਸ਼ ਯਾਤਰਾਵਾਂ ਤਕ ਦੇਸ਼ ਦੇ ਵੱਧ ਤੋਂ ਵੱਧ ਲੋਕਾਂ ਦੀ ਪਹੁੰਚ ਬਣਾਉਣਾ ਹੈ। ਬਠਿੰਡਾ ਦੇ ਡਾਕ ਪਾਸਪੋਰਟ ਸੇਵਾ ਕੇਂਦਰ ਦੀਆਂ ਸੇਵਾਵਾਂ ਲੈਣ ਲਈ ਪਾਸਪੋਰਟ ਦੀ ਮੌਜੂਦਾ ਵੈਬਸਾਈਟ ‘ਤੇ ਉਸੇ ਤਰ੍ਹਾਂ ਪਾਸਪੋਰਟ ਬਣਾਉਣ ਲਈ ਸਮਾਂ ਲੈਣਾ ਪਵੇਗਾ।

First Published: Sunday, 13 August 2017 7:22 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ