ਕੁੰਭ ਦੇ ਮੇਲੇ 'ਚ ਵਿੱਛੜਿਆ 11 ਸਾਲਾਂ ਬਾਅਦ ਮਿਲਿਆ

By: ਏਬੀਪੀ ਸਾਂਝਾ | | Last Updated: Wednesday, 15 March 2017 6:32 PM
ਕੁੰਭ ਦੇ ਮੇਲੇ 'ਚ ਵਿੱਛੜਿਆ 11 ਸਾਲਾਂ ਬਾਅਦ ਮਿਲਿਆ

ਅੰਮ੍ਰਿਤਸਰ: 11 ਸਾਲ ਪਹਿਲਾਂ ਹਰਿਦੁਆਰ ਵਿੱਚ ਕੁੰਭ ਦੇ ਮੇਲੇ ਦੌਰਾਨ ਆਪਣੇ ਮਾਂ-ਬਾਪ ਤੋਂ ਵਿਛੜੇ ਕਰਨ ਨਾਮ ਦੇ ਮੰਦਬੁੱਧੀ ਬੱਚੇ ਨੂੰ ਆਖਰਕਾਰ ਪਿੰਗਲਵਾੜਾ ਸੰਸਥਾ ਨੇ ਉਸ ਦੇ ਮਾਪਿਆਂ ਨਾਲ ਮਿਲਵਾ ਹੀ ਦਿੱਤਾ। ਮਾਪਿਆਂ ਨਾਲ ਮੇਲ ਕਰਵਾਉਣ ਵਿੱਚ ਸਭ ਤੋਂ ਵੱਧ ਮਦਦ ਕਰਨ ਦੀ ਬਾਂਹ ਤੇ ਉਸ ਦੇ ਮਾਪਿਆਂ ਵੱਲੋਂ ਖੁਣਵਾਏ ਗਏ ਪਿੰਡ ਦੇ ਨਾਮ ਨੇ ਕੀਤੀ।

11 ਸਾਲ ਪਹਿਲਾਂ ਕਰਨ ਨਾਮ ਦਾ ਮੰਦਬੁੱਧੀ ਬੱਚਾ ਮਾਲੇਰਕੋਟਲਾ ਵਿੱਚ ਜ਼ਖਮੀ ਹਾਲਤ ਵਿੱਚ ਮਿਲਿਆ ਸੀ। ਉਸ ਨੂੰ ਪਿੰਗਲਵਾੜਾ ਦੀ ਸੰਗਰੂਰ ਸ਼ਾਖਾ ਵਿੱਚ ਭਾਰਤੀ ਕਰਵਾਇਆ ਗਿਆ। ਉਸ ਤੋਂ ਬਾਅਦ ਉਸ ਨੂੰ ਪਿੰਗਲਵਾੜਾ ਦੀ ਪੰਡੋਰੀ ਸ਼ਾਖਾ ਵਿੱਚ ਦਾਖਲ ਕਰਵਾ ਦਿੱਤਾ ਗਿਆ। ਇੱਕ ਦਿਨ ਐਸਾ ਆਇਆ ਜਿਸ ਨੇ ਕਰਨ ਦੀ ਜ਼ਿੰਦਗੀ ਬਦਲ ਦਿੱਤੀ।

ਦਰਅਸਲ ਯੂ.ਪੀ. ਦੇ ਮੁਜ਼ੱਫਰਨਗਰ ਦਾ ਇੱਕ ਪਰਿਵਾਰ ਆਪਣੇ ਗੁਆਚੇ ਹੋਏ ਬੱਚੇ ਦੀ ਭਾਲ ਲਈ ਪਿੰਗਵਾੜਾ ਆਇਆ ਸੀ। ਉਸ ਪਰਿਵਾਰ ਨੂੰ ਆਪਣਾ ਬੱਚਾ ਤਾਂ ਨਹੀਂ ਮਿਲਿਆ ਪਰ ਜਦੋਂ ਉਨ੍ਹਾਂ ਨੇ ਕਰਨ ਦੀ ਬਾਂਹ ‘ਤੇ ਲਿਖਿਆ ਉਸ ਦਾ ਪਤਾ ਦੇਖਿਆ ਤਾਂ ਪ੍ਰਬੰਧਕਾਂ ਨੂੰ ਦੱਸਿਆ ਕਿ ਇਹ ਪਿੰਡ ਤਾਂ ਉਨ੍ਹਾਂ ਦੇ ਪਿੰਡ ਦੇ ਕੋਲ ਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕਰਨ ਦੇ ਪਰਿਵਾਰ ਨੂੰ ਇਸ ਬਾਰੇ ਦੱਸਿਆ। ਅੱਜ ਉਸ ਦਾ ਪਰਿਵਾਰ ਆਪਣੇ ਜਿਗਰ ਦੇ ਟੁਕੜੇ ਨੂੰ ਮਿਲ ਕੇ ਕਾਫੀ ਖੁਸ਼ੀ ਸੀ।

ਪ੍ਰਬੰਧਕਾਂ ਨੇ ਦੱਸਿਆ ਕਿ ਜਦ ਵੀ ਕੋਈ ਪਿੰਗਲਵਾੜੇ ਵਿੱਚ ਆਉਂਦਾ ਸੀ ਤਾਂ ਉਹ ਉਸ ਨੂੰ ਆਪਣੀ ਬਾਂਹ ‘ਤੇ ਲਿਖਿਆ ਆਪਣਾ ਪਤਾ ਦਿਖਾਉਂਦਾ ਸੀ। ਅੱਜ ਅਖੀਰ ਉਸ ਨੂੰ ਆਪਣੇ ਮਾਪਿਆਂ ਨਾਲ ਮਿਲ ਕੇ ਕਾਫੀ ਖੁਸ਼ੀ ਹੋ ਰਹੀ ਹੈ।

First Published: Wednesday, 15 March 2017 6:32 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ