ਕੁੜੀਆਂ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲਾ ਕਾਬੂ

By: ABP SANJHA | | Last Updated: Wednesday, 9 August 2017 7:23 PM
ਕੁੜੀਆਂ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲਾ ਕਾਬੂ

ਲੁਧਿਆਣਾ: ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਵਾਲਾ ਚਲਾਕ ਨੌਜਵਾਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜੋ ਪਿਛਲੇ ਕਈ ਸਾਲਾਂ ਤੋਂ ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ ਤਿਆਰ ਕਰਕੇ ਜਾਅਲੀ ਫੇਸਬੁੱਕ ਆਈਡੀ ਬਣਾ ਕੇ ਅਪਲੋਡ ਕਰਦਾ ਸੀ। ਇਸ ਉਪਰੰਤ ਉਹ ਲੜਕੀਆਂ ਨੂੰ ਧਮਕੀਆਂ ਵੀ ਦਿੰਦਾ ਸੀ।

 

 

ਲੁਧਿਆਣਾ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਨੌਜਵਾਨ ਜਤਿਨ ਬੇਦੀ ਹੈ ਜੋ ਬੀਟੈਕ ਦਾ ਵਿਦਿਆਰਥੀ ਹੈ। ਪੀੜਤ ਲੜਕੀ ਨੇ ਉਸ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਪੁਲਿਸ ਨੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਕਾਬੂ ਕੀਤਾ ਤੇ ਉਸ ਕੋਲੋਂ ਇੱਕ ਫੋਨ ਵੀ ਬਰਾਮਦ ਕੀਤਾ।

 

 

ਇਹ ਮੁਲਜ਼ਮ ਇੱਕ ਐਪ ਰਾਹੀਂ ਲੜਕੀਆਂ ਨਾਲ ਗੱਲ ਕਰਦਾ ਸੀ ਜਿਸ ਨਾਲ ਉਸ ਦੇ ਨੰਬਰ ਦੀ ਥਾਂ ਕੋਈ ਵਿਦੇਸ਼ੀ ਨੰਬਰ ਦਿਖਾਈ ਦਿੰਦਾ ਸੀ। ਪੁਲਿਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

 

 

ਪੀੜਤ ਲੜਕੀ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨੂੰ ਮੈਸੇਜ ਕਰਕੇ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪਾ ਕੇ ਜ਼ਿੰਦਗੀ ਖਰਾਬ ਕਰਨ ਦੀ ਧਮਕੀ ਦਿੰਦਾ ਸੀ। ਲੜਕੀ ਨੇ ਦੱਸਿਆ ਕਿ ਉਹ ਨੌਜਵਾਨ ਉਸ ਨੂੰ ਤਕਰੀਬਨ ਇੱਕ ਸਾਲ ਤੋਂ ਮੈਸੇਜ ਕਰਦਾ ਆ ਰਿਹਾ ਹੈ।

 

 

ਇਸ ਕਾਰਨ ਉਸ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਪੁਲਿਸ ਨੇ ਉਦੋਂ ਕੋਈ ਕਾਰਵਾਈ ਨਹੀਂ ਸੀ ਕੀਤੀ। ਪੀੜਤ ਲੜਕੀਆਂ ਦੀ ਮੰਗ ਹੈ ਕਿ ਪੁਲਿਸ ਦੋਸ਼ੀ ਖਿਲਾਫ਼ ਸਖਤ ਕਾਰਵਾਈ ਕਰੇ। ਦੂਜੇ ਪਾਸੇ ਮੁਲਜ਼ਮ ਆਪਣੇ ਗੁਨਾਹਾਂ ਤੋਂ ਮੁੱਕਰ ਗਿਆ ਹੈ।

First Published: Wednesday, 9 August 2017 7:21 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ