ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਕਾਬੂ, ਬਾਕੀ ਫਰਾਰ

By: ABP Sanjha | | Last Updated: Friday, 11 August 2017 5:39 PM
ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਕਾਬੂ, ਬਾਕੀ ਫਰਾਰ

ਤਰਨ ਤਾਰਨ: ਪੰਜਾਬ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਵੀਰਵਾਰ ਦੇਰ ਰਾਤ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਗਗਨਦੀਪ ਸਿੰਘ ਗੱਗੂ ਨੂੰ ਹਿਰਾਸਤ ‘ਚ ਲੈ ਲਿਆ। ਉਸ ਦੇ ਤਿੰਨ ਸਾਥੀ ਫਰਾਰ ਹੋ ਗਏ। ਗ੍ਰਿਫਤਾਰ ਕੀਤੇ ਤਸਕਰ ਕੋਲੋਂ 12 ਬੋਰ ਦੀ ਰਾਈਫਲ ਤੇ 300 ਗ੍ਰਾਮ ਹੈਰੋਇਨ ਬਰਾਮਦ ਹੋਈ।

ਫਰਾਰ ਹੋਏ ਮੁਲਜ਼ਮਾਂ ਦੀ ਸ਼ਨਾਖਤ ਕਮਲਜੀਤ ਸਿੰਘ ਵਾਸੀ ਮੁਕਤਸਰ, ਜੰਗਾ ਸਿੰਘ ਤੇ ਗੁਰਭੇਜ ਸਿੰਘ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਦੁੱਨ ਪਿੰਡ ਨੇੜੇ ਪੀਰ ਬਾਬਾ ਦੀ ਦਰਗਾਹ ‘ਤੇ ਸਾਲਾਨਾ ਮੇਲਾ ਸੀ, ਜਿੱਥੇ ਗਗਨਦੀਪ ਸਿੰਘ ਆਪਣੇ ਤਿੰਨ ਸਾਥੀਆਂ ਨਾਲ ਮੇਲਾ ਵੇਖਣ ਲਈ ਆਇਆ ਸੀ। ਚੋਹਲਾ ਸਾਹਿਬ ਦੀ ਪੁਲਿਸ ਮੇਲੇ ਵਿੱਚ ਗਸ਼ਤ ‘ਤੇ ਸੀ।

ਡੀਐਸਪੀ ਸਤਪਾਲ ਸਿੰਘ ਨੇ ਦੱਸਿਆ ਕਿ ਨਾਕੇ ਨੇੜੇ ਚਿੱਟੇ ਰੰਗ ਦੀ ਗੱਡੀ ਨੂੰ ਰੁਕਣ ਲਈ ਕਿਹਾ, ਪਰ ਮੁਲਜ਼ਮਾਂ ਨੇ ਗੱਡੀ ਭਜਾ ਲਈ। ਜਦੋਂ ਪੁਲਿਸ ਨੇ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਨਸ਼ਾ ਤਸਕਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਚਲੀ ਗਈ ਤੇ ਪੁਲਿਸ ਨੇ ਗਗਨ ਨੂੰ ਕਾਬੂ ਕਰ ਲਿਆ।

First Published: Friday, 11 August 2017 5:39 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ