ਚੰਡੀਗੜ੍ਹ ਛੇੜਖਾਨੀ ਕੇਸ ਗਰਮਾਇਆ ਭਾਜਪਾ ਪ੍ਰਧਾਨ ਦਾ ਮੁੰਡਾ ਤਲਬ

By: ABP Sanjha | | Last Updated: Wednesday, 9 August 2017 12:54 PM
ਚੰਡੀਗੜ੍ਹ ਛੇੜਖਾਨੀ ਕੇਸ ਗਰਮਾਇਆ ਭਾਜਪਾ ਪ੍ਰਧਾਨ ਦਾ ਮੁੰਡਾ ਤਲਬ

ਚੰਡੀਗੜ੍ਹ: ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੁਲਿਸ ਨੇ ਵਿਕਾਸ ਬਰਾਲਾ ਤੇ ਉਸ ਦੇ ਸਾਥੀ ਨੂੰ ਪੁੱਛਗਿਛ ਲਈ ਥਾਣੇ ਬੁਲਾਇਆ ਹੈ। ਪੁਲਿਸ ਨੇ ਇਸ ਸਬੰਧੀ ਬਰਾਲਾ ਦੇ ਘਰ ਨੋਟਿਸ ਵੀ ਭੇਜਿਆ ਹੈ ਅਤੇ ਉਨ੍ਹਾਂ ਦੇ ਟੋਹਾਣਾ ਵਿਚਲੇ ਫਾਰਮ ਦੇ ਬਾਹਰ ਨੋਟਿਸ ਨੂੰ ਚਿਪਕਾ ਵੀ ਦਿੱਤਾ ਹੈ।

 

ਬਰਾਲਾ ਖਿਲਾਫ਼ ਦਰਜ ਹੋ ਸਕਦਾ ਅਗਵਾ ਦੀ ਕੋਸ਼ਿਸ਼ ਦਾ ਮਾਮਲਾ:

ਕੱਲ੍ਹ ਸੀ.ਸੀ.ਟੀ.ਵੀ. ਵਿੱਚ ਕੈਦ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ ਵਿੱਚ ਸਾਫ਼ ਵਿਖਾਈ ਦੇ ਰਿਹਾ ਸੀ ਕਿ ਵਿਕਾਸ ਬਰਾਲਾ ਆਪਣੀ ਕਾਰ ਵਿੱਚ ਸ਼ਿਕਾਇਤਕਰਤਾ ਵਰਣਿਕਾ ਕੁੰਡੂ ਦੀ ਗੱਡੀ ਦਾ ਪਿੱਛਾ ਕਰ ਰਿਹਾ ਸੀ। ਹੁਣ ਇਹ ਜਾਪਦਾ ਹੈ ਕਿ ਵਿਕਾਸ ਵਿਰੁੱਧ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਹੋ ਸਕਦਾ ਹੈ।

 

ਸੱਚ ਦੀ ਹੋਵੇਗੀ ਜਿੱਤ: ਵਰਣਿਕਾ

‘ਏਬੀਪੀ ਨਿਊਜ਼’ ਨਾਲ ਖ਼ਾਸ ਗੱਲਬਾਤ ਵਿੱਚ ਵਰਣਿਕਾ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ,”ਜਦ ਪਹਿਲਾਂ ਪਤਾ ਲੱਗਾ ਸੀ ਕਿ ਸੀ.ਸੀ.ਟੀ.ਵੀ. ਖਰਾਬ ਹੈ ਤਾਂ ਨਿਰਾਸ਼ਾ ਹੋਈ ਸੀ, ਪਰ ਹੁਣ ਤਸਵੀਰਾਂ ਸਾਹਮਣੇ ਆਉਣ ਤੋਂ ਲੱਗਦਾ ਹੈ ਕਿ ਸੱਚ ਦੀ ਜਿੱਤ ਹੋਵੇਗੀ।”

 

ਸੁਭਾਸ਼ ਬਰਾਲਾ ਦਾ ਧੰਨਵਾਦ: ਵਰਣਿਕਾ

ਕੱਲ੍ਹ ਸੁਭਾਸ਼ ਬਰਾਲਾ ਨੇ ਕਿਹਾ ਸੀ ਕਿ ਵਰਣਿਕਾ ਉਨ੍ਹਾਂ ਦੀ ਧੀ ਸਮਾਨ ਹੈ ਤੇ ਉਹ ਵਰਣਿਕਾ ਨੂੰ ਇਨਸਾਫ਼ ਦੁਆ ਕੇ ਰਹਿਣਗੇ। ਬਰਾਲਾ ਦੇ ਇਸ ਬਿਆਨ ‘ਤੇ ਵਰਣਿਕਾ ਨੇ ਕਿਹਾ,”ਸੁਭਾਸ਼ ਬਰਾਲਾ ਇਸ ਘਟਨਾ ਤੋਂ ਮੁੱਕਰੇ ਨਹੀਂ। ਅਜਿਹਾ ਸਾਥ ਦੇਣ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ।”

 

ਕੀ ਹੈ ਪੂਰਾ ਮਾਮਲਾ?

ਚੰਡੀਗੜ੍ਹ ਵਿੱਚ 5 ਅਗਸਤ ਯਾਨੀ ਸ਼ਨੀਵਾਰ ਦੀ ਰਾਤ ਤਕਰੀਬਨ 12:15 ਵਜੇ IAS ਅਫਸਰ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਹੋਈ ਸੀ। ਛੇੜਛਾੜ ਦਾ ਇਲਜ਼ਾਮ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਤੇ ਉਸ ਦੇ ਦੋਸਤ ‘ਤੇ ਲੱਗਾ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਵਿਕਾਸ ਨੂੰ ਗ੍ਰਿਫਤਾਰ ਕਰ ਲਿਆ ਸੀ, ਪਰ ਕੁਝ ਦੇਰ ਬਾਅਦ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ ਤੇ ਵਿਰੋਧੀ ਦਲ ਲਗਾਤਾਰ ਭਾਜਪਾ ਉੱਤੇ ਮੁਲਜ਼ਮ ਨੂੰ ਬਚਾਉਣ ਦਾ ਇਲਜ਼ਾਮ ਲਗਾ ਰਹੇ ਹਨ।

First Published: Wednesday, 9 August 2017 11:52 AM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ