ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ ਜ਼ਿਆਦਾ ਪੈਸੇ ਬਰਾਮਦ

By: ABP Sanjha | | Last Updated: Saturday, 21 October 2017 3:41 PM
ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ ਜ਼ਿਆਦਾ ਪੈਸੇ ਬਰਾਮਦ

ਅੰਮ੍ਰਿਤਸਰ: ਦਿਵਾਲੀ ਵਾਲੇ ਦਿਨ ਦੁਰਗਿਆਨਾ ਮੰਦਿਰ ਵਿੱਚ ਚੋਰੀ ਕਰਨ ਦੇ ਇਲਜ਼ਾਮ ਹੇਠ ਮੰਦਿਰ ਦੇ ਭੰਡਾਰੇ ਵਿੱਚ ਪਰਚੀ ਕੱਟਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਢਲੀ ਜਾਂਚ ਵਿੱਚ ਹੀ ਇਹ ਖ਼ਦਸ਼ਾ ਜ਼ਾਹਰ ਕੀਤਾ ਸੀ ਕਿ ਇਹ ਕੰਮ ਕਮੇਟੀ ਮੈਂਬਰ ਦਾ ਜਾਂ ਕਿਸੇ ਜਾਣਕਾਰ ਦਾ ਹੀ ਹੋ ਸਕਦਾ ਹੈ। ਪੁਲਿਸ ਨੇ ਲੁੱਟੀ ਰਕਮ ਦੀ ਰਿਕਵਰੀ ਲਈ ਜਦ ਵਿਸ਼ਾਲ ਦੇ ਘਰ ‘ਤੇ ਛਾਪਾ ਮਾਰਿਆ ਤਾਂ ਉੱਥੋਂ ਲੁੱਟ ਵਾਲੀ ਰਕਮ ਤੋਂ ਵੀ ਜ਼ਿਆਦਾ ਵੱਡੀ ਰਕਮ ਪ੍ਰਾਪਤ ਹੋਈ।

 

ਦਿਵਾਲੀ ਵਾਲੇ ਦਿਨ ਮੰਦਿਰ ਦੀ ਗੋਲਕ ਤੋੜ ਕੇ 7 ਲੱਖ ਦੀ ਰਕਮ ਚੋਰੀ ਹੋਈ ਸੀ। ਇਸ ਲਈ ਪੁਲਿਸ ਨੇ ਵਿਸ਼ਾਲ ਦੇ ਘਰ ਦੀ ਤਲਾਸ਼ੀ ਲਈ ਤਾਂ ਉੱਥੋਂ ਤਕਰੀਬਨ 20 ਲੱਖ ਰੁਪਏ ਮਿਲੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਵਿਸ਼ਾਲ ਪਿਛਲੇ 10 ਸਾਲਾਂ ਤੋਂ ਮੰਦਿਰ ਵਿੱਚ ਹੇਰਾ ਫੇਰੀ ਕਰ ਰਿਹਾ ਹੈ ਤੇ ਮੰਦਿਰ ‘ਚੋਂ ਪੈਸੇ ਲਿਆ ਕੇ ਉਹ ਆਪਣੇ ਘਰ ਹੀ ਰੱਖਦਾ ਸੀ।

 

ਪੁਲਿਸ ਮੁਤਾਬਕ ਇਹ ਕੰਮ ਇਕੱਲੇ ਵਿਸ਼ਾਲ ਦਾ ਨਹੀਂ ਹੈ। ਇਸ ਕੰਮ ਵਿੱਚ ਉਸ ਦਾ ਇੱਕ ਸਾਥੀ ਹੋਰ ਹੈ, ਜਿਸ ਦਾ ਨਾਂ ਵਿਪਨ ਦੱਸਿਆ ਗਿਆ ਹੈ। ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਕਿਹਾ ਕਿ ਉਸ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

First Published: Saturday, 21 October 2017 3:41 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ