ਹੁਣ ਬੀਜੇਪੀ ਨੂੰ ਵੀ ਆਈ ਕਿਸਾਨਾਂ ਦੀ ਯਾਦ

By: ABP SANJHA | | Last Updated: Friday, 21 April 2017 5:42 PM
ਹੁਣ ਬੀਜੇਪੀ ਨੂੰ ਵੀ ਆਈ ਕਿਸਾਨਾਂ ਦੀ ਯਾਦ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੇ ਮੁੱਦਿਆਂ ਤੇ ਆਤਮ ਹੱਤਿਆਵਾਂ ਨੂੰ ਲੈ ਕੇ ਬੀਜੇਪੀ ਨੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬੀਜੇਪੀ ਆਗੂਆਂ ਨੇ ਇੱਕ ਮੰਗ ਪੱਤਰ ਵੀ ਰਾਜਪਾਲ ਨੂੰ ਸੌਂਪਿਆ। ਇਸ ਦੌਰਾਨ ਬੀਜੇਪੀ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਬੰਧੀ ਛੇਤੀ ਤੋਂ ਛੇਤੀ ਫ਼ੈਸਲਾ ਲਵੇ।
ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਆਖਿਆ ਕਿ ਸਰਕਾਰ ਗਠਨ ਦਾ ਇੱਕ ਮਹੀਨਾ ਬੀਤੇ ਜਾਣ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਸਬੰਧੀ ਸਿਰਫ਼ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਦੋਂਕਿ ਯੂਪੀ ਵਿੱਚ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ।
ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਚੋਣਾਂ ਵਿੱਚ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਪਿੱਛੇ ਹਟ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਥੋੜ੍ਹੀ ਜਿਹੀ ਵੀ ਚਿੰਤਾ ਹੈ ਤਾਂ ਕਿਸਾਨਾਂ ਦਾ ਤੁਰੰਤ ਕਰਜ਼ਾ ਮੁਆਫ਼ ਕਰੇ। ਇਸ ਤੋਂ ਇਲਾਵਾ ਸਾਂਪਲਾ ਨੇ ਸੂਬੇ ਵਿੱਚ ਖ਼ਰਾਬ ਹੁੰਦੀ ਜਾ ਰਹੀ ਕਾਨੂੰਨੀ ਵਿਵਸਥਾ ਉੱਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ।
First Published: Friday, 21 April 2017 5:41 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ