ਕੈਪਟਨ ਅਮਰਿੰਦਰ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਈ ਦ੍ਰਿੜ੍ਹ

By: ਏਬੀਪੀ ਸਾਂਝਾ | | Last Updated: Monday, 17 July 2017 5:00 PM
ਕੈਪਟਨ ਅਮਰਿੰਦਰ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਈ ਦ੍ਰਿੜ੍ਹ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰੱਕ ਯੂਨੀਅਨਾਂ ਉੱਤੇ ਪਾਬੰਦੀ ਦੇ ਫੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਂਝ, ਉਨ੍ਹਾਂ ਨੇ ਇਸ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ ਸੁਣਨ ਦਾ ਭਰੋਸਾ ਦਿਵਾਇਆ ਹੈ। ਵੱਖ-ਵੱਖ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਵਫ਼ਦ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਟਰੱਕਾਂ ਵਾਲਿਆਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ। ਭਾੜਾ ਤੇ ਹੋਰ ਦਰਾਂ ਤੈਅ ਕੀਤੇ ਜਾਣ ਤੋਂ ਪਹਿਲਾਂ ਯੂਨੀਅਨਾਂ ਦੇ ਵਿਚਾਰ ਲਏ ਜਾਣਗੇ।

 

 

ਹੋਰ ਸੂਬਿਆਂ ਦੇ ਵੱਡੇ ਟਰੱਕ ਓਪਰੇਟਰਾਂ ਵੱਲੋਂ ਇਸ ਵਪਾਰ ਉੱਤੇ ਕੰਟਰੋਲ ਕਰ ਲੈਣ ਦੇ ਤੌਖਲੇ ਨੂੰ ਘਟਾਉਂਦੇ ਹੋਏ ਕੈਪਟਨ ਨੇ ਕਿਹਾ ਕਿ ਸਨਅਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਦੇ ਖਰੜੇ ਵਿੱਚ ਟਰੱਕ ਓਪਰੇਟਰਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਸੰਭਵੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਟਰੱਕ ਓਪਰੇਟਰਾਂ ਤੇ ਹੋਰ ਧਿਰਾਂ ਦੇ ਸ਼ੰਕਿਆਂ ਦਾ ਨਿਵਾਰਣ ਕਰੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਵਿੱਚ ਤਬਦੀਲੀ ਆਉਣ ਦੇ ਨਤੀਜੇ ਵਜੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਛੋਟੇ ਟਰੱਕ ਮਾਲਕਾਂ ਨੂੰ ਮਾਲੀ ਰੂਪ ਵਿੱਚ ਕੋਈ ਵੀ ਨੁਕਸਾਨ ਨਾ ਹੋਵੇ। ਉਨ੍ਹਾਂ ਟਰੱਕ ਯੂਨੀਅਨਾਂ ਉੱਤੇ ਪਾਬੰਦੀ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਨੂੰ ਮੁੱਢੋਂ ਰੱਦ ਕਰ ਦਿੱਤਾ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਯੂਨੀਅਨਾਂ ਕਾਰਨ ਉਦਯੋਗ ਪੰਜਾਬ ਵਿੱਚ ਆਉਣੋਂ ਡਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਨਅਤੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਟਰੱਕ ਓਪਰੇਟਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਵਾਰਣ ਐਸ.ਡੀ.ਐਮਜ਼ ਵੱਲੋਂ ਕੀਤਾ ਜਾਵੇਗਾ ਪਰ ਟਰੱਕ ਯੂਨੀਅਨਾਂ ਖਤਮ ਕਰਨ ਦੇ ਫੈਸਲੇ ਨੂੰ ਵਾਪਸ ਨਹੀਂ ਲਿਆ ਜਾਵੇਗਾ ਕਿਉਂਕਿ ਇਹ ਫੈਸਲਾ ਅਨੇਕਾਂ ਅਦਾਲਤੀ ਫੈਸਲਿਆਂ ਦੀ ਲਾਈਨ ਉੱਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਕਿਸੇ ਮਨਮਰਜ਼ੀ ਨਾਲ ਨਹੀਂ ਲਿਆ ਸਗੋਂ ਇਹ ਹਾਈਕੋਰਟ ਦੇ ਤਿੰਨ ਫੈਸਲਿਆਂ ’ਤੇ ਅਧਾਰਤ ਹੈ ਜਿਸ ਵਿੱਚ ਸੂਬਾ ਸਰਕਾਰ ਨੂੰ ਸਮਾਜ ਦੇ ਭਲੇ ਦੇ ਸੰਦਰਭ ਵਿਚ ਟਰੱਕ ਯੂਨੀਅਨਾਂ ਦੀ ਅਜ਼ਾਰੇਦਾਰੀ ਤੋੜਣ ਲਈ ਢੁੱਕਵੇਂ ਕਦਮ ਚੁੱਕਣ ਲਈ ਆਖਿਆ ਗਿਆ ਹੈ।

First Published: Monday, 17 July 2017 5:00 PM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ