ਗੁਰੂ ਨਗਰੀ ਤੋਂ 'ਆਪ' ਨੇ ਨਵੀਂ ਮੁਹਿੰਮ

By: ਏਬੀਪੀ ਸਾਂਝਾ | | Last Updated: Monday, 1 May 2017 4:35 PM
ਗੁਰੂ ਨਗਰੀ ਤੋਂ 'ਆਪ' ਨੇ ਨਵੀਂ ਮੁਹਿੰਮ

ਅੰਮ੍ਰਿਤਸਰ: ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਨੇ ਅੱਜ ਆਪਣੀ ‘ਪੰਜਾਬ ਯਾਤਰਾ’ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ। ਫੂਲਕਾ ਆਪਣੀ ਪਾਰਟੀ ਦੇ ਕਈ ਹੋਰ ਲੀਡਰਾਂ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

 

ਸੱਚਖੰਡ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਫੂਲਕਾ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਨ ਸਭਾ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣਗੇ। ਉਨ੍ਹਾਂ ਦੇ ਹੱਲ ਲਈ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ।

 

ਉਨ੍ਹਾਂ ਦੱਸਿਆ ਕਿ ਸਰਕਾਰ ਤੋਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਲੋਕ ਹਮੇਸ਼ਾਂ ਵਿਰੋਧੀ ਪਾਰਟੀ ਕੋਲ ਪਹੁੰਚ ਕਰਦੇ ਹਨ ਪਰ ਲੋਕਾਂ ਨੂੰ ਆਪਣੀ ਮੁਸ਼ਕਲ ਦੇ ਹੱਲ ਲਈ ਵਿਰੋਧੀ ਧਿਰ ਦੇ ਨੇਤਾਵਾਂ ਤੱਕ ਪਹੁੰਚ ਕਰਨੀ ਆਸਾਨ ਨਹੀਂ ਹੁੰਦੀ। ਇਸ ਦੇ ਚੱਲਦਿਆਂ ਉਨ੍ਹਾਂ ਨੇ ਖੁਦ ਲੋਕਾਂ ਤੱਕ ਪਹੁੰਚ ਕਾਰਨ ਦਾ ਫੈਸਲਾ ਕੀਤਾ ਹੈ। ਫੂਲਕਾ ਨੇ ਕਿਹਾ ਕਿ ਉਹ ਕੱਲ੍ਹ ਤਰਨ ਤਾਰਨ ਤੇ ਜਲੰਧਰ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ। ਇਸ ਤੋਂ ਬਾਅਦ ਉਹ ਲੁਧਿਆਣਾ ਤੇ ਪਟਿਆਲਾ ਵੀ ਜਾਣਗੇ।

First Published: Monday, 1 May 2017 4:35 PM

Related Stories

ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ
ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ ਵਿੱਚ ਦਿਨ-ਦਿਹਾੜੇ ਆਪਣੀ ਮਾਂ

ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!
ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!

ਤਰਨ ਤਾਰਨ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ

ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ
ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ

ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ
ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ

ਅੰਮ੍ਰਿਤਸਰ: ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਇੱਕ ਯਾਤਰੀ ਕੋਲੋਂ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ

ਅੰਮ੍ਰਿਤਸਰ: ਕੱਲ੍ਹ ਭਾਰਤ ਪਾਕਿਸਤਾਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ

ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11 ਜ਼ਖ਼ਮੀ
ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11 ਜ਼ਖ਼ਮੀ

ਅੰਮ੍ਰਿਤਸਰ: ਬਿਆਸ ਵਿੱਚ ਭਿਆਨਕ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਤੇ 11

ਮਜੀਠਾ 'ਚ 'ਬੇਆਬਰੂ' ਹੋਣ ਮਗਰੋਂ ਮਜੀਠੀਆ ਦਾ ਸ਼ਕਤੀ ਪ੍ਰਦਰਸ਼ਨ
ਮਜੀਠਾ 'ਚ 'ਬੇਆਬਰੂ' ਹੋਣ ਮਗਰੋਂ ਮਜੀਠੀਆ ਦਾ ਸ਼ਕਤੀ ਪ੍ਰਦਰਸ਼ਨ

ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਨੀਵਾਰ ਨੂੰ ਆਪਣੇ