ਡਾਕਟਰਾਂ ਨੂੰ ਮਜਬੂਰ ਕਰਨ ਦੇ ਇਲਜ਼ਾਮ ਹੇਠ ਅਮਰੀਕਾ 'ਚ ਪੰਜਾਬੀ ਕਾਰੋਬਾਰੀ ਗਿਫ੍ਰਤਾਰ

By: ਰਵੀ ਇੰਦਰ ਸਿੰਘ | | Last Updated: Saturday, 28 October 2017 12:46 PM
ਡਾਕਟਰਾਂ ਨੂੰ ਮਜਬੂਰ ਕਰਨ ਦੇ ਇਲਜ਼ਾਮ ਹੇਠ ਅਮਰੀਕਾ 'ਚ ਪੰਜਾਬੀ ਕਾਰੋਬਾਰੀ ਗਿਫ੍ਰਤਾਰ

ਪੁਰਾਣੀ ਤਸਵੀਰ

ਵਾਸ਼ਿੰਗਟਨ: ਦਵਾਈਆਂ ਦੀ ਸਨਅਤ ਦੇ ਭਾਰਤੀ-ਅਮਰੀਕੀ ਅਰਬਪਤੀ ਜੌਨ ਨਾਥ ਕਪੂਰ (74) ਨੂੰ ਐਫ਼.ਬੀ.ਆਈ. ਨੇ ਉਸ ਦੇ ਐਰੀਜ਼ੋਨਾ ਵਾਲੇ ਘਰ ਤੋਂ ਗ੍ਰਿਫਤਾਰ ਕੀਤਾ ਹੈ। ਜੌਨ ‘ਤੇ ਅਮਰੀਕਾ ‘ਚ ਇਕ ਸਾਜ਼ਿਸ਼ ਦੀ ਅਗਵਾਈ ਕਰਨ ਦਾ ਇਲਜ਼ਾਮ ਹੈ। ਇਸ ਤਹਿਤ ਉਸ ਨੇ ਮਰੀਜ਼ਾਂ ਨੂੰ ਓਪੀਆਇਡ ਦਾ ਪਾਵਰਫੁਲ ਡੋਜ਼ ਲਿਖਣ ਲਈ ਡਾਕਟਰਾਂ ਨੂੰ ਰਿਸ਼ਵਤ ਦਿੱਤੀ ਸੀ।

ਉਸ ਨੇ ਜ਼ਿਆਦਾ ਮੁਨਾਫਾ ਕਮਾਉਣ ਲਈ ਬੀਮਾ ਕੰਪਨੀਆਂ ਨੂੰ ਵੀ ਧੋਖਾ ਦਿੱਤਾ। ਕਪੂਰ ‘ਤੇ ਧਮਕਾਉਣ, ਸਾਜ਼ਿਸ਼ ਰਚਣ ਅਤੇ ਧੋਖਾਧੜੀ ਨਾਲ ਜੁੜੀਆਂ ਧਾਰਾਵਾਂ ਵੀ ਲਾਈਆਂ ਗਈਆਂ ਹਨ।

ਅਟਾਰਨੀ ਜਨਰਲ ਜੈਫ ਸੇਸ਼ੰਜ ਨੇ ਦੱਸਿਆ ਕਿ ਸਿੰਥੈਟਿਕ ਓਪੀਆਇਡ ਦੇ ਕਾਰਨ ਪਿਛਲੇ ਸਾਲ 20,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਵਰਡੋਜ਼ ਕਾਰਨ ਲੱਖਾਂ ਲੋਕ ਇਸ ਦੇ ਆਦੀ ਵੀ ਹੋ ਚੁੱਕੇ ਹਨ।

ਅੰਮ੍ਰਿਤਸਰ ‘ਚ ਪੈਦਾ ਹੋਏ ਕਾਰੋਬਾਰੀ ਜੌਨ ਨਾਥ ਕਪੂਰ ਨੂੰ ਲੋਕ ਹਿੱਤਾਂ ਲਈ ਕੰਮ ਕਰਨ ਵਾਲੇ ਵਜੋਂ ਜਾਣਿਆ ਜਾਂਦਾ ਹੈ। ਉਹ 1960 ‘ਚ ਭਾਰਤ ਤੋਂ ਅਮਰੀਕਾ ਚਲੇ ਗਏ ਸਨ। ਉਹ ਦਵਾਈਆਂ ਦੀ ਕੰਪਨੀ ਇਨਸਿਸ ਥੇਰੇਪੈਟਿਕਸ ਦੇ ਬੋਰਡ ਮੈਂਬਰ ਹਨ। ਜੂਨ 2006 ਤੋਂ ਜਨਵਰੀ 2017 ਤੱਕ ਉਹ ਕੰਪਨੀ ਦੇ ਐਗਜ਼ੀਕਿਊਟਿਵ ਚੇਅਰਮੈਨ ਵੀ ਰਹੇ।

First Published: Saturday, 28 October 2017 12:41 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ