ਸੂਬੇ 'ਚ ਨਿਵੇਸ਼ ਖਿੱਚਣ ਲਈ ਜੁੱਟੇ ਮੁੱਖ ਮੰਤਰੀ ਕੈਪਟਨ

By: ਏਬੀਪੀ ਸਾਂਝਾ | | Last Updated: Thursday, 10 August 2017 2:59 PM
ਸੂਬੇ 'ਚ ਨਿਵੇਸ਼ ਖਿੱਚਣ ਲਈ ਜੁੱਟੇ ਮੁੱਖ ਮੰਤਰੀ ਕੈਪਟਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਨਿਵੇਸ਼ ਵਧਾਉਣ ਲਈ ਜੁੱਟ ਗਏ ਹਨ। ਪਿਛਲੇ ਹਫਤੇ ਵਿੱਚ ਉਹ ਕਈ ਕਾਰੋਬਾਰੀਆਂ ਨੂੰ ਮਿਲੇ ਹਨ। ਇਸ ਲੜੀ ਤਹਿਤ ਭਾਰਤੀ ਐਂਟਰਪ੍ਰਾਈਜਿਜ਼ ਦੇ ਰਾਕੇਸ਼ ਭਾਰਤੀ ਮਿੱਤਲ ਨੇ ਪੰਜਾਬ ਵਿੱਚ ਹੋਰ ਸਕੂਲ ਚਲਾਉਣ ਦਾ ਜ਼ਿੰਮਾ ਲੈਣ ਦੀ ਪੇਸ਼ਕਸ਼ ਕੀਤੀ ਤਾਂ ਕਿ ਮਿਆਰੀ ਸਿੱਖਿਆ ਦਾ ਹੋਰ ਵਧੇਰੇ ਪਾਸਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਵਿੱਚ ਲਾਡੋਵਾਲ ਵਿੱਚ ਫੂਡ ਪ੍ਰੋਸੈਸਿੰਗ ਪਲਾਂਟ ਕਾਇਮ ਕਰਨ ਲਈ ਸਹਿਯੋਗ ਦੀ ਮੰਗ ਕੀਤੀ। ਮਿੱਤਲ ਨੇ 30 ਕਰੋੜ ਰੁਪਏ ਦੇ ਮੁੱਢਲੇ ਨਿਵੇਸ਼ ਨਾਲ ਆਪਣੇ ਡੈਲ ਮੌਂਟ ਬਰਾਂਡ ਲਈ ਫੂਡ ਪ੍ਰੋਸੈਸਿੰਗ ਪਲਾਂਟ ਦੀ ਸਥਾਪਨਾ ਕਰਨ ਲਈ ਇਜਾਜ਼ਤ ਮੰਗੀ। ਇਸ ਨੂੰ ਮੁਕੰਮਲ ਕਰਨ ਲਈ 50 ਕਰੋੜ ਰੁਪਏ ਹੋਰ ਨਿਵੇਸ਼ ਕੀਤੇ ਜਾਣਗੇ।

 

ਕੰਪਨੀ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਉਪਰਾਲੇ ਤਹਿਤ ਸੱਤਿਆ ਭਾਰਤੀ ਸਕੂਲ ਪ੍ਰੋਗਰਾਮ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਸਹਿਯੋਗ ਦੀ ਮੰਗ ਕਰਦਿਆਂ ਮਿੱਤਲ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਗਰਾਮ ਦਾ ਘੇਰਾ ਵਧਾਉਣ ਨਾਲ ਸੂਬੇ ਵਿੱਚ ਵਿਦਿਆਰਥੀਆਂ ਦੇ ਜੀਵਨ ’ਤੇ ਬਹੁਤ ਉਸਾਰੂ ਪ੍ਰਭਾਵ ਪਵੇਗਾ। ਉਨ੍ਹਾਂ ਨੇ ਸਮਾਜਿਕ ਸਰੋਕਾਰ ਨਾਲ ਯੂਨੀਵਰਸਿਟੀ ਸਥਾਪਤ ਕਰਨ ਦੀ ਤਜਵੀਜ਼ ਵੀ ਪੇਸ਼ ਕੀਤੀ ਤਾਂ ਕਿ ਪੰਜਾਬ ਦੇ ਲੋੜਵੰਦ ਹੋਣਹਾਰ ਬੱਚਿਆਂ ਨੂੰ ਮਿਆਰੀ ਉਚੇਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

 

ਮਿੱਤਲ ਨੇ ਦੱਸਿਆ ਕਿ ਪੰਜਾਬ ਵਿਚ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਦੇ ਪੰਜ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੇ ਦਸਵੀਂ ਤੇ ਬਾਰਵੀਂ ਦੇ ਇਮਤਿਹਾਨ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੰਜ ਸਕੂਲਾਂ ਤੋਂ ਕੁੱਲ 313 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਦਾ 97 ਫੀਸਦੀ ਨਤੀਜਾ ਆਇਆ ਹੈ। ਇਨ੍ਹਾਂ ਵਿੱਚੋਂ ਅੱਠ ਵਿਦਿਆਰਥੀਆਂ ਨੇ 10 ਸੀ.ਜੀ.ਪੀ.ਏ ਤੇ 37 ਵਿਦਿਆਰਥੀਆਂ ਨੇ ਏ1 ਗ੍ਰੇਡ ਹਾਸਲ ਕੀਤਾ।

First Published: Thursday, 10 August 2017 2:59 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ