ਬਲਾਤਕਾਰੀ ਰਾਮ ਰਹੀਮ ਦੀ ਲੈਂਡ ਕਰੂਜ਼ਰ ਸਾੜਨ ਵਾਲਾ ਗ੍ਰਿਫਤਾਰ

By: abp sanjha | | Last Updated: Wednesday, 13 September 2017 5:42 PM
ਬਲਾਤਕਾਰੀ ਰਾਮ ਰਹੀਮ ਦੀ ਲੈਂਡ ਕਰੂਜ਼ਰ ਸਾੜਨ ਵਾਲਾ ਗ੍ਰਿਫਤਾਰ

ਸਿਰਸਾ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਾਫ਼ਲੇ ‘ਚ ਸ਼ਾਮਲ ਲੈਂਡ ਕਰੂਜ਼ਰ ਗੱਡੀ ਨੂੰ ਅੱਗ ਲਾਉਣ ਵਾਲੇ ਡਰਾਈਵਰ ਹਰਮੇਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਰਮੇਲ ‘ਤੇ ਇਲਜ਼ਾਮ ਹੈ ਕਿ ਉਸ ਨੇ ਬੀਤੀ 28 ਅਗਸਤ ਨੂੰ ਸਿਰਸਾ ਦੇ ਪਿੰਡ ਕੋਟਲੀ ਦੇ ਨਜ਼ਦੀਕ ਡੇਰਾ ਮੁਖੀ ਨੂੰ ਸਜ਼ਾ ਐਲਾਨਣ ਦੌਰਾਨ ਲੈਂਡ ਕਰੂਜ਼ਰ ਗੱਡੀ ਨੂੰ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਗੱਡੀ ਨੂੰ ਅੱਗ ਲਾਉਣ ਦਾ ਮਕਸਦ ਸਬੂਤਾਂ ਨੂੰ ਮਿਟਾਉਣਾ ਸੀ।
ਸਿਰਸਾ ਹੈੱਡ ਕੁਆਰਟਰ ਦੇ ਡੀਐਸਪੀ ਵਿਜੇ ਕੱਕੜ ਨੇ ਹਰਮੇਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਰਮੇਲ ਤੋਂ ਕਈ ਮਹਤਪੂਰਨ ਸੁਰਾਗ ਮਿਲਣ ਦੀ ਉਮੀਦ ਹੈ। ਡੀਐਸਪੀ ਮੁਤਾਬਕ ਮੁਲਜ਼ਮ ਦੋ ਗੱਡੀਆਂ ਵਿੱਚ ਆਏ ਸਨ। ਇੱਕ ਗੱਡੀ ਨੂੰ ਅੱਗ ਲਾ ਕੇ ਦੂਜੀ ਵਿੱਚ ਫ਼ਰਾਰ ਹੋ ਗਏ ਸਨ। ਫ਼ਿਲਹਾਲ ਪੁਲਿਸ ਉਸ ਦੇ ਦੂਜੇ ਸਾਥੀਆਂ ਦੀ ਭਾਲ ਕਰ ਰਹੀ ਹੈ।
ਮੁਲਜ਼ਮਾਂ ਨੇ ਸਬੂਤ ਖ਼ਤਮ ਕਰਨ ਗੱਡੀ ਨੂੰ ਪੈਟਰੋਲ ਛਿੜਕ ਕੇ ਅੱਗ ਲਾਈ ਸੀ। ਉਨ੍ਹਾਂ ਨੇ ਕਿਹੜੇ ਸਬੂਤ ਮਿਟਾਏ ਹਨ, ਇਸ ਦੀ ਪੜਤਾਲ ਹਰਮੇਲ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮੇਲ ਪਿਛਲੇ ਪੰਜ ਸਾਲਾਂ ਤੋਂ ਡੇਰੇ ਵਿੱਚ ਮਕੈਨਿਕ ਦਾ ਕੰਮ ਕਰਦਾ ਸੀ। ਉਹ ਡੇਰੇ ਦੇ ਮੱਹਤਪੂਰਨ ਲੋਕਾਂ ਦੀਆਂ ਗੱਡੀਆਂ ਚਲਾਉਂਦਾ ਸੀ।
First Published: Wednesday, 13 September 2017 5:42 PM

Related Stories

ਗੁਰਦਾਸਪੁਰ ਤੋਂ ਮੋਦੀ ਸਰਕਾਰ 'ਤੇ ਨਿਸ਼ਾਨੇ
ਗੁਰਦਾਸਪੁਰ ਤੋਂ ਮੋਦੀ ਸਰਕਾਰ 'ਤੇ ਨਿਸ਼ਾਨੇ

ਪਠਾਨਕੋਟ: ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ