ਕੰਪਾਰਟਮੈਂਟ ਵਾਲਿਆਂ ਵਿਦਿਆਰਥੀਆਂ ਨੂੰ ਵੱਡੀ ਰਾਹਤ

By: ਏਬੀਪੀ ਸਾਂਝਾ | | Last Updated: Wednesday, 17 May 2017 7:12 PM
ਕੰਪਾਰਟਮੈਂਟ ਵਾਲਿਆਂ ਵਿਦਿਆਰਥੀਆਂ ਨੂੰ ਵੱਡੀ ਰਾਹਤ

ਚੰਡੀਗੜ੍ਹ: ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਕੰਪਾਰਟਮੈਂਟ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦਿਆਂ ਉਨ੍ਹਾਂ ਦਾ ਇੱਕ ਸਾਲ ਬਚਾਉਣ ਲਈ ਵੱਡੀ ਰਾਹਤ ਦਿੰਦਿਆਂ ਰੀ-ਅਪੀਅਰ ਦੀ ਪ੍ਰੀਖਿਆ 23 ਜੂਨ ਨੂੰ ਲੈਣ ਦਾ ਫੈਸਲਾ ਕੀਤਾ ਹੈ।

 

ਪ੍ਰੈੱਸ ਬਿਆਨ ਵਿੱਚ ਚੌਧਰੀ ਨੇ ਕਿਹਾ ਕਿ 63,000 ਵਿਦਿਆਰਥੀ ਇੱਕ ਵਿਸ਼ੇ ਵਿੱਚ ਫੇਲ੍ਹ ਹੋਣ ਕਰਕੇ ਉਨ੍ਹਾਂ ਦੀ ਕੰਪਾਰਟਮੈਂਟ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਅਗਲੀ ਜਮਾਤ ਵਿੱਚ ਦਾਖਲਾ ਲੈਣ, ਕੋਰਸਾਂ ਵਿੱਚ ਦਾਖਲਾ ਲੈਣ ਜਾਂ ਕਿਸੇ ਨੌਕਰੀ ਲਈ ਅਪਲਾਈ ਕਰਨ ਨੂੰ ਧਿਆਨ ਵਿੱਚ ਰੱਖਦਿਆਂ ਕੰਪਾਰਟਮੈਂਟ ਦੀ ਪ੍ਰੀਖਿਆ ਪਹਿਲਾਂ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਾਰਟਮੈਂਟ ਦੀ ਪ੍ਰੀਖਿਆ 23 ਜੂਨ ਨੂੰ ਹੋਵੇਗੀ। ਇਸ ਦਾ ਨਤੀਜਾ 10 ਦਿਨਾਂ ਦੇ ਅੰਦਰ ਐਲਾਨਿਆ ਜਾਵੇਗਾ।

 

ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇਹ ਫੈਸਲਾ ਲਾਗੂ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਪੱਧਰ ‘ਤੇ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ਼ ਬਾਰ੍ਹਵੀਂ ਸਾਇੰਸ ਦੀ ਰੀ-ਅਪੀਅਰ ਪ੍ਰੀਖਿਆ ਜਲਦੀ ਲਈ ਜਾਂਦੀ ਸੀ। ਇਸ ਵਾਰ ਬਾਰ੍ਹਵੀਂ ਦੇ ਸਾਰੇ ਸਟਰੀਮ ਦੀ ਰੀ-ਅਪੀਅਰ ਪ੍ਰੀਖਿਆ ਜਲਦੀ ਲੈਣ ਦਾ ਫੈਸਲਾ ਕੀਤਾ ਗਿਆ ਹੈ।

First Published: Wednesday, 17 May 2017 7:12 PM

Related Stories

ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ
ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ

ਜਲੰਧਰ: ਇੱਥੋਂ ਦੀ ਦੇਹਾਤ ਪੁਲਿਸ ਨੇ ਨਸ਼ੇ ਅਤੇ ਸੁਪਾਰੀ ਕਿਲਿੰਗ ਦੇ ਵੱਖ-ਵੱਖ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ
ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਹੋਏ ਕਰੋੜਾਂ ਦੇ

ਕਪੂਰਥਲਾ 'ਚ ਗੈਸ ਧਮਾਕਾ
ਕਪੂਰਥਲਾ 'ਚ ਗੈਸ ਧਮਾਕਾ

ਜਲੰਧਰ: ਕਪੂਰਥਲਾ ਦੇ ਇੱਕ ਢਾਬੇ ‘ਚ ਗੈਸ ਸਿਲੰਡਰ ਫਟਣ ਨਾਲ ਵੱਡੀ ਘਟਨਾ ਵਾਪਰੀ

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਬਠਿੰਡਾ: ਪੁਲਿਸ ਨੇ ਕਮਲਾ ਨਹਿਰੂ ਕਲੋਨੀ ‘ਚ ਹੋਏ ਕਨਿਕਾ ਗੁਪਤਾ ਕਤਲ ਮਾਮਲੇ ਦੀ

'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !
'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !

ਚੰਡੀਗੜ੍ਹ: ਮੈਂ ਜੋ ਵੀ ਕੁਮੈਂਟ ਕੀਤਾ ਉਸ ਲਈ ਮੈਂ ਬਿਨਾਂ ਕੋਈ ਸਫਾਈ ਦਿੱਤੇ ਹੱਥ

ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 
ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 

ਚੰਡੀਗੜ੍ਹ: ਸੋਨੀ ਟੈਲੀਵਿਜ਼ਨ ‘ਤੇ ਅੱਜਕੱਲ੍ਹ ਨਵਾਂ ਡਰਾਮਾ ਸੀਰੀਜ਼ ਚਰਚਾ ਦਾ

ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!
ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!

ਵਸ਼ਿੰਗਟਨ: ਅਮਰੀਕੀ ਸਿੱਖਾਂ ਨੇ ਇਹ ਮਤਾ ਪਾਇਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ