29 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ

By: ਰਵੀ ਇੰਦਰ ਸਿੰਘ | | Last Updated: Monday, 6 November 2017 7:05 PM
29 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ

ਪੁਰਾਣੀ ਤਸਵੀਰ

ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਅੰਤ੍ਰਿੰਗ ਕਮੇਟੀ ਨੇ 29 ਨਵੰਬਰ ਦਾ ਦਿਨ ਐਲਾਨਿਆ ਹੈ। ਅੱਜ ਦੀ ਬੈਠਕ ਵਿੱਚ ਇਸ ਗੱਲ ‘ਤੇ ਸਹਿਮਤੀ ਬਣਾਈ ਗਈ ਕਿ 29 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਜਾਵੇਗਾ, ਜਿਸ ਵਿੱਚ ਅਗਲੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

 

ਅੱਜ ਦੀ ਬੈਠਕ ਵਿੱਚ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੰਬਰ ’84 ਵਿੱਚ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਤੇ ਕਤਲੇਆਮ ਨੂੰ ਰੂਪਮਾਨ ਕਰਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਜਾਬੀ ਮਾਂ-ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਸੰਜੀਦਾ ਹੋਣ ਦੀ ਤਾਕੀਦ ਵੀ ਕੀਤੀ।

 

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਪ੍ਰੋ. ਬਡੂੰਗਰ ਪਹਿਲਾਂ ਵੀ ਪੰਜਾਬੀ ਨੂੰ ਬਣਦੀ ਥਾਂ ਦਿਵਾਉਣ ਲਈ ਵਿੱਢੀ ਮਾਂ ਬੋਲੀ ਕੂਚੀ ਫੇਰ ਮੁਹਿੰਮ ਦੀ ਸ਼ਲਾਘਾ ਕਰ ਚੁੱਕੇ ਹਨ। ਇਸ ਤੋਂ ਇਲਾਵਾ ਪ੍ਰਧਾਨ ਨੇ ਸਰਕਾਰ ਵੱਲੋਂ ਵਧ ਰਹੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਕਾਨੂੰਨ ‘ਪਕੋਕਾ’ ਬਣਾਉਣ ਦੀ ਜ਼ਰੂਰਤ ਨੂੰ ਬੇਲੋੜਾ ਦੱਸਿਆ। ਕਈ ਸਿਆਸੀ ਪਾਰਟੀਆਂ ਵੀ ਸਰਕਾਰ ਵੱਲੋਂ ਪਕੋਕਾ ਲਾਗੂ ਕਰਨ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਸਰਕਾਰ ਇਸ ਕਾਨੂੰਨ ਦੀ ਵਰਤੋਂ ਆਪਣੀ ਮਨ-ਮਰਜ਼ੀ ਨਾਲ ਸਿਆਸੀ ਕਿੜਾਂ ਕੱਢਣ ਲਈ ਕਰ ਸਕਦੀ ਹੈ।

 

ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕਮੇਟੀ ਮੈਂਬਰਾਂ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਜਾ ਰਹੀ ਅਗਵਾਈ ਲਈ ਪ੍ਰਸ਼ੰਸਾ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਤੇ ਹਰਭਜਨ ਸਿੰਘ ਮਨਾਵਾਂ ਤੇ ਮਹਿੰਦਰ ਸਿੰਘ ਆਹਲੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ।

First Published: Monday, 6 November 2017 7:05 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ