ਨਿਆਂ ਲਈ ਅੰਤਰਰਾਸ਼ਟਰੀ ਅਦਾਲਤ 'ਚ ਜਾਏਗੀ ਸ਼੍ਰੋਮਣੀ ਕਮੇਟੀ

By: ABP SANJHA | | Last Updated: Thursday, 18 May 2017 11:56 AM
ਨਿਆਂ ਲਈ ਅੰਤਰਰਾਸ਼ਟਰੀ ਅਦਾਲਤ 'ਚ ਜਾਏਗੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ਵਿਸ਼ਵ ਭਰ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਸਿੱਖਾਂ ਦੀ ਸ਼੍ਰੋਮਣੀ ਸੰਸਥਾ ਐਸਜੀਪੀਸੀ ਕੌਮਾਂਤਰੀ ਨਿਆਂ ਅਦਾਲਤ ਵਿੱਚ ਅਪੀਲ ਕਰੇਗੀ। ਬੀਤੇ ਦਿਨੀਂ ਇਟਲੀ ਵਿੱਚ ਵੱਸਦੇ ਸਿੱਖਾਂ ‘ਤੇ ਸੁਪਰੀਮ ਕੋਰਟ ਵੱਲੋਂ ਉੱਪਰ ਦੀ ਕਿਰਪਾਨ ਪਹਿਨਣ ਦੀ ਪਾਬੰਦੀ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਐਲਾਨ ਕੀਤਾ ਹੈ।

 

ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਟਲੀ ‘ਚ ਸਿੱਖਾਂ ਵਿਰੁੱਧ ਹੋਏ ਐਲਾਨ ਸਬੰਧੀ ਐਸਜੀਪੀਸੀ ਵੱਲੋਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰਾਲੇ ਨੂੰ ਸੂਚਿਤ ਕਰਕੇ ਇਟਲੀ ਦੀ ਸਰਕਾਰ ਕੋਲ ਇਹ ਮੁੱਦਾ ਚੁੱਕਣ ਦੀ ਅਪੀਲ ਵੀ ਕੀਤੀ ਗਈ ਹੈ। ਹੁਣ ਕਮੇਟੀ ਵੱਲੋਂ ਕੌਮਾਂਤਰੀ ਨਿਆਂ ਅਦਾਲਤ ਵਿੱਚ ਅਪੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਕਮੇਟੀ ਕੌਮਾਂਤਰੀ ਨਿਆਂ ਅਦਾਲਤ (ICJ) ਪਹੁੰਚ ਕਰੇਗੀ।

 

2004 ਵਿੱਚ ਫਰਾਂਸ ਦੀ ਸਰਕਾਰ ਨੇ ਸਕੂਲਾਂ ਵਿੱਚ ਧਾਰਮਿਕ ਚਿੰਨ ਪਹਿਨਣ ‘ਤੇ ਪਾਬੰਦੀ ਲਾ ਦਿੱਤੀ ਸੀ। ਉਸ ਸਮੇਂ ਦੌਰਾਨ ਹੀ ਪਾਸਪੋਰਟ ਲਈ ਤਸਵੀਰ ਖਿਚਵਾਉਣ ਲਈ ਵੀ ਦਸਤਾਰ ਉਤਾਰਨ ਨੂੰ ਕਿਹਾ ਜਾਂਦਾ ਸੀ ਜਿਸ ਦਾ ਸ਼ਿਕਾਰ ਸਿੱਖ ਤੇ ਮੁਸਲਮਾਨ ਦੋਵੇਂ ਹੁੰਦੇ ਸਨ। ਬੀਤੇ ਦਿਨੀਂ ਇਟਲੀ ਦੀ ਸਰਬ ਉੱਚ ਅਦਾਲਤ ਨੇ ਸਿੱਖਾਂ ਦੇ ਉੱਪਰ ਦੀ ਕਿਰਪਾਨ ਧਾਰਨ ਕਰਨ ‘ਤੇ ਪੂਰਨ ਪਾਬੰਦੀ ਲਾ ਦਿੱਤੀ ਹੈ।

First Published: Thursday, 18 May 2017 11:56 AM

Related Stories

ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ
ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ

ਜਲੰਧਰ: ਇੱਥੋਂ ਦੀ ਦੇਹਾਤ ਪੁਲਿਸ ਨੇ ਨਸ਼ੇ ਅਤੇ ਸੁਪਾਰੀ ਕਿਲਿੰਗ ਦੇ ਵੱਖ-ਵੱਖ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ
ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਹੋਏ ਕਰੋੜਾਂ ਦੇ

ਕਪੂਰਥਲਾ 'ਚ ਗੈਸ ਧਮਾਕਾ
ਕਪੂਰਥਲਾ 'ਚ ਗੈਸ ਧਮਾਕਾ

ਜਲੰਧਰ: ਕਪੂਰਥਲਾ ਦੇ ਇੱਕ ਢਾਬੇ ‘ਚ ਗੈਸ ਸਿਲੰਡਰ ਫਟਣ ਨਾਲ ਵੱਡੀ ਘਟਨਾ ਵਾਪਰੀ

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਬਠਿੰਡਾ: ਪੁਲਿਸ ਨੇ ਕਮਲਾ ਨਹਿਰੂ ਕਲੋਨੀ ‘ਚ ਹੋਏ ਕਨਿਕਾ ਗੁਪਤਾ ਕਤਲ ਮਾਮਲੇ ਦੀ

'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !
'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !

ਚੰਡੀਗੜ੍ਹ: ਮੈਂ ਜੋ ਵੀ ਕੁਮੈਂਟ ਕੀਤਾ ਉਸ ਲਈ ਮੈਂ ਬਿਨਾਂ ਕੋਈ ਸਫਾਈ ਦਿੱਤੇ ਹੱਥ

ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 
ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 

ਚੰਡੀਗੜ੍ਹ: ਸੋਨੀ ਟੈਲੀਵਿਜ਼ਨ ‘ਤੇ ਅੱਜਕੱਲ੍ਹ ਨਵਾਂ ਡਰਾਮਾ ਸੀਰੀਜ਼ ਚਰਚਾ ਦਾ

ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!
ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!

ਵਸ਼ਿੰਗਟਨ: ਅਮਰੀਕੀ ਸਿੱਖਾਂ ਨੇ ਇਹ ਮਤਾ ਪਾਇਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ