ਸਿੱਧੂ ਤੇ ਮਜੀਠੀਆ ਹੋਏ 'ਕੁੱਤਿਓ-ਕੁੱਤੀ', ਮਾਝੇ ਦੇ 'ਜਰਨੈਲਾਂ' ਦੇ ਫਸੇ ਸਿੰਗ

By: ਏਬੀਪੀ ਸਾਂਝਾ | | Last Updated: Friday, 27 October 2017 3:16 PM
ਸਿੱਧੂ ਤੇ ਮਜੀਠੀਆ ਹੋਏ 'ਕੁੱਤਿਓ-ਕੁੱਤੀ', ਮਾਝੇ ਦੇ 'ਜਰਨੈਲਾਂ' ਦੇ ਫਸੇ ਸਿੰਗ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਚਲੇ ਸ਼ੁਰੂ ਹੋਈ ਸ਼ਬਦੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਇਹ ਜੰਗ ਸਗੋਂ ਦਿਨੋਂ-ਦਿਨ ਹੋਰ ਤੇਜ਼ ਹੁੰਦੀ ਜਾ ਰਹੀ ਹੈ ਤੇ ਸ਼ਬਦਾਵਲੀ ਦਾ ਪੱਧਰ ਵੀ ਹੇਠਾਂ ਜਾਂਦਾ ਦਿਖਾਈ ਦੇ ਰਿਹਾ ਹੈ। ਅੱਜ ਫਿਰ ਦੋਹਾਂ ਲੀਡਰਾਂ ਵਿਚਾਲੇ ਛਿੜੀ ਜੰਗ ਵਿੱਚ ਕੁੱਦ ਕੇ ਇਸ ਨੂੰ ਹੋਰ ਤੇਜ਼ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਸਿੱਧੂ ਦਲ ਬਦਲੂ ਹੈ। ਇਸ ਕਰਕੇ ਉਹ ਹਰ ਰੋਜ਼-ਪੁੱਠੇ ਸਿਧੇ ਬਿਆਨ ਦਿੰਦਾ ਹੈ।

 

ਦਰਅਸਲ ਅੱਜ ਮਜੀਠੀਆ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਖਿਲਾਫ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸਿੱਧੂ ਭੌਂਕਾ ਹੈ ਤੇ ਉਸ ਨੂੰ ਭੌਂਕਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ। ਮਜੀਠੀਆ ਵੱਲੋਂ ਪੰਜਾਬ ਸਰਕਾਰ ਤੇ ਖਾਸ ਕਰਕੇ ਨਵਜੋਤ ਸਿੰਘ ਸਿੱਧੀ ‘ਤੇ ਜਾਨਵਰ ਟੈਕਸ ਲਾਉਣ ਦੇ ਬਹਾਨੇ ਹਮਲਾ ਕੀਤਾ ਸੀ। ਇਸ ਟੈਕਸ ਨੂੰ ਸਿੱਧੂ, ਕੁੱਤਾ-ਬਿੱਲੀ ਟੈਕਸ ਤੱਕ ਕਹਿ ਦਿੱਤਾ ਸੀ। ਇਸ ਤੋਂ ਬਾਅਦ ਸਿੱਧੂ ਨੇ ਮਜੀਠੀਆ ‘ਤੇ ਜਵਾਬੀ ਹਮਲਾ ਕੀਤਾ ਸੀ ਤੇ ਕਿਹਾ ਸੀ ਕਿ ਮਜੀਠੀਆ ਨੂੰ ਕਿੱਤੇ ਬਿੱਲੀਆਂ ਦੀ ਬਹੁਤ ਫਿਕਰ ਹੋ ਰਹੀ ਹੈ। ਇਸ ਲਈ ਉਹ ਮਜੀਠੀਆ ਨੂੰ ਤੋਹਫ਼ਾ ਦਿੰਦੇ ਹਨ ਤੇ ਉਨ੍ਹਾਂ ਦੀ ਬਰਾਦਰੀ ‘ਤੇ ਹੁਣ ਕੋਈ ਟੈਕਸ ਨਹੀਂ ਲੱਗੇਗਾ।

 

ਅੱਜ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਿੱਧੂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਸਿੱਧੂ ਜੋਕਰ ਹਨ ਤੇ ਸਿੱਧੂ ਵੱਲੋਂ ਕੁੱਤਾ-ਬਿੱਲੀ ਟੈਕਸ ਇਸ ਲਈ ਹਟਾਇਆ ਗਿਆ ਹੈ ਕਿਉਂਕਿ ਵਿਧਾਇਕ ਸੁੱਖੀ ਰੰਧਾਵਾ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਸਭ ਤੋਂ ਵੱਧ ਤਾਂ ਉਹ ਆਪ ਹੀ ਭੌਂਕਦੇ ਹਨ।

 

ਅੱਜ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਵਿੱਚ ਕਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋਏ। ਧਰਨੇ ਤੋਂ ਬਾਅਦ ਮਜੀਠੀਆ ਵੱਲੋਂ ਜਿੱਥੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ, ਉੱਥੇ ਹੀ ਇਨ੍ਹਾਂ ਛੋਟੇ-ਛੋਟੇ ਬੱਚਿਆਂ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸੰਘਾ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਸਕੂਲ ਬੰਦ ਨਾ ਕੀਤੇ ਜਾਣ ਦੀ ਗੁਜ਼ਾਰਸ਼ ਕੀਤੀ।

 

ਕੱਲ੍ਹ ਕੈਪਟਨ ਵੱਲੋਂ ਮਜੀਠੀਆ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਮਜੀਠੀਆ ਨੇ ਕਿਹਾ ਕਿ ਕੈਪਟਨ ਦੇ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੱਚਾਈ ਦੀ ਹਮੇਸ਼ਾਂ ਜਿੱਤ ਹੁੰਦੀ ਹੈ। ਉੱਥੇ ਹੀ ਇਸ ਬਾਰੇ ਸਿੱਧੂ ਨੇ ਕਿਹਾ ਕਿ ਕੈਪਟਨ ਉਨ੍ਹਾਂ ਦੇ ਮੁੱਖ ਮੰਤਰੀ ਹਨ ਤੇ ਉਨ੍ਹਾਂ ਦਾ ਹਰ ਆਦੇਸ਼ ਮੰਨਣਾ ਸਾਡੀ ਪਹਿਲੀ ਜ਼ਿਮੇਵਾਰੀ ਹੈ ਪਰ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕੈਪਟਨ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਰੱਖ ਕੇ ਹੀ ਹਰ ਸੰਭਵ ਕਾਰਵਾਈ ਕਰਨਗੇ।

First Published: Friday, 27 October 2017 3:16 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ