ਸਿੱਧੂ ਨੇ ਕੀਤਾ ਮਾਰੇ ਗਏ ਹਿੰਦੂ ਨੇਤਾ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ

By: ਏਬੀਪੀ ਸਾਂਝਾ | | Last Updated: Sunday, 5 November 2017 3:50 PM
ਸਿੱਧੂ ਨੇ ਕੀਤਾ ਮਾਰੇ ਗਏ ਹਿੰਦੂ ਨੇਤਾ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਕੁਝ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਸੰਘਰਸ਼ ਸੈਨਾ ਦੇ ਨੇਤਾ ਵਿਪਨ ਸ਼ਰਮਾ ਦੇ ਬੇਟੇ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 5 ਲੱਖ ਰੁਪਏ ਮਾਲੀ ਮਦਦ ਦਿੱਤੀ ਜਾਵੇਗੀ। ਇਸ ਗੱਲ ਦਾ ਐਲਾਨ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਕੀਤਾ। ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

 

ਨਵਜੋਤ ਸਿੰਘ ਸਿੱਧੂ ਅੱਜ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਦੇ ਨਾਲ ਇਲਾਕੇ ਦੇ ਵਿਧਾਇਕ ਸੁਨੀਲ ਦੱਤੀ ਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਸਿੱਧੂ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਸੀ। ਇਸ ਘਟਨਾ ਤੋਂ ਬਾਅਦ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਫੀ ਚਿੰਤਤ ਸਨ। ਇਸੇ ਕਰਕੇ ਉਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਖਾਸ ਮੀਟਿੰਗ ਸੱਦ ਕੇ ਪੰਜਾਬ ਦੀ ਕ਼ਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਕਈ ਠੋਸ ਕਦਮ ਚੁੱਕੇ ਗਏ ਹਨ। ਪੁਲਿਸ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

 

ਉਨ੍ਹਾਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ਬਾਰੇ ਬਿਆਨਬਾਜ਼ੀ ਤੋਂ ਗੁਰੇਜ਼ ਰੱਖਣ ਦੀ ਸਲਾਹ ਦਿੰਦਿਆਂ ਕਿਹਾ ਕਿ ਅਜਿਹੀ ਘਟਨਾ ਕਿਤੇ ਵੀ ਤੇ ਕਿਸੇ ਨਾਲ ਵੀ ਵਾਪਰ ਸਕਦੀ ਹੈ ਪਰ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਮੁਤਾਬਕ ਵਿਪਨ ਸ਼ਰਮਾ ਦਾ ਕਤਲ ਕਰਨ ਵਾਲਿਆਂ ਬਾਰੇ ਪਤਾ ਲਾ ਲਿਆ ਗਿਆ ਹੈ। ਜਲਦ ਹੀ ਇਸ ਪੂਰੇ ਮਾਮਲੇ ਵਿੱਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਜਾਵੇਗਾ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਕ਼ਾਨੂੰਨ ਵਿਵਸਥਾ ਤੇ ਖੜ੍ਹੇ ਕੀਤਾ ਜਾਣ ਵਾਲੇ ਸਵਾਲਾਂ ਬਾਰੇ ਸਿੱਧੂ ਨੇ ਕਿਹਾ, “ਜੋ ਸ਼ੀਸ਼ੇ ਦੇ ਘਰਾਂ ਵਿੱਚ ਰਹਿੰਦੇ ਹੋਣ, ਉਹ ਕਿਸੇ ਨੂੰ ਪੱਥਰ ਨਹੀਂ ਮਾਰਦੇ।”

 

ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ‘ਤੇ ਸਿੱਧੂ ਨੇ ਕਿਹਾ ਕਿ ਉਸ ਮਾਮਲੇ ਨਾਲ ਕਾਂਗਰਸ ਸਰਕਾਰ ਤੇ ਕਾਂਗਰਸ ਦੇ ਕਿਸੇ ਲੀਡਰ ਦਾ ਕੋਈ ਵਾਸਤਾ ਨਹੀਂ ਹੈ ਕਿਉਂਕਿ ਇਹ ਕੇਸ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦੌਰ ਵਿੱਚ ਦਰਜ ਕੀਤਾ ਗਿਆ ਸੀ।

First Published: Sunday, 5 November 2017 2:31 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ