ਸਿੱਧੂ ਵੱਲੋਂ ਬੰਦਾ ਸਿੰਘ ਬਹਾਦਰ ਯਾਦਗਾਰ ਲਈ 24 ਲੱਖ ਰੁਪਏ ਦੇਣ ਦਾ ਐਲਾਨ

By: Harsharan K | | Last Updated: Wednesday, 10 January 2018 5:32 PM
ਸਿੱਧੂ ਵੱਲੋਂ ਬੰਦਾ ਸਿੰਘ ਬਹਾਦਰ ਯਾਦਗਾਰ ਲਈ 24 ਲੱਖ ਰੁਪਏ ਦੇਣ ਦਾ ਐਲਾਨ

ਮੁਹਾਲੀ: ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਨੂੰ ਵਿਕਾਸ ਲਈ 24 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਯਾਦਗਾਰ ਨਾਲ ਜੋੜਦੀ ਸੜਕ ਦੇ ਨਵੀਨੀਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ 12 ਲੱਖ ਰੁਪਏ ਤੇ ਯਾਦਗਾਰ ਦੇ ਸੁੰਦਰੀਕਰਨ ਤੇ ਸੈਲਾਨੀਆਂ ਨੂੰ ਸੁਵਿਧਾਵਾਂ ਦੇਣ ਲਈ ਉਹ ਆਪਣੇ ਨਿੱਜੀ ਅਖਤਿਆਰੀ ਕੋਟੇ ਵਿੱਚੋਂ 12 ਲੱਖ ਰੁਪਏ ਦੇਣਗੇ।
ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਥਿਤ ਇਤਿਹਾਸਕ ਤੇ ਵਿਰਾਸਤੀ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਤੋਂ ਬਾਹਰ ਦੇਸ਼ਾਂ ਤੇ ਵਿਦੇਸ਼ਾਂ ਤੋਂ ਵੀ ਸੈਲਾਨੀ ਵੱਡੀ ਗਿਣਤੀ ਵਿੱਚ ਪੰਜਾਬ ਆਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਵਿਰਾਸਤੀ ਮੇਲੇ ਮੁੜ ਬਹਾਲ ਕੀਤੇ ਗਏ ਹਨ ਤੇ ਵਿਭਾਗ ਵੱਲੋਂ ਪਟਿਆਲਾ, ਅੰਮ੍ਰਿਤਸਰ, ਬਠਿੰਡਾ ਤੇ ਕਪੂਰਥਲਾ ਵਿਖੇ ਵਿਰਾਸਤੀ ਮੇਲੇ ਲਾਏ ਜਾਣਗੇ। ਪਹਿਲਾ ਮੇਲਾ ਫਰਵਰੀ ਵਿੱਚ ਪਟਿਆਲਾ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੋਜ਼ਗਾਰ’ ਜਿਸ ਤਹਿਤ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਰਾਹੀਂ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਤੇ ਸੂਬੇ ਅੰਦਰ ਸਥਿਤ ਸੈਲਾਨੀ ਕੇਂਦਰਾਂ ਨੂੰ ਸੈਲਾਨੀਆਂ ਲਈ ਹੋਰ ਖਿੱਚ ਭਰਪੂਰ ਬਣਾਉਣਾ ਹੈ।
ਸਿੱਧੂ ਨੇ ਕਿਹਾ ਕਿ ਚੱਪੜਚਿੜੀ ਯਾਦਗਾਰ ਸਿੱਖ ਕੌਮ ਦੇ ਸ਼ਾਨਾਮੱਤੀ ਇਤਿਹਾਸ ਦੀ ਗਵਾਹ ਹੈ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਦਾ ਨਾਸ਼ ਕਰਦਿਆਂ ਹੱਕ-ਸੱਚ ਤੇ ਧਰਮ ਦਾ ਰਾਜ ਸਥਾਪਤ ਕਰ ਕੇ ਸਿੱਕਾ ਚਲਾਇਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਪਿਛੋਕੜ ਨਾਲ ਜੋੜਨ ਅਤੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਅਜਿਹੀਆਂ ਯਾਦਗਾਰਾਂ ‘ਤੇ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਯਾਦਗਾਰਾਂ ‘ਤੇ ਸੈਲਾਨੀਆਂ ਲਈ ਸੁਵਿਧਾਵਾਂ ਸਥਾਪਤ ਕੀਤੀਆਂ ਜਾਣ ਤਾਂ ਉਹ ਇਥੇ ਖਿੱਚੇ ਆਉਣਗੇ।

 

First Published: Wednesday, 10 January 2018 5:32 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ