ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

By: ABP Sanjha | | Last Updated: Sunday, 15 October 2017 11:32 AM
ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਲਗਾਤਾਰ ਆ ਰਹੇ ਹਨ। ਇਨ੍ਹਾਂ ਪ੍ਰਾਪਤ ਹੋ ਰਹੇ ਨਤੀਜਿਆਂ ਤੋਂ ਕਾਂਗਰਸ ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ ਤੇ ਹੋਰਨਾਂ ਪਾਰਟੀਆਂ ਨਾਲੋਂ ਕਾਂਗਰਸ ਦਾ ਫਾਸਲਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਨਤੀਜਿਆਂ ਦੇ ਇਸ ਰੁਝਾਨ ‘ਤੇ ਸ਼ਬਦਾਂ ਦੇ ਜਾਦੂਗਰ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ।

 

ਹੁਣ ਤਕ ਦੇ ਅੰਕੜੇ ਦੱਸਦੇ ਹਨ ਕਿ ਕਾਂਗਰਸ ਦੇ ਸੁਨੀਲ ਜਾਖੜ ਨੂੰ 3,23,860 ਵੋਟਾਂ ਨਾਲ ਸਭ ਤੋਂ ਮੋਹਰੀ ਹਨ। ਭਾਜਪਾ ਦੇ ਸਵਰਨ ਸਲਾਰੀਆ ਦੇ ਖਾਤੇ ਹੁਣ ਤਕ 1,88,048 ਪੈ ਗਈਆਂ ਹਨ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਦੇ ਹਿੱਸੇ ਕੁੱਲ 18,421 ਵੋਟਾਂ ਆਈਆਂ ਹਨ।

 

ਕੈਬਨਿਟ ਮੰਤਰੀ ਤੇ ਅ੍ਰੰਮਿਤਰਸ ਤੋਂ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਇਸ ਸੰਭਾਵੀ ਜਿੱਤ ਨੂੰ ਭਾਰਤੀ ਜਨਤਾ ਪਾਰਟੀ ਦੇ ਮੂੰਹ ‘ਤੇ ਥੱਪੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ।

 

ਕਾਂਗਰਸ ਦੇ ਪਾਲ਼ੇ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦਾ ਕਾਰਨ ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤਿਜਿਆਂ ਦਾ ਕਾਂਗਰਸ ਪੱਖੀ ਹੋਣਾ ਹੈ। ਕਾਂਗਰਸ ਇਹ ਵੀ ਦਾਅਵਾ ਕਰ ਰਹੀ ਹੈ ਕਿ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਉਹ 2019 ਦੀਆਂ ਵੋਟਾਂ ਵਿੱਚ ਪੂਰੇ ਦੇਸ਼ ਵਿੱਚ ਜਿੱਤ ਦਰਜ ਕਰੇਗੀ, ਇਹ ਗੱਲ ਸੁਨੀਲ ਜਾਖੜ ਪਹਿਲਾਂ ਵੀ ਕਈ ਵਾਰ ਬੋਲ ਚੁੱਕੇ ਹਨ।

First Published: Sunday, 15 October 2017 11:32 AM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ