ਸਿੱਖ ਨਸਲਕੁਸ਼ੀ ਦੇ 186 ਕੇਸ ਮੁੜ ਖੁੱਲ੍ਹੇ 

By: Harsharan K | | Last Updated: Wednesday, 10 January 2018 6:49 PM
ਸਿੱਖ ਨਸਲਕੁਸ਼ੀ ਦੇ 186 ਕੇਸ ਮੁੜ ਖੁੱਲ੍ਹੇ 

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ 1984 ਸਿੱਖ ਨਸਲਕੁਸ਼ੀ ਨਾਲ ਸਬੰਧਤ 186 ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਨ ਕਰਨ ਦਾ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ। ਅਦਾਲਤ ਦੇ ਇਸ ਫੇਸਲੇ ਤੋਂ ਬਾਅਦ ਸਿੱਖ ਭਾਈਚਾਰਾ ਨੂੰ ਥੋੜ੍ਹੀ ਰਾਹਤ ਮਹਿਸੂਸ ਹੋਈ ਹੈ। ਅਦਾਲਤੀ ਹੁਕਮਾਂ ਮੁਤਾਬਕ ਇਨ੍ਹਾਂ ਕੇਸਾਂ ਦੀ ਜਾਂਚ ਹੁਣ ਨਵੇਂ ਸਿਰਿਓਂ ਹੋਵੇਗੀ। ਦਰਅਸਲ ਇਨ੍ਹਾਂ ਸਮੇਤ ਹੋਰ ਕਈ ਕੇਸਾਂ ਨੂੰ ਮੁੜ ਖੋਲ੍ਹਣ ਦੀ ਕਾਫੀ ਲੰਮੇ ਸਮੇਂ ਤੋਂ ਪੜਤਾਲ ਹੋ ਰਹੀ ਸੀ।
ਇਸ ਬਾਰੇ ਬਿਆਨ ਜਾਰੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਨਾਲ ਸਬੰਧਤ ਕੇਸਾਂ ਦੇ ਪੀੜਤ ਸਿੱਖ ਭਾਈਚਾਰੇ ਨੂੰ ਨਿਆਂ ਮਿਲੇਗਾ।
ਸਿਰਸਾ ਨੇ ਕਿਹਾ ਕਿ ਹਾਈਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਨਵੀਂ ਕਮੇਟੀ ਬਣਾਉਣ ਜਿਸ ਵਿੱਚ ਇੱਕ ਸਾਬਕਾ ਤੇ ਇੱਕ ਮੌਜੂਦਾ ਪੁਲਿਸ ਅਫਸਰ ਸ਼ਾਮਲ ਹੋਵੇਗਾ, ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਭਾਈਚਾਰੇ ਦੀਆਂ ਵਿਰੋਧੀ ਤਾਕਤਾਂ ਵੱਲੋਂ ਇਹ ਕੇਸ ਖੁਰਦ ਬੁਰਦ ਕਰਨ ਦੇ ਯਤਨ ਕੀਤੇ ਗਏ ਤਾਂ ਕਿ  ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਸਮੇਤ ਕਾਂਗਰਸੀ ਨੇਤਾਵਾਂ ਦੀ ਚਮੜੀ ਬਚਾਈ ਜਾ ਸਕੇ।
ਉਹਨਾਂ ਆਸ ਪ੍ਰਗਟ ਕੀਤੀ ਕਿ ਹੁਣ ਹਾਈਕੋਰਟ ਦੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਨਵੀਂ  ਜਾਂਚ ਟੀਮ ਬਣਾਉਣ ਨਾਲ ਜਾਂਚ ਸਹੀ ਤਰੀਕੇ ਕੀਤੀ ਜਾਵੇਗੀ ਤੇ ਸਿੱਖ ਭਾਈਚਾਰਾ ਜੋ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਿਹਾ ਹੈ, ਨੂੰ ਨਿਆਂ ਮਿਲੇਗਾ।
First Published: Wednesday, 10 January 2018 6:49 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ