'ਸਿੱਖ ਅੱਤਵਾਦੀ ਨਹੀਂ ਸਗੋਂ ਅਮਨਪਸੰਦ ਕੌਮ'

By: ਏਬੀਪੀ ਸਾਂਝਾ | | Last Updated: Monday, 6 November 2017 3:16 PM
'ਸਿੱਖ ਅੱਤਵਾਦੀ ਨਹੀਂ ਸਗੋਂ ਅਮਨਪਸੰਦ ਕੌਮ'

ਅੰਮ੍ਰਿਤਸਰ: ਬੀਤੇ ਦਿਨੀਂ ਅਮਰੀਕਾ ਦੇ ਇੱਕ ਸਿੱਖ ਸਕੂਲੀ ਵਿਦਿਆਰਥੀ ‘ਤੇ ਹੋਏ ਹਮਲੇ ਦੀ ਸਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਅੱਤਵਾਦੀ ਨਹੀਂ ਸਗੋਂ ਅਮਨਪਸੰਦ ਕੌਮ ਹੈ। ਇਸ ਲਈ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਪੂਰੀ ਕੌਮ ਵਿੱਚ ਰੋਸ ਹੈ।

 

ਗਿਆਨੀ ਗੁਰਬਚਨ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਅਮਰੀਕੀ ਸਰਕਾਰ ਨੂੰ ਅਜਿਹੇ ਮਾਮਲਿਆਂ ‘ਤੇ ਰੋਕ ਲਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ ਉਨ੍ਹਾਂ ਇੱਕ ਸਿੱਖ ਕੌਂਸਲੇਟ ਦੀ ਗੱਡੀ ‘ਤੇ ਅੱਤਵਾਦੀ ਦੇ ਸਟਿੱਕਰ ਲਾਏ ਜਾਣ ਦੇ ਮਾਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਅਜਿਹਾ ਵਤੀਰਾ ਕਿਸੇ ਵੀ ਹੱਦ ਤੱਕ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੂਜੇ ਧਰਮਾਂ ਤੇ ਮਨੁੱਖਤਾ ਦੀ ਰੱਖਿਆ ਲਈ ਹਮੇਸ਼ਾਂ ਜਾਨ ਨਿਸ਼ਾਵਰ ਕਰਨ ਲਈ ਤਿਆਰ ਰਹਿੰਦੀ ਹੈ। ਇਸ ਲਈ ਇਸ ਕੌਮ ਨੂੰ ਅੱਤਵਾਦੀ ਕਹਿਣਾ ਕਿੱਥੋਂ ਤੱਕ ਸਹੀ ਹੈ?

 

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕੇ ਉਹ ਅਮਰੀਕਾ ਦੀ ਸਰਕਾਰ ਨਾਲ ਗੰਭੀਰਤਾ ਨਾਲ ਵਿਚਾਰ ਕਰੇ ਤਾਂ ਜੋ ਅਮਰੀਕਾ ਵਿੱਚ ਸਿੱਖਾਂ ‘ਤੇ ਹੋਣ ਵਾਲੇ ਨਸਲੀ ਹਮਲਿਆਂ ਨੂੰ ਪੂਰਨ ਤੌਰ ‘ਤੇ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਦੇ ਸਕੂਲਾਂ/ਕਾਲਜਾਂ ਵਿੱਚ ਵੀ ਸਿੱਖੀ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਉੱਥੋਂ ਦੇ ਲੋਕਾਂ ਨੂੰ ਸਿੱਖ ਧਰਮ ਤੇ ਸਿੱਖਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

 

ਜਥੇਦਾਰ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਕਿਹਾ ਕਿ ਗੁਰਬਾਣੀ ਤੇ ਇਤਿਹਾਸ ਨਾਲ ਜੁੜੇ ਮੁਕਾਬਲੇ ਵਿਦੇਸ਼ਾਂ ਵਿੱਚ ਵੀ ਕਰਵਾਏ ਜਾਣ ਤੇ ਉਨ੍ਹਾਂ ਮੁਕਾਬਲਿਆਂ ਵਿੱਚ ਬਾਕੀ ਧਰਮਾਂ ਦੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਕਿ ਬਾਕੀ ਧਰਮਾਂ ਦੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਬਾਰੇ ਪਤਾ ਲੱਗ ਸਕੇ।

First Published: Monday, 6 November 2017 3:16 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ