13-14 ਤੋਂ ਮਿਲੇਗੀ ਸਮੋਗ ਤੋਂ ਰਾਹਤ

By: abp sanjha | | Last Updated: Saturday, 11 November 2017 8:45 AM
13-14 ਤੋਂ ਮਿਲੇਗੀ ਸਮੋਗ ਤੋਂ ਰਾਹਤ

ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਧੁਆਂਖੀ ਧੁੰਦ (ਸਮੋਗ) ਕਾਰਨ ਖ਼ਤਰਨਾਕ ਹਾਲਾਤ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਆਉਣ ਵਾਲੇ ਇਕ ਦੋ ਦਿਨਾਂ ‘ਚ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੁਤਾਬਿਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪਵੇਗਾ ਜਿਸ ਨਾਲ ਧੁਆਂਖੀ ਧੁੰਦ ਉੱਡ ਜਾਵੇਗੀ। ਹਾਲਾਂਕਿ ਪੀਏਯੂ ਨੇ ਸ਼ਨਿਚਰਵਾਰ ਨੂੰ ਸੂਬੇ ‘ਚ ਸੰਘਣੀ ਸਮੋਗ ਛਾਉਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਹੈ।

 

 

ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਮੁਤਾਬਿਕ ਬੀਤੇ ਦਿਨਾਂ ਦੇ ਮੁਕਾਬਲੇ ਧੁਆਂਖੀ ਧੁੰਦ ‘ਚ ਹਲਕਾ ਸੁਧਾਰ ਹੋਇਆ ਹੈ। ਦੱਖਣੀ-ਪੱਛਮੀ ਪੰਜਾਬ ਨੂੰ ਛੱਡ ਕੇ ਬਾਕੀ ਹਿੱਸਿਆਂ ਵਿਚ ਇਹ ਬੱਦਲ ਨਾਂ ਦੇ ਬਰਾਬਰ ਹਨ। ਐਤਵਾਰ ਤੱਕ ਪੰਜਾਬ ਵਿਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਐਟਲਾਂਟਿਕ ਮਹਾਸਾਗਰ ਦੇ ਉੱਪਰ ਪੈਦਾ ਹੋਏ ਵੈਸਟਰਨ ਡਿਸਟਰਬੈਂਸ ਦੇ 13 ਤੋਂ 15 ਨਵੰਬਰ ਵਿਚਕਾਰ ਪੰਜਾਬ ਵਿਚ ਆਉਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਆਉਣ ਤੋਂ ਬਾਅਦ ਪੰਜਾਬ ਵਿਚ ਤੇਜ਼ ਹਵਾਵਾਂ ਚੱਲਣਗੀਆਂ ਤੇ ਬਰਸਾਤ ਹੋਵੇਗੀ। ਹਾਲਾਂਕਿ ਚੰਡੀਗੜ੍ਹ ਸਥਿਤ ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਮੁਤਾਬਿਕ ਵੀ 14 ਤੋਂ 16 ਨਵੰਬਰ ਦੇ ਵਿਚਕਾਰ ਬਾਰਿਸ਼ ਹੋ ਸਕਦੀ ਹੈ। ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਤੇ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ।

 

 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸੀਨੀਅਰ ਐਗਰੋਮੈਟਰੋਲਾਜਿਸਟ ਡਾ. ਪ੍ਰਭਜੋਤ ਕੌਰ ਸਿੱਧੂ ਮੁਤਾਬਿਕ ਸਮੋਗ ਖ਼ਤਮ ਕਰਨ ਲਈ ਭਾਰੀ ਬਾਰਿਸ਼ ਦੀ ਲੋੜ ਹੈ। ਬਾਰਿਸ਼ ਹੋਣ ‘ਤੇ ਹੀ ਆਸਮਾਨ ‘ਚ ਇਕੱਠੀ ਹੋਈ ਧੁੰਦ ਹੇਠਾਂ ਆ ਜਾਵੇਗੀ। ਹਵਾ ‘ਚ ਮੌਜੂਦ ਪ੍ਰਦੂਸ਼ਿਤ ਕਣ ਪੂਰੀ ਤਰ੍ਹਾਂ ਖ਼ਤਮ ਹੋਣਗੇ। ਬਾਰਿਸ਼ ਨਾ ਵੀ ਹੋਵੇ ਤਾਂ ਵੀ ਤੇਜ਼ ਹਵਾ ਕਾਰਨ ਧੁੰਦ ਖ਼ਤਮ ਹੋ ਜਾਵੇਗੀ। ਹਾਲਾਂਕਿ ਪੀਏਯੂ ਦੇ ਮੌਸਮ ਵਿਭਾਗ ਨੇ ਸ਼ਨਿਚਰਵਾਰ ਨੂੰ ਸੰਘਣੀ ਧੁੰਦ ਛਾਉਣ ਦੀ ਸੰਭਾਵਨਾ ਪ੍ਰਗਟਾਈ ਹੈ।

First Published: Saturday, 11 November 2017 8:45 AM

Related Stories

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...
ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ

ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ
ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ

ਚੰਡੀਗੜ੍ਹ: ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਹੋਣ ਵਾਲੀ 20-21 ਨਵੰਬਰ ਦੀ

ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ ਫਿਕਰ
ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ...

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਗੁਰਦੀਪ ਸਿੰਘ ਨੇ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..
ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..
ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ