ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ

By: ਏਬੀਪੀ ਸਾਂਝਾ | | Last Updated: Friday, 20 October 2017 2:10 PM
ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਣਾ ਮੰਦਰ ਵਿੱਚ ਦੀਵਾਲੀ ਵਾਲੀ ਰਾਤ ਚੋਰਾਂ ਨੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਮੰਦਰ ਕਮੇਟੀ ਦੇ ਦਫਤਰ ਵਿੱਚ ਪਏ 7 ਲੱਖ ਰੁਪਏ ਚੁਰਾ ਕੇ ਲੈ ਗਏ। ਅੱਜ ਸਵੇਰੇ ਜਦੋਂ ਮੰਦਰ ਕਮੇਟੀ ਅਧੀਨ ਕੰਮ ਕਰਨ ਵਾਲੇ ਮੁਲਾਜ਼ਮ ਡਿਊਟੀ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਕਮਰੇ ਦੇ ਤਾਲੇ ਟੁੱਟੇ ਹੋਏ ਸਨ। ਅਲਮਾਰੀਆਂ ਵਿੱਚ ਪਿਆ ਸਾਰਾ ਕੈਸ਼ ਗਾਇਬ ਸੀ।

 

ਦੀਵਾਲੀ ਵਾਲੇ ਦਿਨ ਜਦੋਂ ਲੋਕ ਲਕਸ਼ਮੀ ਦੀ ਪੂਜਾ ਕਰ ਰਹੇ ਸਨ ਤਾਂ ਕੁਝ ਚੋਰਾਂ ਨੇ ਮੰਦਰ ਵਿੱਚ ਪਈ ਲਕਸ਼ਮੀ ਨੂੰ ਹੀ ਚੁਰਾ ਲਿਆ। ਚੋਰਾਂ ਨੇ ਦੁਰਗਿਆਣਾ ਮੰਦਰ ਦੇ ਠੀਕ ਬਾਹਰ ਕਮੇਟੀ ਦੇ ਦਫਤਰ ਨੂੰ ਆਪਣਾ ਨਿਸ਼ਾਨਾ ਬਣਾਇਆ ਤੇ ਅੰਦਰ ਪਏ 7 ਲੱਖ ਰੁਪਏ ਉਡਾ ਦਿੱਤੇ।

 

ਚੋਰਾਂ ਨੇ ਦਫਤਰ ਅੰਦਰ ਲੱਗੇ ਸੀਸੀਟੀਵੀ ਕੈਮਰੇ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ ਤੇ ਬਾਅਦ ਵਿੱਚ ਬੜੇ ਅਰਾਮ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਜਦੋਂ ਸਵੇਰੇ ਮੁਲਾਜ਼ਮਾਂ ਨੇ ਆ ਕੇ ਦੇਖਿਆ ਤਾਂ ਕਮਰੇ ਵਿੱਚ ਪਿਆ ਸਾਰਾ ਸਾਮਾਨ ਤੇ ਪੈਸੇ ਗਾਇਬ ਸਨ। ਇਸ ਤੋਂ ਬਾਅਦ ਕਮੇਟੀ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

First Published: Friday, 20 October 2017 2:10 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ