ਬੁਲੰਦ ਹੌਸਲੇ: ਪੁਲਿਸ ਦੇ ਮਾਲਖਾਨੇ 'ਚੋਂ ਹੀ ਉਡਾਏ ਹਥਿਆਰ

By: ਰਵੀ ਇੰਦਰ ਸਿੰਘ | | Last Updated: Tuesday, 27 February 2018 5:46 PM
ਬੁਲੰਦ ਹੌਸਲੇ: ਪੁਲਿਸ ਦੇ ਮਾਲਖਾਨੇ 'ਚੋਂ ਹੀ ਉਡਾਏ ਹਥਿਆਰ

ਸੰਕੇਤਕ ਤਸਵੀਰ

ਬਟਾਲਾ: ਪੁਲਿਸ ਲਾਈਨ ਦੇ ਮਾਲਖਾਨੇ ‘ਚੋਂ ਹਥਿਆਰ ਗ਼ਾਇਬ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਸਬੰਧੀ ਜਦੋਂ ਮਾਲਖਾਨੇ ਦੇ ਇੰਚਾਰਜ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਹੈਰਾਨੀਜਨਕ ਖੁਲਾਸੇ ਹੋਏ। ਸੂਤਰ ਦੱਸਦੇ ਹਨ ਕਿ ਕੁੱਲ ਪੰਜ ਹਥਿਆਰ ਚੋਰੀ ਹੋਏ ਸਨ, ਜਿਨ੍ਹਾਂ ਵਿੱਚੋਂ ਤਿੰਨ ਬਰਾਮਦ ਕਰ ਲਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤਕ ਇੱਕ ਮਾਲਖਾਨਾ ਇੰਚਾਰਜ ਸਮੇਤ ਕੁੱਲ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।

 

ਬਟਾਲਾ ਦੇ ਉਪ ਪੁਲਿਸ ਕਪਤਾਨ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਮਾਲਖਾਨੇ ਦੀ ਨਿਯਮਿਤ ਜਾਂਚ ਦੌਰਾਨ ਪਤਾ ਲੱਗਾ ਕਿ ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੇ ਹਥਿਆਰਾਂ ਦੀ ਗਿਣਤੀ ਪੂਰੀ ਨਹੀਂ ਹੈ। ਇਸ ਬਾਰੇ ਜਦੋਂ ਉਨ੍ਹਾਂ ਮਾਲਖਾਨੇ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਸੁਰਿੰਦਰਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਸੁਰਿੰਦਰਜੀਤ ਦੇ ਪੁੱਤਰ ਬਲਜੋਤ ਸਿੰਘ ਨੇ ਆਪਣੇ ਮਾਮੇ ਦੇ ਪੁੱਤ ਤੇਜਿੰਦਰ ਸਿੰਘ ਨਾਲ ਮਿਲਕੇ ਹਥਿਆਰ ਚੋਰੀ ਕੀਤੇ ਹਨ।

 

ਡੀ.ਐਸ.ਪੀ. ਮੁਤਾਬਕ ਸੁਰਿੰਦਰਜੀਤ ਨੂੰ ਮਿਲਣ ਦਫ਼ਤਰ ਬਲਜੋਤ ਤੇ ਤੇਜਿੰਦਰ ਨੇ ਮਾਲਖਾਨੇ ਦੀਆਂ ਨਕਲੀ ਚਾਬੀਆਂ ਤਿਆਰ ਕਰ ਲਈਆਂ ਤੇ ਉੱਥੋਂ ਪਿਸਤੌਲ ਚੋਰੀ ਕਰ ਲਏ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਪੈਸਿਆਂ ਦੇ ਲਾਲਚ ਵਿੱਚ ਇਨ੍ਹਾਂ ਹਥਿਆਰਾਂ ਨੂੰ ਅੱਗੇ ਬਟਾਲਾ ਦੇ ਹੀ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ ਨੂੰ ਵੇਚ ਦਿੱਤਾ ਸੀ।

 

ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਮਾਲਖਾਨਾ ਇੰਚਾਰਜ ਏ.ਐਸ.ਆਈ. ਤੇ ਪੁੱਤਰ ਤੇ ਰਿਸ਼ਤੇਦਾਰ ਤੋਂ ਇਲਾਵਾ ਇਸ ਮਾਮਲੇ ਵਿੱਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ ਚੋਰੀ ਕੀਤੇ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਚੋਰੀ ਕਰ ਵੇਚੇ ਗਏ ਇਨ੍ਹਾਂ ਹਥਿਆਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਤਾਂ ਨਹੀਂ ਦਿੱਤਾ ਗਿਆ।

First Published: Tuesday, 27 February 2018 5:46 PM

Related Stories

ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!
ਛੁੱਟੀ ਨਾ ਲੈਣ 'ਤੇ ਠੋਕਿਆ ਦੋ ਲੱਖ ਜ਼ੁਰਮਾਨਾ!

ਨਵੀਂ ਦਿੱਲੀ: ਕੀ ਤੁਸੀਂ ਕਦੇ ਸੁਣਿਆ ਹੈ ਕਿ ਕੰਮ ਤੋਂ ਛੁੱਟੀ ਨਾ ਲੈਣ ‘ਤੇ

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ