ਅੱਜ ਨਹੀਂ ਹੋ ਸਕੀ ਤੀਕਸ਼ਣ ਸੂਦ ਦੇ ਬੇਟੇ ਤੋਂ ਪੁੱਛਗਿੱਛ

By: ਏਬੀਪੀ ਸਾਂਝਾ | | Last Updated: Monday, 17 July 2017 1:13 PM
ਅੱਜ ਨਹੀਂ ਹੋ ਸਕੀ ਤੀਕਸ਼ਣ ਸੂਦ ਦੇ ਬੇਟੇ ਤੋਂ ਪੁੱਛਗਿੱਛ

ਜਲੰਧਰ: ਹੁਸ਼ਿਆਰਪੁਰ ਦੇ ਬਹੁਕਰੋੜੀ ਜ਼ਮੀਨ ਘੁਟਾਲੇ ਸਬੰਧੀ ਬੀਜੇਪੀ ਨੇਤਾ ਤੀਕਸ਼ਣ ਸੂਦ ਦੇ ਬੇਟੇ ਜਵੇਦ ਸੂਦ ਤੋਂ ਅੱਜ ਪੁੱਛਗਿੱਛ ਨਹੀਂ ਹੋਈ। ਜਲੰਧਰ ਵਿਜੀਲੈਂਸ ਦੇ ਐਸ.ਪੀ. ਸਰੀਨ ਕੁਮਾਰ ਨੇ ਸੋਮਵਾਰ ਨੂੰ ਜਵੇਦ ਸੂਦ ਤੇ ਉਸ ਦੇ ਪਾਰਟਨਰ ਅਖਿਲ ਸੂਦ ਨੂੰ ਜਾਂਚ ਲਈ ਬੁਲਾਇਆ ਸੀ। ਸਰੀਨ ਕੁਮਾਰ ਦੀ ਤਬੀਅਤ ਖਰਾਬ ਹੋਣ ਕਾਰਨ ਦੋਹਾਂ ਨੂੰ ਅੱਜ ਨਾ ਆਉਣ ਲਈ ਕਿਹਾ ਗਿਆ।

 

ਇਸ ਦੀ ਪੁਸ਼ਟੀ ਕਰਦਿਆਂ ਐਸਪੀ ਨੇ ਦੱਸਿਆ ਕਿ ਉਨ੍ਹਾਂ ਹੀ ਪੁੱਛਗਿਛ ਕਰਨੀ ਸੀ। ਤਬੀਅਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਅੱਜ ਨਾ ਆਉਣ ਲਈ ਕਹਿ ਦਿੱਤਾ ਗਿਆ। ਉਨ੍ਹਾਂ ਨੂੰ ਮੁੜ ਦੋ-ਤਿੰਨ ਦਿਨ ਬਾਅਦ ਬੁਲਾਇਆ ਜਾਵੇਗਾ। ਹੁਸ਼ਿਆਰਪੁਰ ਲੈਂਡ ਸਕੈਮ ਵਿੱਚ ਕੁਝ ਲੋਕਾਂ ਨੇ ਸਰਕਾਰੀ ਅਫਸਰਾਂ ਨਾਲ ਮਿਲਕੇ ਕਿਸਾਨਾਂ ਤੋਂ ਖੇਤੀ ਵਾਲੀ ਜ਼ਮੀਨ ਸਸਤੇ ਭਾਅ ਖਰੀਦ ਲਈ ਸੀ। ਇਸ ਤੋਂ ਬਾਅਦ ਉਸ ਜ਼ਮੀਨ ਨੂੰ ਕਮਰਸ਼ੀਅਲ ਦੱਸ ਕੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਨੂੰ ਕਰੋੜਾਂ ‘ਚ ਵੇਚ ਦਿੱਤੀ ਸੀ।

 

ਲੈਂਡ ਸਕੈਮ ਦੇ ਇੱਕ ਮੁਲਜ਼ਮ ਪ੍ਰਤੀਕ ਗੁਪਤਾ ਨੂੰ ਜ਼ਮੀਨ ਦਾ 15.5 ਕਰੋੜ ਦਾ ਮੁਆਵਜ਼ਾ ਮਿਲਿਆ ਸੀ। ਪ੍ਰਤੀਕ ਨੂੰ ਵਿਜੀਲੈਂਸ ਨੇ ਦਿੱਲੀ ਏਅਰਪੋਰਟ ਤੋਂ ਉਸ ਵੇਲੇ ਗ੍ਰਿਫਤਾਰ ਕੀਤਾ ਸੀ, ਜਦੋਂ ਉਹ ਦੇਸ਼ ਛੱਡ ਕੇ ਭੱਜਣ ਵਾਲਾ ਸੀ। ਵਿਜੀਲੈਂਸ ਟੀਮ ਨੇ ਜਦੋਂ ਉਸ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਦੱਸਿਆ ਸੀ ਕਿ ਉਸ ਨੇ 15.5 ਕਰੋੜ ਵਿੱਚੋਂ 2.5 ਕਰੋੜ ਐਸਐਸ ਇੰਜਨੀਅਰਿੰਗ ਨੂੰ ਟਰਾਂਸਫਰ ਕੀਤੇ ਸਨ। ਇਹ ਫਰਮ ਕਿਸੇ ਵੇਲੇ ਜਵੇਦ ਤੇ ਉਸ ਦੇ ਦੋਸਤ ਦੀ ਸੀ। ਇਸੇ ਲਈ ਦੋਹਾਂ ਨੂੰ ਜਾਂਚ ਲਈ ਵਿਜੀਲੈਂਸ ਨੇ ਸੰਮਨ ਕੀਤਾ ਸੀ।

 

ਜਵੇਦ ਸੂਦ ਨੇ ਫੋਨ ‘ਤੇ ਦੱਸਿਆ ਕਿ ਜ਼ਮੀਨ ਘੁਟਾਲੇ ਤੋਂ ਬਹੁਤ ਪਹਿਲਾਂ ਇਹ ਫਰਮ ਪ੍ਰਤੀਕ ਗੁਪਤਾ ਨੂੰ ਟਰਾਂਸਫਰ ਕਰ ਦਿੱਤੀ ਸੀ। ਉਨ੍ਹਾਂ ਕੋਲ ਫਰਮ ਟਰਾਂਸਫਰ ਦੇ ਸਾਰੇ ਸਬੂਤ ਹਨ। ਇਹ ਵਿਜੀਲੈਂਸ ਨੂੰ ਵਿਖਾਉਣ ਆਉਣਾ ਹੈ। ਐਸਐਸ ਇੰਜਨੀਅਰਿੰਗ ਹੁਣ ਪ੍ਰਤੀਕ ਗੁਪਤਾ ਦੀ ਹੀ ਫਰਮ ਹੈ। ਪ੍ਰਤੀਕ ਨੇ ਆਪਣੀ ਹੀ ਫਰਮ ਨੂੰ ਪੈਸੇ ਟਰਾਂਸਫਰ ਕੀਤੇ ਹਨ।

First Published: Monday, 17 July 2017 1:13 PM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ