ਦੋ ਮੁੰਡਿਆਂ ਤੇ ਇੱਕ ਔਰਤ ਨੇ ਕੀਤੀ ਖ਼ੁਦਕੁਸ਼ੀ

By: ਏਬੀਪੀ ਸਾਂਝਾ | | Last Updated: Friday, 14 July 2017 4:32 PM
ਦੋ ਮੁੰਡਿਆਂ ਤੇ ਇੱਕ ਔਰਤ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਦੇ ਰਹਿਣ ਵਾਲੇ ਸਤਨਾਮ ਸਿੰਘ, ਉਸ ਦੇ ਦੋਸਤ ਅੰਮ੍ਰਿਤ ਸਿੰਘ ਤੇ ਵਿਆਹੁਤਾ ਔਰਤ ਲਵਦੀਪ ਕੌਰ ਵੱਲੋਂ ਕੋਈ ਜ਼ਹਿਰੀਲੀ ਚੀਜ਼ ਪੀ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

 

ਹਾਸਲ ਜਾਣਕਾਰੀ ਮੁਤਾਬਕ ਇਹ ਤਿੰਨੇ ਲੋਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਵੱਲ ਜਾ ਰਹੇ ਸਨ। ਰਸਤੇ ਵਿੱਚ ਪੈਂਦੇ ਪਿੰਡ ਫ਼ਤਿਹਾਬਾਦ ਨੇੜੇ ਇਨ੍ਹਾਂ ਵਲੋਂ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ। ਆਸਪਾਸ ਦੇ ਲੋਕਾਂ ਨੇ ਇਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਇਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਇਨ੍ਹਾਂ ਵਿੱਚੋਂ ਲਵਦੀਪ ਕੌਰ ਦੀ ਮੌਤ ਤਰਨ ਤਾਰਨ ਦੇ ਹਸਪਤਾਲ ਵਿੱਚ ਹੋ ਗਈ ਜਦਕਿ ਦੂਜੇ ਦੋਹਾਂ ਲੜਕਿਆਂ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

 

ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਤਨਾਮ ਸਿੰਘ ਤੇ ਅੰਮ੍ਰਿਤ ਸਿੰਘ ਦੋਵੇਂ ਦੋਸਤ ਸਨ। ਦੋਹਾਂ ਦੀ ਉਮਰ 20 ਸਾਲ ਦੇ ਕਰੀਬ ਹੈ। ਕੱਲ੍ਹ ਸਵੇਰੇ ਇਹ ਦੋਵੇਂ ਘਰੋਂ ਇਹ ਕਹਿ ਕੇ ਨਿਕਲੇ ਸੀ ਕਿ ਉਹ ਗੋਇੰਦਵਾਲ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਹਨ। ਇਨ੍ਹਾਂ ਦੇ ਘਰ ਦੇ ਕੋਲ ਰਹਿਣ ਵਾਲੀ ਲਵਦੀਪ ਕੌਰ ਵੀ ਇਨ੍ਹਾਂ ਦੇ ਨਾਲ ਹੀ ਗਈ ਸੀ।

 

ਬਾਅਦ ਵਿੱਚ ਦੁਪਿਹਰ ਵੇਲੇ ਸਤਨਾਮ ਸਿੰਘ ਨੇ ਆਪਣੇ ਘਰ ਫੋਨ ਕਰਕੇ ਦੱਸਿਆ ਕੇ ਉਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਹੈ। ਵਾਰ-ਵਾਰ ਪੁੱਛਣ ‘ਤੇ ਵੀ ਉਸ ਨੇ ਇਸ ਦਾ ਕਾਰਨ ਨਹੀਂ ਦੱਸਿਆ। ਇਸ ਤੋਂ ਬਾਅਦ ਤੁਰੰਤ ਹਸਪਤਾਲ ਪੁੱਜੇ ਜਿੱਥੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਦੀ ਹਾਲਤ ਗ਼ੰਭੀਰ ਦੇਖਦਿਆਂ ਅੰਮ੍ਰਿਤਸਰ ਦੇ ਹਸਪਤਾਲ ਲਿਆਂਦਾ ਪਰ ਇਲਾਜ ਦੌਰਾਨ ਦੋਹਾਂ ਦੀ ਮੌਤ ਹੋ ਗਈ।

First Published: Friday, 14 July 2017 4:32 PM

Related Stories

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ

ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ
ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ

ਅੰਮ੍ਰਿਤਸਰ: ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ

ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!
ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਹੋ

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ