ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਹੋ ਛੇਤੀ ਹੋ ਸਕਦੀ ਹੈ ਸਰਕਾਰੀ ਮਿਹਰ

By: ਰਵੀ ਇੰਦਰ ਸਿੰਘ | | Last Updated: Saturday, 28 October 2017 5:33 PM
ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਹੋ ਛੇਤੀ ਹੋ ਸਕਦੀ ਹੈ ਸਰਕਾਰੀ ਮਿਹਰ

ਪੁਰਾਣੀ ਤਸਵੀਰ

ਅੰਮ੍ਰਿਤਸਰ: ਪਾਕਿਸਤਾਨ ਸਫ਼ਾਰਤਖ਼ਾਨੇ ਨੇ ਭਾਰਤ ਸਰਕਾਰ ਦੀ ਸਿਫਾਰਿਸ਼ ਨਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਵਿਖੇ 4 ਨਵੰਬਰ ਨੂੰ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ 1200 ਲੋਕਾਂ ਨੂੰ ਵੀਜ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਜੱਥਾ 2 ਨਵੰਬਰ ਨੂੰ ਵਿਸ਼ੇਸ਼ ਰੇਲਾਂ ਰਾਹੀਂ ਅਟਾਰੀ ਸਰਹੱਦ ਰਾਹੀਂ ਦਾਖ਼ਲ ਹੋਵੇਗਾ ਤੇ 11 ਨਵੰਬਰ ਨੂੰ ਵਾਪਸ ਪਰਤੇਗਾ। ਇਸ ਤੋਂ ਪਹਿਲਾਂ ਪਿਛਲੇ ਦੋ ਪ੍ਰਕਾਸ਼ ਦਿਹਾੜਿਆਂ ਮੌਕੇ ਕੇਂਦਰ ਵੱਲੋਂ ਜੱਥੇ ਦੇ ਪਾਕਿਸਤਾਨ ਭੇਜੇ ਜਾਣ ‘ਤੇ ਰੋਕ ਲਾਈ ਗਈ ਸੀ।

 

ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਮੁਤਾਬਕ ਵੀਜ਼ਿਆਂ ਦੀ ਹਾਈ ਕਮਿਸ਼ਨ ਵੱਲੋਂ ਪ੍ਰਵਾਨਗੀ ਉਪਰੰਤ ਜਾਰੀ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿਸ ਕਿਸ ਨੂੰ ਵੀਜ਼ਾ ਮਿਲਿਆ ਹੈ। ਪ੍ਰਕਿਰਿਆ ਤਹਿਤ ਪ੍ਰਵਾਨਗੀ ਤੋਂ ਬਾਅਦ ਯਾਤਰਾ ਵਿਭਾਗ ਦੇ ਅਧਿਕਾਰੀ ਸੰਗਤ ਦੇ ਪਾਸਪੋਰਟ ਅੰਬੈਸੀ ਲੈ ਕੇ ਜਾਣਗੇ ਜਿਨਾਂ ਤੋਂ ਬਾਅਦ ਜਾਰੀ ਹੋਏ ਵੀਜ਼ਿਆਂ ਬਾਰੇ ਜਾਣਕਾਰੀ ਸਪੱਸ਼ਟ ਹੋ ਸਕੇਗੀ।

 

ਐਸੀਜੀਪੀਸੀ ਸਕੱਤਰ ਨੇ ਕਿਹਾ ਕਿ ਪਾਸਪੋਰਟ ਉਨ੍ਹਾਂ ਕੋਲ ਪੁੱਜ ਚੁੱਕੇ ਹਨ ਅਤੇ ਉਨ੍ਹਾਂ ਦੇ ਯਾਤਰਾ ਵਿਭਾਗ ਦੇ ਅਧਿਕਾਰੀ ਆਪ ਅੰਬੈਸੀ ‘ਚ ਜਾ ਕੇ ਵੀਜ਼ੇ ਲਗਵਾ ਕੇ ਲਿਆਉਂਦੇ ਹਨ, ਪਰ ਹਾਲੇ ਉਨ੍ਹਾਂ ਨੇ ਅੰਬੈਸੀ ਜਾਣਾ ਹੈ।

First Published: Saturday, 28 October 2017 5:29 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ