ਭਾਰਤੀ ਹਮਲੇ ਬਾਰੇ ਕੀ ਬੋਲੀ ਸ਼ਹੀਦ ਗੁਰਮੇਲ ਦੀ ਪਤਨੀ ?

By: abp sanjha | | Last Updated: Tuesday, 26 December 2017 2:34 PM
ਭਾਰਤੀ ਹਮਲੇ ਬਾਰੇ ਕੀ ਬੋਲੀ ਸ਼ਹੀਦ ਗੁਰਮੇਲ ਦੀ ਪਤਨੀ ?

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਅਲਕੜੇ ਵਿੱਚ ਜੰਮੇ ਪਲੇ ਲਾਂਸ ਨਾਇਕ ਗੁਰਮੇਲ ਸਿੰਘ ਨੂੰ 23 ਦਸੰਬਰ ਵਾਲੇ ਦਿਨ ਪਾਕਿਸਤਾਨੀ ਫੌਜੀਆਂ ਵੱਲੋਂ ਤਿੰਨ ਹੋਰ ਸੈਨਿਕਾਂ ਸਮੇਤ ਘਾਤ ਲਾ ਕੇ ਸ਼ਹੀਦ ਕਰ ਦਿੱਤਾ ਸੀ। ਅੱਜ ਭਾਰਤੀ ਫੌਜ ਵੱਲੋਂ ਉਸ ਕਾਰਵਾਈ ਦਾ ਬਦਲਾ ਲੈਂਦਿਆਂ ਪਾਕਿਸਤਾਨ ਦੇ ਤਿੰਨ ਫੌਜੀਆਂ ਨੂੰ ਢੇਰ ਕਰਨ ਦਾ ਦਾਅਵਾ ਕੀਤਾ ਹੈ। ਇਸ ਅਪ੍ਰੇਸ਼ਨ ਤੋਂ ਬਾਅਦ “ਏਬੀਪੀ ਸਾਂਝਾ” ਦੇ ਪੱਤਰਕਾਰ ਰਾਜੀਵ ਸ਼ਰਮਾ ਨੇ ਸਭ ਤੋਂ ਪਹਿਲਾਂ ਸ਼ਹੀਦ ਦੀ ਪਤਨੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਆਓ ਜਾਣਦੇ ਹਾਂ ਕੀ ਕਹਿਣਾ ਹੈ ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਦਾ:

 

ਸ਼ਹੀਦ ਲਾਂਸ ਨਾਇਕ ਗੁਰਮੇਲ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਜਿਸ ਤਰ੍ਹਾਂ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਤਿੰਨ ਫੌਜੀ ਢੇਰ ਕੀਤੇ ਹਨ, ਉਸ ਨਜ਼ਰੀਏ ਤੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਥੋੜ੍ਹੀ ਤਸੱਲੀ ਜ਼ਰੂਰ ਹੋਈ ਹੈ ਪਰ ਸਿਰਫ ਇਸ ਤਰ੍ਹਾਂ ਕਰਨ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੇ ਜ਼ਖਮਾਂ ‘ਤੇ ਮਰਹਮ ਨਹੀਂ ਲੱਗੇਗਾ ਬਲਕਿ ਸਰਕਾਰ ਨੂੰ ਪਾਕਿਸਤਾਨ ਖਿਲਾਫ ਹੋਰ ਸਖਤ ਐਕਸ਼ਨ ਲੈਣ ਦੀ ਲੋੜ ਹੈ। ਬਲਜੀਤ ਕੌਰ ਨੇ ਕਿਹਾ ਕਿ ਉਸ ਦੀ ਆਖਰੀ ਵਾਰ ਗੁਰਮੇਲ ਸਿੰਘ ਨਾਲ ਡਿਊਟੀ ‘ਤੇ ਜਾਣ ਤੋਂ ਪਹਿਲਾਂ ਗੱਲ ਹੋਈ ਸੀ ਪਰ ਸ਼ਾਇਦ ਦੋਹਾਂ ਨੂੰ ਨਹੀਂ ਸੀ ਪਤਾ ਕੇ ਹੁਣ ਦੁਬਾਰਾ ਕਦੇ ਵੀ ਗੁਰਮੇਲ ਦਾ ਫੋਨ ਨਹੀਂ ਆਵੇਗਾ।

 

ਗੁਰਮੇਲ ਸਿੰਘ ਦੇ ਨਾਲ ਸ਼ਾਇਦ ਹੋਏ ਕੁਲਦੀਪ ਸਿੰਘ ਬਾਰੇ ਬਲਜੀਤ ਕੌਰ ਨੇ ਦੱਸਿਆ ਕਿ ਕੁਲਦੀਪ ਤੇ ਗੁਰਮੇਲ ਸਿੰਘ ਬਹੁਤ ਚੰਗੇ ਦੋਸਤ ਸਨ ਤੇ ਗੁਰਮੇਲ ਅਕਸਰ ਕੁਲਦੀਪ ਸਿੰਘ ਬਾਰੇ ਹੀ ਗੱਲਾਂ ਕਰਦਾ ਹੁੰਦਾ ਸੀ। ਜਦੋਂ ਵੀ ਗੁਰਮੇਲ ਸਿੰਘ ਛੁੱਟੀ ਲੈ ਕੇ ਪਿੰਡ ਆਉਂਦਾ ਤਾਂ ਸਭ ਤੋਂ ਵੱਧ ਕੁਲਦੀਪ ਸਿੰਘ ਨੂੰ ਹੀ ਫੋਨ ਕਰਦਾ ਸੀ ਪਰ ਇਹ ਕਿਸੇ ਨੂੰ ਨਹੀਂ ਸੀ ਪਤਾ ਕੇ ਦੋ ਚੰਗੇ ਦੋਸਤ ਇਕੱਠੇ ਸ਼ਹੀਦੀ ਦਾ ਜਾਮ ਪੀ ਜਾਣਗੇ ਤੇ ਹਮੇਸ਼ਾਂ ਲਈ ਇਸ ਦੁਨੀਆ ਨੂੰ ਅਲਵਿਦਾ ਕਹਿ ਜਾਣਗੇ।

 

ਸ਼ਹੀਦ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਵੱਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ ਦੀ ਉਹ ਸ਼ਲਾਘਾ ਕਰਦੇ ਹਨ ਪਰ ਜਿਸ ਦਿਨ ਇਹ ਖ਼ਬਰ ਆਵੇਗੀ ਕਿ ਭਾਰਤ ਦੇ ਚਾਰ ਸ਼ਹੀਦਾਂ ਦੇ ਬਦਲੇ ਪਾਕਿਸਤਾਨ ਦੇ 20 ਫੌਜੀਆਂ ਨੂੰ ਢੇਰ ਕੀਤਾ ਗਿਆ ਹੈ, ਉਸ ਦਿਨ ਸ਼ਹੀਦਾਂ ਦੇ ਪਰਿਵਾਰਾਂ ਦੇ ਕਲੇਜੇ ਠੰਢ ਪਵੇਗੀ।

 

ਇਸੇ ਤਰ੍ਹਾਂ ਸ਼ਹੀਦ ਗੁਰਮੇਲ ਸਿੰਘ ਦੇ ਛੋਟੇ ਭਰਾ ਮਲਵਿੰਦਰ ਸਿੰਘ ਨੇ ਆਪਣੇ ਦਿਲ ਦਾ ਗੁਬਾਰ ਕੱਢਦਿਆਂ ਕਿਹਾ ਕਿ ਭਾਰਤ ਸਰਕਾਰ ਚਾਹੇ ਤਾਂ ਪਾਕਿਸਤਾਨ ਨੂੰ ਇਸ ਤੋਂ ਵੀ ਵੱਡਾ ਮੂੰਹ ਤੋੜ ਜਵਾਬ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਉਹ ਖੁਦ ਸਰਹੱਦ ‘ਤੇ ਜਾ ਕੇ ਆਪਣੇ ਭਰਾ ਦੀ ਸ਼ਹਾਦਤ ਦਾ ਬਦਲਾ ਲੈਣ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਵੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਨਾ ਹੋਣ।

First Published: Tuesday, 26 December 2017 2:34 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ