ਕਣਕ ਦੀ ਖ਼ਰੀਦ ਦੇ ਇਮਤਿਹਾਨ 'ਚ 'ਕੈਪਟਨ ਸਾਹਬ' ਹੋਏ ਪਾਸ

By: ABP SANJHA | | Last Updated: Saturday, 13 May 2017 3:50 PM
ਕਣਕ ਦੀ ਖ਼ਰੀਦ ਦੇ ਇਮਤਿਹਾਨ 'ਚ 'ਕੈਪਟਨ ਸਾਹਬ' ਹੋਏ ਪਾਸ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਸਨਿੱਚਰਵਾਰ ਨੂੰ ਸੂਬੇ ਦੀ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਵਧਾ ਕੇ 20,683 ਕਰੋੜ ਰੁਪਏ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਕਣਕ ਦੇ ਮੌਜੂਦਾ ਸੀਜ਼ਨ ਵਿੱਚ ਹੁਣ ਤੱਕ 14053.61 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਅਦਾ ਕਰ ਦਿੱਤੀ ਹੈ।

 
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦੀ ਬਕਾਇਆ ਅਦਾਇਗੀਆਂ ਨੂੰ ਫ਼ੌਰੀ ਤੌਰ ’ਤੇ ਜਾਰੀ ਕਰੇ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਨਿਰਵਿਘਨ ਖ਼ਰੀਦ ਲਈ ਹੁਣ ਤੱਕ ਦੀ ਇਸ ਸਾਲ ਸਭ ਤੋਂ ਜ਼ਿਆਦਾ 14053.61 ਕਰੋੜ ਦੀ ਅਦਾਇਗੀ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਇਹ ਅਦਾਇਗੀ ਅਪ੍ਰੈਲ ਮਹੀਨੇ ਦੌਰਾਨ 5938.21 ਕਰੋੜ ਅਤੇ ਅਪ੍ਰੈਲ, 2015 ਦੌਰਾਨ 947.19 ਕਰੋੜ ਸੀ।

 

 

 

ਬੁਲਾਰੇ ਅਨੁਸਾਰ ਰਿਜ਼ਰਵ ਬੈਂਕ ਨੇ ਪਹਿਲਾਂ ਮਨਜ਼ੂਰ ਕੀਤੀ 17994.21 ਕਰੋੜ ਰੁਪਏ ਦੀ ਕਰਜ਼ਾ ਹੱਦ ਨੂੰ ਪਿਛਲੀ 30 ਅਪ੍ਰੈਲ, 2017 ਤੋਂ ਹੀ ਅੱਗੇ ਵਧਾਉਂਦਿਆਂ 2688.79 ਕਰੋੜ ਰੁਪਏ ਦੀ ਵਧੀਕ ਰਾਸ਼ੀ ਨੂੰ ਮਈ ਮਹੀਨੇ ਦੀ ਖ਼ਰੀਦ ਵਾਸਤੇ ਪ੍ਰਵਾਨਗੀ ਦਿੱਤੀ ਹੈ। ਆਰ.ਬੀ.ਆਈ. ਨੇ ਵਧਾਈ ਗਈ ਕਰਜ਼ਾ ਹੱਦ ਮੁਤਾਬਿਕ ਖੁਰਕੀ ਖਾਤਿਆਂ ਦੇ ਸਟਾਕ ਅਨੁਸਾਰ ਮਿਲਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਰਿਜ਼ਰਵ ਬੈਂਕ ਨੇ ਆਖਿਆ ਕਿ ਕਰਜ਼ਾ ਹੱਦ ਵਿੱਚ ਇਹ ਵਾਧਾ ਕਣਕ ਦੇ ਮੌਜੂਦਾ ਖ਼ਰੀਦ ਸੀਜ਼ਨ ਲਈ ਲੋੜੀਂਦੀ ਅਦਾਇਗੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਭਾਰਤੀ ਸਟੇਟ ਬੈਂਕ ਵੱਲੋਂ ਦਿੱਤੇ ਭਰੋਸੇ ’ਤੇ ਮੱਦੇਨਜ਼ਰ ਕੀਤਾ ਗਿਆ ਹੈ।

 

 

ਸਰਕਾਰੀ ਬੁਲਾਰੇ ਅਨੁਸਾਰ ਇਸ ਸਾਲ ਕਣਕ ਦੀ ਹੁਣ ਤੱਕ 118,08,318 ਮੀਟਰਕ ਟਨ ਖ਼ਰੀਦ ਹੋਈ ਹੈ ਜਿਸ ਵਿੱਚੋਂ ਸਰਕਾਰੀ ਏਜੰਸੀਆਂ ਨੇ 115,47,340 ਮੀਟਰਕ ਟਨ ਕਣਕ ਖ਼ਰੀਦੀ ਹੈ। ਇਸ ਵਿੱਚੋਂ 111,41,940 ਮੀਟਰਿਕ ਟਨ ਕਣਕ ਮੰਡੀਆਂ ਵਿੱਚੋਂ ਸਫਲਤਾਪੂਰਵਕ ਚੁੱਕੀ ਗਈ ਹੈ ਜਿਸ ਨਾਲ ਇਸ ਹਾੜੀ ਸੀਜ਼ਨ ਦੌਰਾਨ ਖ਼ਰੀਦ ਕਾਰਜ ਨਿਰਵਿਘਨ ਅਤੇ ਤੇਜ਼ੀ ਨਾਲ ਸਿਰੇ ਚੜ੍ਹੇ ਹਨ।

First Published: Saturday, 13 May 2017 2:45 PM

Related Stories

ਕੈਪਟਨ ਦੇ ਰਾਜ 'ਚ ਵੀ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ 
ਕੈਪਟਨ ਦੇ ਰਾਜ 'ਚ ਵੀ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ 

ਫ਼ਿਰੋਜਪੁਰ : ਕਰਜ਼ੇ ਕਾਰਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ।

ਪੰਜਾਬ ਨੇ ਲੱਭ ਲਿਆ ਚਿਕਨਗੁਨੀਆ ਤੇ ਡੇਂਗੂ ਤੋਂ ਬਚਾਅ ਦਾ ਤੋੜ
ਪੰਜਾਬ ਨੇ ਲੱਭ ਲਿਆ ਚਿਕਨਗੁਨੀਆ ਤੇ ਡੇਂਗੂ ਤੋਂ ਬਚਾਅ ਦਾ ਤੋੜ

ਚੰਡੀਗੜ੍ਹ : ਚਿਕਨਗੁਨੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ

ਬੁੱਚੜਖਾਨਿਆਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ...
ਬੁੱਚੜਖਾਨਿਆਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ...

ਨਵੀਂ ਦਿੱਲੀ: ਸਰਕਾਰ ਨੇ ਪਸ਼ੂ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਪਸ਼ੂਆਂ ਨੂੰ

ਮੱਕੀ ਦੇ ਭਾਅ ਲਈ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ
ਮੱਕੀ ਦੇ ਭਾਅ ਲਈ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ

ਇਸ ਕਿਸਾਨ ਨੇ ਸਿਰਫ਼ 800 ਰੁ. 'ਚ ਤਿਆਰ ਕੀਤੀ ਖਾਦ ਦੀ ਫ਼ੈਕਟਰੀ
ਇਸ ਕਿਸਾਨ ਨੇ ਸਿਰਫ਼ 800 ਰੁ. 'ਚ ਤਿਆਰ ਕੀਤੀ ਖਾਦ ਦੀ ਫ਼ੈਕਟਰੀ

ਚੰਡੀਗੜ੍ਹ: ਤਾਮਿਲਨਾਡੂ ਦੇ ਇਰੋਡ ਜ਼ਿਲ੍ਹੇ ਦੇ ਗੋਬਿਚੇੱਤੀਪਾਲਇਮ ਸਥਿਤ

ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ
ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ

ਰੋਪੜ: ਮੋਰਿੰਡਾ ਸ਼ੂਗਰ ਮਿੱਲ ਵੱਲੋਂ ਗੰਨਾ ਕਿਸਾਨਾਂ ਦਾ ਕਰੀਬ 18 ਕਰੋੜ ਰੁਪਏ ਬਕਾਇਆ

ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ
ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ

ਚੰਡੀਗੜ੍ਹ: ਸੂਰਜਮੁਖੀ ਦਾ ਕੇਂਦਰ ਸਰਕਾਰ ਵੱਲੋਂ ਸੂਰਜਮੁਖੀ ਦਾ ਘਟੋਂ ਘੱਟ ਸਮਰਥਨ

15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..
15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਵਾਇਤੀ ਝੋਨੇ ਦੀ ਬਿਜਾਈ 15 ਜੂਨ ਤੋਂ ਹੀ ਲਾਉਣ ਦਾ

ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ: ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖੁਰਦ ਵਿੱਚ ਆਰਥਿਕ ਮੰਦਹਾਲੀ

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਬਨੂੜ ਦੇ ਪਿੰਡ ਫ਼ਤਿਹਪੁਰ ਗੜੀ ਤੋਂ ਨੌਜਵਾਨ ਕਿਸਾਨ ਕਰਜ਼ੇ ਤੋਂ ਦੁਖੀ