ਅਸ਼ਲੀਲ ਵੀਡੀਓ ਮਗਰੋਂ ਰੂਪੋਸ਼ ਹੋਇਆ ਚੱਢਾ !

By: abp sanjha | | Last Updated: Monday, 1 January 2018 4:26 PM
ਅਸ਼ਲੀਲ ਵੀਡੀਓ ਮਗਰੋਂ ਰੂਪੋਸ਼ ਹੋਇਆ ਚੱਢਾ !

ਅੰਮ੍ਰਿਤਸਰ: ਆਪਣੇ ਹੋਟਲ ਦੇ ਦਫਤਰ ‘ਚ ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਭਾਵੇਂ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਪਰ ਚਾਰ ਦਿਨ ਬੀਤ ਜਾਣ ਮਗਰੋਂ ਵੀ ਚੱਢਾ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ। ਚਰਚਾ ਹੈ ਕਿ ਚੱਢਾ ਵਿਦੇਸ਼ ਭੱਜ ਗਿਆ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਉਸ ਖਿਲਾਫ ਲੁੱਕਆਊਟ ਸਰਕੂਲਰ ਤੱਕ ਵੀ ਨਹੀਂ ਜਾਰੀ ਕੀਤਾ ਗਿਆ।

 

ਚਰਨਜੀਤ ਸਿੰਘ ਚੱਢਾ ਅੰਮ੍ਰਿਤਸਰ ਦਾ ਵੱਡਾ ਕਾਰੋਬਾਰੀ ਹੈ ਤੇ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਰਿਹਾ ਹੈ। ਅਸ਼ਲੀਲ ਵੀਡੀਓ ਦੇ ਵਾਇਰਲ ਹੋਣ ਮਗਰੋਂ ਉਸ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਤੇ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵੀ ਪੁੱਜ ਚੁੱਕਾ ਹੈ। ਪੰਜ ਸਿੰਘ ਸਾਹਿਬਾਨ ਦੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਚੱਢਾ ਨੂੰ ਤਲਬ ਵੀ ਕੀਤਾ ਜਾ ਚੁੱਕਾ ਹੈ।

 

ਦਰਅਸਲ ਚੀਫ ਖਾਲਸਾ ਦੀਵਾਨ ਅਧੀਨ ਚੱਲਣ ਵਾਲੇ ਇੱਕ ਸਕੂਲ ਦੀ ਪ੍ਰਿੰਸੀਪਲ ਨੇ ਚੱਢਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਦੋਸ਼ ਲਾਏ ਸਨ ਕਿ ਚੱਢਾ ਵੱਲੋਂ ਉਸ ਨੂੰ ਡਰਾਇਆ ਧਮਕਾਇਆ ਜਾਂਦਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਡੀਜੀਪੀ ਨੂੰ ਸ਼ਿਕਾਇਤ ਕੀਤੀ ਗਈ ਤੇ ਬਾਅਦ ਵਿੱਚ ਪੁਲਿਸ ਨੇ ਚਰਨਜੀਤ ਸਿੰਘ ਚੱਢਾ ਤੇ ਉਸ ਦੇ ਬੇਟੇ ਇੰਦਰਬੀਰ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਸੀ।

 

ਇਸ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਐਸ.ਆਈ.ਟੀ. ਵੀ ਬਣਾਈ ਗਈ ਹੈ ਪਰ ਹਾਲੇ ਤੱਕ ਪੁਲਿਸ ਚਰਨਜੀਤ ਸਿੰਘ ਚੱਢਾ ਤੱਕ ਨਹੀਂ ਪਹੁੰਚ ਸਕੀ। ਉਧਰ ਚੱਢਾ ਤੇ ਉਸ ਦੇ ਬੇਟੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਸ ਦੇ ਬੇਟੇ ਵੱਲੋਂ ਅਗਾਊਂ ਜਮਾਨਤ ਲੈ ਲਈ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕੇ ਉਸ ਦੇ ਬੇਟੇ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

 

ਸਭ ਤੋਂ ਵੱਡਾ ਸਵਾਲ ਇਹ ਹੈ ਕਿ ਚਰਨਜੀਤ ਸਿੰਘ ਚੱਢਾ ਖਿਲਾਫ ਕੇਸ ਦਰਜ ਤੋਂ ਤੋਂ 4 ਦਿਨ ਬਾਅਦ ਵੀ ਪੁਲਿਸ ਉਸ ਤੱਕ ਨਹੀਂ ਪਹੁੰਚ ਸਕੀ। ਇੱਥੇ ਵੀ ਸਵਾਲ ਉੱਠ ਰਿਹਾ ਹੈ ਕਿ ਜੇਕਰ ਚੱਢਾ ਸੱਚਮੁੱਚ ਵਿਦੇਸ਼ ਚਲਾ ਗਿਆ ਹੈ ਤਾਂ ਪੁਲਿਸ ਇੰਨੇ ਦਿਨ ਹੱਥ ‘ਤੇ ਹੱਥ ਧਰ ਕੇ ਕਿਉਂ ਬੈਠੀ ਰਹੀ?

First Published: Monday, 1 January 2018 4:26 PM

Related Stories

ਸਿੱਧੂ ਚੁੱਕਣਗੇ ਨਾਲਿਆਂ ਦਾ ਗੰਦ!
ਸਿੱਧੂ ਚੁੱਕਣਗੇ ਨਾਲਿਆਂ ਦਾ ਗੰਦ!

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਟਿਆਲਾ, ਜਲੰਧਰ, ਲੁਧਿਆਣਾ ਤੇ

ਕੈਪਟਨ ਨੇ ਮੇਅਰ ਬਣਾਉਣ ਲਈ ਸਿੱਧੂ ਨੂੰ ਪੁੱਛਿਆ ਵੀ ਨਹੀਂ
ਕੈਪਟਨ ਨੇ ਮੇਅਰ ਬਣਾਉਣ ਲਈ ਸਿੱਧੂ ਨੂੰ ਪੁੱਛਿਆ ਵੀ ਨਹੀਂ

ਅੰਮ੍ਰਿਤਸਰ: ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਹਿੱਲਜੁਲ

ਭਾਰਤ-ਪਾਕਿ ਸਰਹੱਦ 'ਤੇ ਪਰੇਡ ਜਾਂ ਕ੍ਰਿਕਟ ਮੈਚ!
ਭਾਰਤ-ਪਾਕਿ ਸਰਹੱਦ 'ਤੇ ਪਰੇਡ ਜਾਂ ਕ੍ਰਿਕਟ ਮੈਚ!

ਅੰਮ੍ਰਿਤਸਰ: ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਅੱਜ ਅਟਾਰੀ

ਸੰਵੇਦਨਸ਼ੀਲ ਨਵਜੋਤ ਸਿੱਧੂ ਨੇ ਮੰਗੀ ਔਰਤ ਤੋਂ ਮਾਫੀ
ਸੰਵੇਦਨਸ਼ੀਲ ਨਵਜੋਤ ਸਿੱਧੂ ਨੇ ਮੰਗੀ ਔਰਤ ਤੋਂ ਮਾਫੀ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਸੰਵੇਦਨਸ਼ੀਲਤਾ

ਅੰਮ੍ਰਿਤਸਰ ਹਵਾਈ ਅੱਡੇ ਤੇ ਅਲਰਟ ਦੌਰਾਨ ਹੋਈ ਮੌਕ ਡਰਿੱਲ
ਅੰਮ੍ਰਿਤਸਰ ਹਵਾਈ ਅੱਡੇ ਤੇ ਅਲਰਟ ਦੌਰਾਨ ਹੋਈ ਮੌਕ ਡਰਿੱਲ

ਅੰਮ੍ਰਿਤਸਰ: 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ ਗਣਤੰਤਰ ਦਿਵਸ ਤੋਂ ਪਹਿਲਾਂ ਗੁਰੂ

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ