ਹਰਿਮੰਦਰ ਸਾਹਿਬ ਵਿਖੇ ਝੜਪ ਲਈ ਜ਼ਿੰਮੇਵਾਰ ਕੌਣ ?

By: abp sanjha | | Last Updated: Thursday, 12 October 2017 5:38 PM
ਹਰਿਮੰਦਰ ਸਾਹਿਬ ਵਿਖੇ ਝੜਪ ਲਈ ਜ਼ਿੰਮੇਵਾਰ ਕੌਣ ?

ਅੰਮ੍ਰਿਤਸਰ: ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਉਸ ਵੇਲੇ ਡਾਂਗਾਂ ਤੇ ਤਲਵਾਰਾਂ ਚੱਲੀਆਂ ਜਦੋਂ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਹਰਿਮੰਦਰ ਸਾਹਿਬ ਦੇ ਅੰਦਰ ਦਾਖਲ ਹੋਣ ਲੱਗੇ। ਪਵਿੱਤਰ ਅਸਥਾਨ ‘ਤੇ ਇਹ ਮੰਗਭਾਗੀ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਹੁਣ ਦੋਵੇਂ ਧਿਰਾਂ ਇਸ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਕਰਾਰ ਦੇ ਰਹੇ ਹਨ। ਆਓ ਜਾਣਦੇ ਹਾਂ ਅਸਲ ਵਿੱਚ ਇਹ ਘਟਨਾ ਕਿਉਂ ਵਾਪਰੀ ਤੇ ਇਸ ਲਈ ਕੌਣ ਜ਼ਿੰਮੇਵਾਰ ਹੈ?

 

ਦਰਅਸਲ ਮੁਤਵਾਜ਼ੀ ਜਥੇਦਾਰ ਪਿਛਲੇ ਕੁਝ ਸਮੇਂ ਤੋਂ ਗੁਰਦਸਪੁਰ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਸਕੱਤਰ ਵੱਲੋਂ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤੇ ਜਾਣ ਦੇ ਮਾਮਲੇ ਵਿੱਚ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਮੁਖੀ ਜੌਹਰ ਸਿੰਘ ਤੋਂ ਜਵਾਬ ਤਲਬੀ ਕਰਨ ਆਏ ਸਨ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਦੱਸਦਿਆਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।

 

ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਜਥੇਦਾਰਾਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ। ਇਸ ਝੜਪ ਵਿੱਚ ਜਥੇਦਾਰਾਂ ਦੇ ਸਮਰਥਕਾਂ ਵੱਲੋਂ ਤਲਵਾਰਾਂ ਵੀ ਲਹਿਰਾਈਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਮੁਤਾਬਕ ਇਸ ਝੜਪ ਵਿੱਚ ਉਨ੍ਹਾਂ ਦੇ ਦੋ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

 

ਅਸਲ ਗੱਲ ਹੈ ਕਿ ਜੌਹਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੋ ਵਾਰ ਆਪਣਾ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਜਾ ਚੁੱਕਾ ਹੈ। 13 ਅਕਤੂਬਰ ਨੂੰ ਉਸ ਨੂੰ ਆਖਰੀ ਮੌਕਾ ਦਿੱਤਾ ਗਿਆ ਸੀ। ਜੌਹਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਪਸ਼ਟੀਕਰਨ ਦੇਣ ਦੀ ਥਾਂ ਮੁਤਵਾਜ਼ੀ ਜਥੇਦਾਰਾਂ ਅੱਗੇ ਪੇਸ਼ ਹੋਣ ਦਾ ਐਲਾਨ ਕੀਤਾ ਸੀ।

 

ਉਹ ਅੱਜ ਮੁਤਵਾਜ਼ੀ ਜਥੇਦਾਰਾਂ ਅੱਗੇ ਪੇਸ਼ ਹੋਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਜੌਹਰ ਸਿੰਘ ਨੂੰ ਹਰਿਮੰਦਰ ਸਾਹਿਬ ਪਰਿਕਰਮਾ ਤੋਂ ਬਾਹਰ ਕਰ ਦਿੱਤਾ। ਇਸ ਤੋਂ ਬਾਅਦ ਮੁਤਵਾਜ਼ੀ ਜਥੇਦਾਰਾਂ ਨੇ ਹਰਿਮੰਦਰ ਸਾਹਿਬ ਦੇ ਬਾਹਰ ਹੀ ਮੀਡੀਆ ਸਾਹਮਣੇ ਜੌਹਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਤੇ ਉਸ ਨੂੰ ਤਨਖਾਹੀਆ ਐਲਾਨ ਦਿੱਤਾ।

First Published: Thursday, 12 October 2017 5:38 PM

Related Stories

ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ ਜ਼ਿਆਦਾ ਪੈਸੇ ਬਰਾਮਦ
ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ...

ਅੰਮ੍ਰਿਤਸਰ: ਦਿਵਾਲੀ ਵਾਲੇ ਦਿਨ ਦੁਰਗਿਆਨਾ ਮੰਦਿਰ ਵਿੱਚ ਚੋਰੀ ਕਰਨ ਦੇ ਇਲਜ਼ਾਮ

ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!
ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!

ਅੰਮ੍ਰਿਤਸਰ: ਇਰਾਕ ਵਿੱਚ ਖੂੰਖਾਰ ਦਹਿਸ਼ਤਗਰ ਜੱਥੇਬੰਦੀ ਆਈ.ਐਸ.ਆਈ.ਐਸ. ਵੱਲੋਂ

ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼
ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼

ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ
ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਣਾ ਮੰਦਰ ਵਿੱਚ

ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ
ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅੰਮ੍ਰਿਤਸਰ: ਜਿੱਥੇ ਪੂਰਾ ਦੇਸ਼ ਦੀਵਾਲੀ ਰੌਸ਼ਨੀ ਭਰਿਆ ਤਿਉਹਾਰ ਬੜੇ ਉਤਸ਼ਾਹ ਨਾਲ

ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ
ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਲਗਾਤਾਰ ਆ ਰਹੇ ਹਨ। ਇਨ੍ਹਾਂ ਪ੍ਰਾਪਤ ਹੋ ਰਹੇ

ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ
ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ