ਮਨੀਸ਼ ਸਿਸੋਦੀਆ ਕਿਉਂ ਨਹੀਂ ਆ ਰਹੇ ਪੰਜਾਬ?

By: ਏਬੀਪੀ ਸਾਂਝਾ | | Last Updated: Friday, 12 January 2018 2:15 PM
ਮਨੀਸ਼ ਸਿਸੋਦੀਆ ਕਿਉਂ ਨਹੀਂ ਆ ਰਹੇ ਪੰਜਾਬ?

ਯਾਦਵਿੰਦਰ ਸਿੰਘ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਫੀ ਸਮਾਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਸੀ। ਉਸ ਸਮੇਂ ਤੋਂ ਪੰਜਾਬ ਦੇ ਵਰਕਰ ਮਨੀਸ਼ ਸਿਸੋਦੀਆ ਦੇ ਪੰਜਾਬ ਆਉਣ ਦਾ ਇੰਤਜ਼ਾਰ ਕਰ ਰਹੇ ਹਨ ਪਰ ਸਿਸੋਦੀਆਂ ਅਜੇ ਤੱਕ ਪੰਜਾਬ ਨਹੀਂ ਆਏ।

 

ਆਮ ਆਦਮੀ ਪਾਰਟੀ ਦੀ ਕੱਲ੍ਹ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ ਪਰ ਉਸ ਵਿੱਚ ਮਨੀਸ਼ ਸਿਸੋਦੀਆਂ ਨਹੀਂ ਪੁੱਜ ਰਹੇ। ਪਹਿਲਾਂ ਕਿਹਾ ਗਿਆ ਸੀ ਕਿ ਮਨੀਸ਼ ਇਸ ਬੈਠਕ ਦੀ ਅਗਵਾਈ ਕਰਨਗੇ। ਦਰਅਸਲ ਜਦੋਂ ਤੋਂ ਦਿੱਲੀ ‘ਚ ਆਮ ਆਦਮੀ ਪਾਰਟੀ ਨੇ ਦੋ ਗੁਪਤਿਆਂ ਨੂੰ ਰਾਜ ਸਭਾ ‘ਚ ਭੇਜਿਆ ਹੈ, ਉਦੋਂ ਤੋਂ ਪੂਰੇ ਦੇਸ਼ ‘ਚ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਤੋਂ ਨਾਰਾਜ਼ ਹਨ।

 

ਦਿੱਲੀ ਦੀ ਲੀਡਰਸ਼ਿਪ ਨੂੰ ਲੱਗਦਾ ਹੈ ਕਿ ਕਿਤੇ ਸਿਸੋਦੀਆ ਦਾ ਪੰਜਾਬ ਜਾਣ ‘ਤੇ ਵਿਰੋਧ ਹੀ ਨਾ ਹੋ ਜਾਵੇ ਕਿਉਂਕਿ ਪਾਰਟੀ ਦੇ ਸੀਨੀਅਰ ਲੀਡਰ ਕੰਵਰ ਸੰਧੂ ਵੀ ਪਾਰਟੀ ਨੂੰ ਅਗਾਹ ਕਰ ਚੁੱਕੇ ਹਨ ਕਿ ਪੰਜਾਬ ਦੇ ਵਰਕਰ ਪਾਰਟੀ ਦੇ ਇਸ ਫੈਸਲੇ ਤੋਂ ਖ਼ੁਸ਼ ਨਹੀਂ। ਉਨ੍ਹਾਂ ਕਿਹਾ ਕਿ ਉਹ ਪਾਰਟੀ ‘ਚ ਲੋਕ ਭਾਵਨਾਵਾਂ ਨੂੰ ਰੱਖ ਰਹੇ ਹਨ। ਇਕੱਲੇ ਪੰਜਾਬ ‘ਚ ਹੀ ਨਹੀਂ ਰਾਜ ਸਭਾ ਵਾਲੇ ਮਾਮਲੇ ਤੋਂ ਬਾਅਦ ਦਿੱਲੀ ‘ਚ ਵੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਕੋਈ ਸਰਗਰਮੀ ਨਹੀਂ ਕਰ ਰਹੀ।

 

ਕੁਮਾਰ ਵਿਸਵਾਸ਼ ਦੇ ਵਿਰੋਧ ਤੋਂ ਬਾਅਦ ਵਰਕਰਾਂ ਨੇ ਕੇਜਰੀਵਾਲ ਧੜੇ ਨਾਲ ਵੱਡੀ ਨਾਰਾਜ਼ਗੀ ਜਤਾਈ ਸੀ। ਇਸ ਦੇ ਨਾਲ ਹੀ ਪੈਸੇ ਤੇ ਕਾਂਗਰਸੀ ਪਿੱਠਭੂਮੀ ਵਾਲੇ ਵਿਅਕਤੀ ਨੂੰ ਰਾਜ ਸਭਾ ਭੇਜਣ ‘ਤੇ ਵੀ ਵੱਡੇ ਸਵਾਲ ਉੱਠੇ ਸੀ। ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੀ ਕਿ ਪਾਰਟੀ ਨੇ ਇਸ ਮਾਮਲੇ ‘ਤੇ ਉਨ੍ਹਾਂ ਦੀ ਕੋਈ ਰਾਇ ਨਹੀਂ ਲਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇ ਪਾਰਟੀ ਰਾਇ ਲੈਂਦੀ ਤਾਂ ਉਹ ਆਪਣਾ ਪੱਖ ਜ਼ਰੂਰ ਰੱਖਦੇ।

First Published: Thursday, 11 January 2018 4:31 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ