ਰੱਖੜੀ ਵਾਲੇ ਦਿਨ ਹੀ ਕਿਉਂ ਕੀਤਾ ਬਜ਼ੁਰਗ ਜੋੜੇ ਦਾ ਕਾਤਲ?

By: ਏਬੀਪੀ ਸਾਂਝਾ | | Last Updated: Wednesday, 9 August 2017 6:10 PM
ਰੱਖੜੀ ਵਾਲੇ ਦਿਨ ਹੀ ਕਿਉਂ ਕੀਤਾ ਬਜ਼ੁਰਗ ਜੋੜੇ ਦਾ ਕਾਤਲ?

ਅੰਮ੍ਰਿਤਸਰ: ਰੱਖੜੀ ਵਾਲੇ ਦਿਨ ਅੰਮ੍ਰਿਤਸਰ ਦੇ ਨਵਾਂ ਕੋਟ ਇਲਾਕੇ ਵਿੱਚ ਰਹਿਣ ਵਾਲੇ ਬਜ਼ੁਰਗ ਪਤੀ-ਪਤਨੀ ਦੇ ਕਤਲ ਦੀ ਗੁੱਥੀ ਪੁਲਿਸ ਵੱਲੋਂ ਸੁਲਝਾ ਲਈ ਗਈ ਹੈ। ਮੁਲਜ਼ਮ ਭਰਤ ਕੁਮਾਰ ਤੇ ਉਸ ਦੀ ਪਤਨੀ ਸੋਨੀਆ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਕਤਲ ਕੇਸ ਵਿੱਚ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਆਖਰ ਕਾਤਲਾਂ ਨੇ ਉਨ੍ਹਾਂ ਦਾ ਕਤਲ ਰੱਖੜੀ ਵਾਲੇ ਦਿਨ ਹੀ ਕਿਉਂ ਕੀਤਾ? ਕਤਲ ਪਿੱਛੇ ਅਸਲ ਵਜ੍ਹਾ ਕੀ ਸੀ? ਸ਼ੁਰੂਆਤੀ ਜਾਂਚ ਵਿੱਚ ਪੁਲਿਸ ਇਸ ਕਤਲ ਪਿੱਛੇ ਲੁੱਟ ਨੂੰ ਹੀ ਮੁੱਖ ਵਜ੍ਹਾ ਮੰਨ ਰਹੀ ਸੀ।

 

ਸੂਤਰਾਂ ਮੁਤਾਬਕ ਰਿਟਾਇਰਡ ਪ੍ਰਿੰਸੀਪਲ ਸੁਭਾਸ਼ ਚੰਦਰ ਤੇ ਉਸ ਦੀ ਪਤਨੀ ਰਿਟਾਇਰਡ ਅਧਿਆਪਕਾ ਕਮਲੇਸ਼ ਰਾਣੀ ਦੇ ਕਤਲ ਪਿੱਛੇ ਉਨ੍ਹਾਂ ਦੇ ਘਰ ਦੇ ਹੀ ਕਰੀਬ ਰਹਿਣ ਵਾਲਾ ਜੋੜਾ ਸੀ। ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜੋੜਾ ਕਤਲ ਤੋਂ ਬਾਅਦ ਆਪਣੇ ਘਰ ਤੋਂ ਗਾਇਬ ਸੀ। ਪੁਲਿਸ ਨੂੰ ਸ਼ੱਕ ਹੋਣ ‘ਤੇ ਇਨ੍ਹਾਂ ਦੋਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਕਤਲ ਕੀਤੇ ਗਏ ਪਤੀ-ਪਤਨੀ ਦੇ ਦੋਵੇਂ ਬੇਟੇ ਵਿਦੇਸ਼ ਵਿੱਚ ਰਹਿੰਦੇ ਸਨ। ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ‘ਤੇ ਹੀ ਦੋਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਰੱਖੜੀ ਵਾਲੇ ਦਿਨ ਦੁਪਿਹਰ ਵੇਲੇ ਜਦੋਂ ਸੁਭਾਸ਼ ਚੰਦਰ ਦੀ ਭੈਣ ਆਪਣੇ ਭਰਾ ਨੂੰ ਰੱਖਦੀ ਬੰਨ੍ਹਣ ਲਈ ਆਈ ਸੀ ਤਾਂ ਉਸ ਨੇ ਆਪਣੇ ਭਰਾ ਤੇ ਭਾਬੀ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਵੇਖਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਸੀ। ਪੁਲਿਸ ਨੂੰ ਮੌਕੇ ਤੋਂ ਤਿੱਖਾ ਸੂਆ ਤੇ ਪੇਚਕਸ ਵੀ ਬਰਾਮਦ ਹੋਇਆ ਸੀ। ਕਾਤਲਾਂ ਵੱਲੋਂ ਬਜ਼ੁਰਗ ਜੋੜੇ ਦਾ ਕਤਲ ਕਾਰਨ ਮਗਰੋਂ ਘਰ ਵਿੱਚੋਂ ਗਿਹਣੇ ਤੇ ਨਕਦੀ ਵੀ ਚੋਰੀ ਕਰ ਲਈ ਗਈ ਸੀ।

First Published: Wednesday, 9 August 2017 12:35 PM

Related Stories

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ