ਹਰਿਆਣਾ 'ਚ ਗੰਨੇ ਦਾ ਭਾਅ 330 ਰੁਪਏ ਤਾਂ ਪੰਜਾਬ 'ਚ 300 ਰੁਪਏ ਕਿਉਂ?

By: abp sanjha | | Last Updated: Sunday, 12 November 2017 5:42 PM
ਹਰਿਆਣਾ 'ਚ ਗੰਨੇ ਦਾ ਭਾਅ 330 ਰੁਪਏ ਤਾਂ ਪੰਜਾਬ 'ਚ 300 ਰੁਪਏ ਕਿਉਂ?

ਜਲੰਧਰ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਦਾ ਕਹਿਣਾ ਹੈ ਕਿ ਗੰਨੇ ਦਾ ਮੁੱਲ ਨਾ ਵਧਾ ਕੇ ਸਰਕਾਰ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪਿਛਲੇ ਚਾਰ ਸਾਲ ਤੋਂ ਸਰਕਾਰ ਨੇ ਗੰਨੇ ਦੀ ਸਟੇਟ ਅਸ਼ੌਰ ਪ੍ਰਾਈਜ਼ ‘ਚ ਕੁਝ ਵਾਧਾ ਨਹੀਂ ਕੀਤਾ। ਕੈਪਟਨ ਨੇ ਵੀ ਇਸ ਵਿੱਚ ਵਾਧਾ ਨਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

 

ਖਹਿਰਾ ਨੇ ਕਿਹਾ ਕਿ ਹਰਿਆਣਾ ‘ਚ ਗੰਨੇ ਦਾ ਭਾਅ 330 ਰੁਪਏ ਕੁਇੰਟਲ ਹੈ। ਪੰਜਾਬ ‘ਚ 300 ਰੁਪਏ ਕੁਇੰਟਲ ਹੈ। ਪ੍ਰਾਈਵੇਟ ਸ਼ੂਗਰ ਮਿੱਲਾਂ ‘ਚ ਕੈਬਨਿਟ ਮੰਤਰੀ ਗੁਰਜੀਤ ਰਾਣੇ, ਪੌਂਟੀ ਚੱਢਾ ਤੇ ਵਾਹਦ ਦੀ ਮਿੱਲ ਹੈ। ਇਨ੍ਹਾਂ ਨੂੰ ਫਾਇਦਾ ਦੇਣ ਲਈ ਸਰਕਾਰ ਮੁੱਲ ਨਹੀਂ ਵਧਾ ਰਹੀ ਜਦਕਿ ਚੀਨੀ ਦਾ ਮੁੱਲ ਸਭ ਤੋਂ ਜ਼ਿਆਦਾ ਚੱਲ ਰਿਹਾ ਹੈ। ਇਸ ਤਰ੍ਹਾਂ ਜਿਹੜਾ ਕਿਸਾਨਾਂ ਦੀਆਂ ਜੇਬਾਂ ‘ਚ ਜਾਣਾ ਸੀ, ਉਹ ਮਿੱਲਾਂ ਵਾਲਿਆਂ ਨੂੰ ਮਿਲ ਰਿਹਾ ਹੈ। ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਹੈ।

 

ਖਹਿਰਾ ਨੇ ਕਿਹਾ ਕਿ ਸਰਕਾਰੀ ਮਿੱਲਾਂ ਤਕਰੀਬਨ ਬੰਦ ਪਈਆਂ ਹਨ। 70 ਫੀਸਦੀ ਕੰਮ ਪ੍ਰਾਈਵੇਟ ਮਿੱਲਾਂ ਕੋਲ ਹੈ। ਇਸੇ ਲਈ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਪਰਾਲੀ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ। ਛੋਟੇ ਤੇ ਦਰਮਿਆਨੇ ਕਿਸਾਨ 5 ਹਜ਼ਾਰ ਪ੍ਰਤੀ ਏਕੜ ਪਰਾਲੀ ‘ਤੇ ਹੋਣ ਵਾਲਾ ਖਰਚਾ ਕਿਵੇਂ ਝੱਲ ਸਕਦੇ ਹਨ। ਇਸ ਲਈ ਉਹ ਪਰਾਲੀ ਸਾੜ ਰਹੇ ਹਨ।

 

ਜ਼ਿਆਦਾ ਪ੍ਰਾਪਰਟੀ ਬਣਾਉਣ ਦੇ ਇਲਜ਼ਾਮ ਲੱਗਣ ‘ਤੇ ਖਹਿਰਾ ਨੇ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਮੈਂ ਇਕੱਲਾ ਐਸਾ ਲੀਡਰ ਹਾਂ ਜਿਸ ਨੇ ਆਪਣੇ ਐਫੀਡੇਵਿਟ ਵਿੱਚ ਮਾਰਕੀਟ ਵੈਲਿਊ ਭਰੀ। 2010 ‘ਚ ਮੇਰੇ ਪਿਤਾ ਜੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਪ੍ਰੌਪਰਟੀ ਵੀ ਮੇਰੇ ਨਾਂ ਹੋ ਗਈ। ਚੰਡੀਗੜ੍ਹ ‘ਚ ਮੇਰੇ ਨਾਂ ਇੱਕ ਪ੍ਰੋਪਰਟੀ ਹੈ ਜਿਸ ਦੀ ਮਾਰਕੀਟ ਵੈਲਿਊ 35 ਕਰੋੜ ਹੈ, ਤਾਂ ਮੈਂ 35 ਕਰੋੜ ਹੀ ਭਰੀ ਸੀ। ਮੈਂ ਇਕ ਪੈਸੇ ਦੀ ਬੇਇਮਾਨੀ ਨਹੀਂ ਕੀਤੀ। ਮੈਂ ਕਹਿੰਦਾ ਹਾਂ ਕਿ ਹਰ ਥਾਂ ਸ਼ਿਕਾਇਤ ਕਰੋ। ਮੇਰਾ ਸਭ ਕੁਝ 100 ਫੀਸਦੀ ਕਲੀਅਰ ਕੱਟ ਹੈ। ਸੁਖਬੀਰ ਬਾਦਲ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਦੱਸ ਦਿਓ ਤੁਹਾਡੀ ਮਾਰਕੀਟ ਵੈਲਿਊ ਕਿੰਨੀ ਹੈ। 10 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਸੁਖਬੀਰ ਦੀ ਜ਼ਮੀਨ ਦੀ ਮਾਰਕੀਟ ਵੈਲਿਊ ਹੈ।

First Published: Sunday, 12 November 2017 5:42 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ