ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਖਫਾ ਪਤਨੀ ਨੇ ਧੀ ਸਣੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Monday, 19 June 2017 4:26 PM
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਖਫਾ ਪਤਨੀ ਨੇ ਧੀ ਸਣੇ ਕੀਤੀ ਖੁਦਕੁਸ਼ੀ

A palm

ਨਵਾਂਸ਼ਹਿਰ: ਕਸਬਾ ਬਲਾਚੌਰ ਦੇ ਪਿੰਡ ਮਾਨੇਵਾਲ ਦੀ ਇੱਕ ਔਰਤ ਕੁਲਵਿੰਦਰ ਕੌਰ ਨੇ ਆਪਣੀ ਧੀ ਜਸਕੀਰਤ ਸਮੇਤ ਖੁਦਕੁਸ਼ੀ ਕਰ ਲਈ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਨੇ ਆਪਣੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਆਪਣੀ 17 ਸਾਲ ਦੀ ਜਵਾਨ ਧੀ ਨੂੰ ਨਾਲ ਲੈ ਕੇ ਬਿਸਤ ਦੁਆਬ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

 

ਛਾਣਾ ਕਾਠਗੜ੍ਹ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਬਰਾਮਦ ਕਰਨ ਤੋਂ ਬਾਅਦ ਪੋਸਟ ਮਾਰਟਮ ਕਰਵਾ ਕੇ ਔਰਤ ਦੇ ਪੇਕਿਆਂ ਨੂੰ ਸੌਂਪ ਦਿੱਤੀਆਂ ਹਨ। ਪੁਲਿਸ ਨੇ ਮ੍ਰਿਤਕਾ ਦੇ ਪਤੀ ਤੇ ਉਸ ਦੀ ਦੋਸਤ ਔਰਤ ਸਰਬਜੀਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਬਲਾਚੌਰ ਦੇ ਪਿੰਡ ਮਹਿੰਦੀਪੁਰ ਦੀ ਕੁਲਵਿੰਦਰ ਕੌਰ ਦਾ ਵਿਆਹ ਮਾਲੇਵਾਲ ਪਿੰਡ ਦੇ ਡਾਕਟਰ ਗੁਰਪਾਲ ਸਿੰਘ ਨਾਲ 17 ਸਾਲ ਪਹਿਲਾਂ ਹੋਇਆ ਸੀ।

 

ਦੋਵਾਂ ਵਿਚਕਾਰ ਅਕਸਰ ਲੜਾਈ ਚਲਦੀ ਰਹਿੰਦੀ ਸੀ। ਲੜਾਈ ਦਾ ਕਾਰਨ ਇਨਾਂ ਦੇ ਪਿੰਡ ਦੀ ਹੀ ਔਰਤ ਸਰਬਜੀਤ ਕੌਰ ਸੀ ਜਿਸ ਨਾਲ ਡਾ. ਗੁਰਪਾਲ ਸਿੰਘ ਦੇ ਨਾਜਾਇਜ਼ ਸਬੰਧ ਸਨ। ਦੋਵਾਂ ਪਤੀ ਪਤਨੀ ਦੇ ਝਗੜੇ ਨਿਪਟਾਉਣ ਲਈ ਕਈ ਵਾਰ ਪੰਚਾਇਤ ਵੀ ਹੋਈ ਸੀ ਪਰ ਹਾਲਾਤ ‘ਚ ਕੋਈ ਸੁਧਾਰ ਨਹੀਂ ਹੋਇਆ। ਦੋਵਾਂ ਮਾਵਾਂ ਧੀਆਂ ਦੀ ਖੁਦਕੁਸ਼ੀ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਦੇ ਲੋਕਾਂ ਨੇ ਮੁਲਜ਼ਮ ਮਹਿਲਾ ਦੀ ਕੁੱਟਮਾਰ ਕੀਤੀ ਤੇ ਪੂਰੇ ਪਿੰਡ ‘ਚ ਘੁਮਾਇਆ। ਪਿੰਡ ਦੇ ਲੋਕ ਸਰਬਜੀਤ ਕੌਰ ਨੂੰ ਨਹਿਰ ਵਿੱਚ ਹੀ ਸੁੱਟਣ ਲੱਗੇ ਸੀ ਪਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਕਾਬੂ ਵਿੱਚ ਕਰ ਲਿਆ।

First Published: Monday, 19 June 2017 4:26 PM

Related Stories

ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!
ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!

ਚੰਡੀਗੜ੍ਹ: ਪੰਜਾਬ ਦੇ ਗਰੀਬ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਇਲਾਜ

ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!
ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!

ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੇ

ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ
ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਦੇ ਕੁਝ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ

ਅੰਮ੍ਰਿਤ ਸਰੁ ਸਿਫਤੀ ਦਾ ਘਰ
ਅੰਮ੍ਰਿਤ ਸਰੁ ਸਿਫਤੀ ਦਾ ਘਰ

ਚੰਡੀਗੜ੍ਹ (ਹਰਸ਼ਰਨ ਕੌਰ): ਪੰਜਾਬ ਦੀ ਮੁਕੱਦਸ ਧਰਤੀ ਤੇ ਸਿੱਖਾਂ ਦੇ ਕੇਂਦਰੀ ਧਾਰਮਿਕ

ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ
ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ

ਹੰਡਿਆਇਆ: ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਹੰਡਿਆਇਆ ਤੋਂ 8 ਕਿੱਲੋਮੀਟਰ ਦੂਰ

ਆਸਟਰੇਲੀਆ ਵਿੱਚ 1,32,496 ਪੰਜਾਬੀ
ਆਸਟਰੇਲੀਆ ਵਿੱਚ 1,32,496 ਪੰਜਾਬੀ

ਚੰਡੀਗੜ੍ਹ: ਆਸਟਰੇਲੀਆ ਵਿੱਚ ਨਵੀਂ ਮਰਦਮਸ਼ੁਮਾਰੀ ਸਾਹਮਣੇ ਆਈ ਹੈ। ਇਸ ਮੁਤਾਬਕ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ
ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ
ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਬੀਤੇ ਦਸ ਸਾਲਾਂ ਵਿਚ ਲੱਗੀਆਂ ਸੋਲਰ