ਭਾਰਤ-ਪਾਕਿ ਕ੍ਰਿਕੇਟ ਠੱਪ ਹੋਣ 'ਤੇ ਅਕਰਮ ਆਈ.ਸੀ.ਸੀ. ਨਾਲ ਲੋਹਾ-ਲਾਖਾ

By: ਰਵੀ ਇੰਦਰ ਸਿੰਘ | | Last Updated: Saturday, 11 November 2017 3:19 PM
ਭਾਰਤ-ਪਾਕਿ ਕ੍ਰਿਕੇਟ ਠੱਪ ਹੋਣ 'ਤੇ ਅਕਰਮ ਆਈ.ਸੀ.ਸੀ. ਨਾਲ ਲੋਹਾ-ਲਾਖਾ

ਪੁਰਾਣੀ ਤਸਵੀਰ

ਲਾਹੌਰ: ਪਾਕਿਸਤਾਨ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਵਸੀਮ ਅਕਰਮ ਨੇ ਪਾਕਿਸਤਾਨ ਨਾਲ ਕ੍ਰਿਕੇਟ ਮੈਚਾਂ ਦੀ ਲੜੀ ਖੇਡਣ ਲਈ ਬੀ.ਸੀ.ਸੀ.ਆਈ. ਨੂੰ ਰਾਜ਼ੀ ਨਾ ਕਰ ਸਕਣ ‘ਤੇ ਕੌਮਾਂਤਰੀ ਕ੍ਰਿਕੇਟ ਪ੍ਰੀਸ਼ਦ (ਆਈ.ਸੀ.ਸੀ.) ਨੂੰ ਬੁਰਾ-ਭਲਾ ਕਿਹਾ ਹੈ।

 

ਅਕਰਮ ਨੇ ਕਿਹਾ ਕਿ ਅਜਿਹਾ ਲਗਦਾ ਹੈ ਕਿ ਆਈ.ਸੀ.ਸੀ. ਕੋਲ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਪਾਕਿਸਤਾਨ ਨਾਲ ਸੀਰੀਜ਼ ਖੇਡਣ ਲਈ ਰਾਜ਼ੀ ਕਰਨ ਦੀ ਤਾਕਤ ਨਹੀਂ ਹੈ।

 

ਆਪਣੇ ਕਰੀਅਰ ਦੌਰਾਨ “ਸਵਿੰਗ ਸੁਲਤਾਨ” ਵਜੋਂ ਮਸ਼ਹੂਰ ਅਕਰਮ ਨੇ ਕਿਹਾ ਕਿ ਇਹ ਬੜੀ ਮਾੜੀ ਗੱਲ ਹੈ ਕਿ ਪਾਕਿਸਤਾਨ ਅਤੇ ਭਾਰਤੀ ਕ੍ਰਿਕੇਟ ਟੀਮ ਦੇ ਖਿਡਾਰੀ ਇੱਕ-ਦੂਜੇ ਨਾਲ ਮੈਚ ਖੇਡਣ ਨੂੰ ਚੰਗਾ ਮਹਿਸੂਸ ਨਹੀਂ ਕਰਦੇ।

 

51 ਸਾਲ ਦੇ ਅਕਰਮ ਨੇ ਭਾਰਤ-ਪਾਕਿਸਤਾਨ ਸੀਰੀਜ਼ ਦੀ ਪਹਿਲ ‘ਚ ਨਾਕਾਮਯਾਬ ਹੋਣ ਲਈ ਆਈ.ਸੀ.ਸੀ. ਦੀ ਰੱਜ ਕੇ ਨਿੰਦਾ ਕੀਤੀ। ਅਕਰਮ ਦਾ ਮੰਨਣਾ ਹੈ ਕਿ ਇਸ ਮੁੱਦੇ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

 

ਪਾਕਿਸਤਾਨ ਦੇ ਇਕ ਨਿੱਜੀ ਟੀ.ਵੀ. ਚੈਨਲ ਨਾਲ ਗੱਲਬਾਤ ਦੌਰਾਨ ਅਕਰਮ ਨੇ ਕਿਹਾ, “ਮੈਨੂੰ ਲਗਦਾ ਹੈ ਕਿ ਆਈ.ਸੀ.ਸੀ. ਕੋਲ ਬੀ.ਸੀ.ਸੀ.ਆਈ. ਨੂੰ ਰਾਜ਼ੀ ਕਰਨ ਦਾ ਹੱਕ ਹੈ ਪਰ ਮੈਂ ਇਕ ਵਾਰ ਫਿਰ ਇਸ ਗੱਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਲੋਕਾਂ ਨਾਲ ਸੰਪਰਕ ਬੜਾ ਜ਼ਰੂਰੀ ਹੁੰਦਾ ਹੈ। ਰਾਜਨੀਤੀ ਅਤੇ ਖੇਡ ਨੂੰ ਇਕ-ਦੂਜੇ ਤੋਂ ਵੱਖਰਾ ਰੱਖਣਾ ਚਾਹੀਦਾ ਹੈ।”

 

ਅਕਰਮ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ, ਇੰਗਲੈਂਡ ਅਤੇ ਆਸਟ੍ਰੇਲੀਆ ਦੀ ਸੀਰੀਜ਼ ਤੋਂ ਵੀ ਵੱਧ ਰੋਮਾਂਚਕਾਰੀ ਹੁੰਦਾ ਹੈ।

 

ਜ਼ਿਕਰਯੋਗ ਹੈ ਕਿ ਇਸ ਸਾਲ ਆਈਸੀਸੀ ਚੈਂਪੀਅੰਸ ਟ੍ਰਾਫੀ ਦੇ ਫਾਇਨਲ ‘ਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਇਆ ਸੀ, ਇਸ ‘ਚ ਸਰਫਰਾਜ਼ ਅਹਿਮਦ ਦੀ ਟੀਮ ਨੇ ਵਿਰਾਟ ਕੋਹਲੀ ਦੀ ਟੀਮ ਨੂੰ 180 ਦੌੜਾਂ ਨਾਲ ਹਰਾਇਆ ਸੀ।

First Published: Saturday, 11 November 2017 3:18 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ