ਪਟਿਆਲਾ 'ਚ ਸਪੋਰਟਸ ਯੂਨੀਵਰਸਿਟੀ ਬਣੇਗੀ

By: ਏਬੀਪੀ ਸਾਂਝਾ | | Last Updated: Wednesday, 1 November 2017 10:36 AM
ਪਟਿਆਲਾ 'ਚ ਸਪੋਰਟਸ ਯੂਨੀਵਰਸਿਟੀ ਬਣੇਗੀ

ਚੰਡੀਗੜ੍ਹ – ਪਟਿਆਲਾ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਲਈ ਪੰਜਾਬ ਸਰਕਾਰ ਨੇ ਫੈਸਲ ਕਰ ਲਿਆ ਹੈ ਤਾਂ ਕਿ ਸੂਬੇ ਵਿੱਚ ਖੇਡਾਂ ਉਤਸ਼ਾਹਤ ਕੀਤਾ ਜਾ ਸਕੇ। ਇਸ ਮਕਸਦ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਓਲੰਪੀਅਨ ਰਣਧੀਰ ਸਿੰਘ ਦੀ ਅਗਵਾਈ ਵਿੱਚ ਇੱਕ ਸਟੀਅਰਿੰਗ ਕਮੇਟੀ ਬਣਾਈ ਹੈ, ਜੋ ਇਸ ਯੂਨੀਵਰਸਿਟੀ ਦੇ ਬਣਾਉਣ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਵੇਗੀ। ਇਹ ਕਮੇਟੀ ਸਪੋਰਟਸ ਤੇ ਯੂਥ ਮਾਮਲਿਆਂ ਦੇ ਵਿਭਾਗ ਹੇਠ ਬਣਾਈ ਗਈ ਹੈ ਤਾਂ ਕਿ ਪ੍ਰਸਤਾਵਿਤ ਯੂਨੀਵਰਸਿਟੀ ਦਾ ਰਸਮੀ ਕੰਮ ਕੀਤਾ ਜਾ ਸਕੇ।

 

 

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਸ ਕਮੇਟੀ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਪੋਰਟਸ ਯੂਨੀਵਰਸਿਟੀਆਂ ਦਾ ਅਧਿਐਨ ਕੀਤਾ ਜਾਵੇਗਾ ਤੇ ਉਸ ਦੇ ਮੁਤਾਬਕ ਨਵਾਂ ਕਾਨੂੰਨ ਬਣਾਉਣ ਦਾ ਖਰੜਾ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਸੂਤਰਾਂ ਮੁਤਾਬਕ ਕਮੇਟੀ ਵੱਲੋਂ ਪਟਿਆਲਾ ਜਾਂ ਉਸ ਦੇ ਨੇੜੇ ਸਪੋਰਟਸ ਯੂਨੀਵਰਸਿਟੀ ਬਣਾਉਣ ਲਈ ਜ਼ਮੀਨ ਲੱਭੀ ਜਾਵੇਗੀ ਤਾਂ ਕਿ ਸਰਕਾਰ ਜ਼ਰੂਰੀ ਕਾਰਵਾਈ ਕਰ ਸਕੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਯੂਨੀਵਰਸਿਟੀ ਵਿੱਚ ਸਪੋਰਟਸ ਨਾਲ ਸੰਬੰਧਤ ਟਰੇਨਿੰਗ ਅਤੇ ਟ੍ਰੇਨਿੰਗ ਦੇਣ ਦੀ ਵਿਵਸਥਾ ਹੋਵੇਗੀ। ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਓਲੰਪੀਅਨ ਰਣਧੀਰ ਸਿੰਘ ਦੇ ਨਾਲ

 

 

 

ਵਿਧਾਇਕ ਪਰਗਟ ਸਿੰਘ, ਗਵਾਲੀਅਰ ਦੀ ਲਕਸ਼ਮੀਬਾਈ ਨੈਸ਼ਨਲ ਯੂਨੀਵਰਸਿਟੀ ਆਫ ਫਿਜ਼ੀਕਲ ਐਜੂਕੇਸ਼ਨ ਦੇ ਸਾਬਕਾ ਵਾਈਸ ਚਾਂਸਲਰ ਜੇ ਐਸ ਨਰੂਲਾ, ਰਾਜਸਥਾਨ ਸਪੋਰਟਸ ਯੂਨੀਵਰਸਿਟੀ ਦੇ ਸਾਬਕਾ ਪ੍ਰੋ: ਚਾਂਸਲਰ ਡਾਕਟਰ ਐਲ ਐਸ ਰਾਣਾਵਤ ਅਤੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਖੇਡ ਤੇ ਯੂਥ ਮਾਮਲਿਆਂ ਦੇ ਸੈਕਟਰੀ ਅਤੇ ਡਾਇਰੈਕਟਰ ਨੂੰ ਸ਼ਮਲ ਕੀਤਾ ਗਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਬਾਰੇ ਜ਼ਰੂਰੀ ਕਾਰਵਾਈ ਕਰ ਕੇ ਰੋਜ਼ਾਨਾ ਆਧਾਰ ‘ਤੇ ਪ੍ਰੋਜੈਕਟ ਦੀ ਰਿਪੋਰਟ ਦੇਣ ਤਾਂ ਕਿ ਛੇਤੀ ਤੋਂ ਛੇਤੀ ਸਪੋਰਟਸ ਯੂਨੀਵਰਸਿਟੀ ਸਥਾਪਤ ਕੀਤੀ ਜਾ ਸਕੇ।

First Published: Wednesday, 1 November 2017 10:34 AM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ