ਭਾਰਤੀ ਮੁਟਿਆਰਾਂ ਨੇ 13 ਸਾਲ ਬਾਅਦ ਰਚਿਆ ਇਤਿਹਾਸ

By: ਹਰਪਿੰਦਰ ਸਿੰਘ ਟੌਹੜਾ | | Last Updated: Sunday, 5 November 2017 5:31 PM
ਭਾਰਤੀ ਮੁਟਿਆਰਾਂ ਨੇ 13 ਸਾਲ ਬਾਅਦ ਰਚਿਆ ਇਤਿਹਾਸ

ਕਾਕਾਮਿਗਹਾਰਾ: ਭਾਰਤ ਨੇ 9ਵੇਂ ਮਹਿਲਾ ਹਾਕੀ ਏਸ਼ੀਆ ਕੱਪ ਦੇ ਖਿਤਾਬ ‘ਤੇ ਕਬਜ਼ਾ ਜਮ੍ਹਾ ਲਿਆ ਹੈ। ਭਾਰਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੀਨ ਨੂੰ ਫਾਈਨਲ ਮੁਕਾਬਲੇ ‘ਚ ਮਾਤ ਦੇ ਕੇ ਸੋਨ ਤਗਮਾ ਝੋਲੀ ਪਾ ਲਿਆ। ਪੂਰੇ ਸਮੇਂ ਤੱਕ 1-1 ਗੋਲ ਬਰਾਬਰ ਰਹਿਣ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਰਾਹੀਂ 5-4 ਨਾਲ ਭਾਰਤ ਨੇ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਭਾਰਤ ਨੇ ਦੂਜੀ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

 

 

 

ਇਸ ਜਿੱਤ ਨਾਲ ਭਾਰਤ ਨੇ ਅਗਲੇ ਸਾਲ ਇੰਗਲੈਂਡ ‘ਚ ਹੋਣ ਵਾਲੇ ਮਹਿਲਾ ਹਾਕੀ ਵਿਸ਼ਵ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਭਾਰਤੀ ਟੀਮ ਵੱਲੋਂ ਪਹਿਲਾ ਗੋਲ 25ਵੇਂ ਮਿੰਟ ‘ਚ ਨਵਜੋਤ ਕੌਰ ਨੇ ਦਾਗਿਆ। ਇਸ ਤੋਂ ਬਾਅਦ ਇਸ ਟੀਮ ਨੇ ਕਾਫ਼ੀ ਜੱਦੋ-ਜਹਿਦ ਕੀਤੀ ਪਰ ਚੀਨ ਨੇ ਪੂਰੀ ਟੱਕਰ ਦਿੱਤੀ।

 

 

 

ਭਾਰਤੀ ਟੀਮ ਇੱਕ ਗੋਲ ਦੀ ਲੀਡ ਨੂੰ 22 ਮਿੰਟ ਤੱਕ ਕਾਇਮ ਰੱਖ ਸਕੀ ਤੇ 47ਵੇਂ ਮਿੰਟ ‘ਚ ਚੀਨ ਨੇ ਭਾਰਤ ਦੇ ਪਾਲੇ ‘ਚ ਗੋਲ ਦਾਗ ਦਿੱਤਾ। ਮੈਚ ਦੇ ਅੰਤ ਤੱਕ ਭਾਰਤੀ ਟੀਮ ਨੇ ਕਾਫ਼ੀ ਕੋਸ਼ਿਸ਼ ਕੀਤੀ ਪਰ ਉਹ ਹੋਰ ਗੋਲ ਨਹੀਂ ਕਰ ਸਕੀ ਤੇ ਮੈਚ ਪੂਰੇ ਸਮੇਂ ਤੋਂ ਬਾਅਦ ਬਰਾਬਰੀ ‘ਤੇ ਸਮਾਪਤ ਹੋ ਗਿਆ। ਇਸ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਰਾਹੀਂ ਭਾਰਤ ਨੇ ਮੈਚ ‘ਤੇ 5-4 ਨਾਲ ਕਬਜ਼ਾ ਜਮ੍ਹਾਂ ਲਿਆ।

 

 

 

ਭਾਰਤ ਨੇ ਏਸ਼ੀਆ ਕੱਪ ਦੇ ਫਾਈਨਲ ‘ਚ ਚੌਥੀ ਵਾਰ ਪਹੁੰਚਿਆ ਸੀ। ਇਸ ਤੋਂ ਪਹਿਲਾਂ 1999 ‘ਚ ਹਾਰ ਗਿਆ ਸੀ ਤੇ 2004 ‘ਚ ਮੇਜ਼ਬਾਨੀ ਕਰਦਿਆਂ ਜਿੱਤ ਦਰਜ ਕੀਤੀ ਸੀ। 2009 ‘ਚ ਚੀਨ ਤੋਂ ਹੀ ਹਾਰ ਦਾ ਮੂੰਹ ਦੇਖਣਾ ਪਿਆ ਸੀ। ਦੱਸ ਦਈਏ ਕਿ ਪਿਛਲੇ ਮਹੀਨੇ ਢਾਕਾ ‘ਚ ਹੋਏ ਪੁਰਸ਼ ਏਸ਼ੀਆ ਕੱਪ ‘ਚ ਵੀ ਭਾਰਤ ਨੇ ਖਿਤਾਬ ‘ਤੇ ਕਬਜ਼ਾ ਕੀਤਾ ਸੀ।

First Published: Sunday, 5 November 2017 5:31 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ