ਟੀ-20 ਟੀਮ 'ਚੋਂ ਕੋਹਲੀ ਤੇ ਧੋਨੀ ਆਊਟ

By: ਏਬੀਪੀ ਸਾਂਝਾ | | Last Updated: Sunday, 25 February 2018 4:42 PM
ਟੀ-20 ਟੀਮ 'ਚੋਂ ਕੋਹਲੀ ਤੇ ਧੋਨੀ ਆਊਟ

ਨਵੀਂ ਦਿੱਲੀ: ਕੈਪਟਨ ਵਿਰਾਟ ਕੋਹਲੀ ਤੇ ਟੀਮ ਦੇ ਸਭ ਤੋਂ ਸੀਨੀਅਰ ਖਿਡਾਰੀ ਮਹੇਂਦਰ ਸਿੰਘ ਧੋਨੀ ਉਨ੍ਹਾਂ ਖਿਡਾਰੀਆਂ ਵਿੱਚ ਸ਼ਾਮਲ ਨਹੀਂ ਜਿਨ੍ਹਾਂ ਨੂੰ 6 ਮਾਰਚ ਤੋਂ ਸ਼੍ਰੀਲੰਕਾ ਵਿੱਚ ਸ਼ੁਰੂ ਹੋ ਰਹੀ ਟੀ-20 ਟੀਮ ਵਿੱਚ ਲਿਆ ਗਿਆ ਹੈ। ਰੋਹਿਤ ਸ਼ਰਮਾ ਭਾਰਤ ਦੀ ਦੂਜੀ ਟੀਮ ਦੀ ਰਹਿਨੁਮਾਈ ਕਰਨਗੇ। ਇਸ ਵਿੱਚ ਘਰੇਲੂ ਟੂਰਨਾਮੈਂਟ (ਸਯੱਦ ਮੁਸ਼ਤਾਕ ਅਲੀ ਟੀ-20 ਤੇ ਆਈਪੀਐਲ) ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਥਾਂ ਦਿੱਤੀ ਗਈ ਹੈ। ਟੀਮ ਵਿੱਚ 6 ਬਦਲਾਅ ਕੀਤੇ ਗਏ ਹਨ। ਸ਼ਿਖਰ ਧਵਨ ਨੂੰ ਉਪ ਕਪਤਾਨ ਬਣਾਇਆ ਗਿਆ ਹੈ।

 

ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਮਹੇਂਦਰ ਸਿੰਘ ਧੋਨੀ ਨੇ ਆਰਾਮ ਕਰਨ ਦੀ ਗੱਲ ਆਖੀ ਸੀ। ਇਸ ਲਈ ਉਨ੍ਹਾਂ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਮੀਦ ਹੈ ਕਿ ਭੁਵਨੇਸ਼ਵਰ ਕੁਮਾਰ ਤੇ ਜਸਪ੍ਰੀਤ ਬੁਮਰਾਹ ਦੀ ਤੇਜ਼ ਗੇਂਦਬਾਜ਼ੀ ਦੀ ਜੋੜੀ ਤੋਂ ਇਲਾਵਾ ਆਲ ਰਾਉਂਡਰ ਹਾਰਦਿਕ ਪਾਂਡਿਆ ਨੂੰ ਵੀ ਆਰਾਮ ਦਿੱਤਾ ਗਿਆ ਹੈ ਕਿਉਂਕਿ ਦੱਖਣੀ ਅਫਰੀਕਾ ਦੌਰੇ ਦੌਰਾਨ ਕੰਮ ਦਾ ਬੋਝ ਜ਼ਿਆਦਾ ਪੈ ਗਿਆ ਸੀ।

 

ਚਾਇਨਾਮੈਨ ਗੇਂਦਬਾਜ਼ ਕੁਲਦੀਪ ਚਹਿਲ ਵੀ ਸ਼੍ਰੀਲੰਕਾ ਜਾਣ ਵਾਲੀ ਟੀਮ ਦਾ ਹਿੱਸਾ ਨਹੀਂ ਹੋਣਗੇ। ਰਿਸ਼ਭ ਪੰਤ ਦੀ ਟੀਮ ਵਿੱਚ ਵਾਪਸੀ ਹੋ ਗਈ ਹੈ। ਸ਼੍ਰੀਲੰਕਾ ਖਿਲਾਫ ਘਰੇਲੂ ਟੂਰਨਾਮੈਂਟ ਤੋਂ ਬਾਅਦ ਆਫ ਸਪਿਨਰ ਵਾਸ਼ਿੰਗਟਨ ਸੁੰਦਰ, ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਤੇ ਆਲ ਰਾਉਂਡਰ ਦੀਪਕ ਹੁੱਡਾ ਇੱਕ ਵਾਰ ਫਿਰ ਟੀਮ ਦਾ ਹਿੱਸਾ ਹੋਣਗੇ।

 

ਆਲ ਰਾਉਂਡਰ ਵਿਜੇ ਸ਼ੰਕਰ ਨੂੰ ਆਪਸ਼ਨ ਦੇ ਤੌਰ ‘ਤੇ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦਿਨੇਸ਼ ਕਾਰਤਿਕ ਪਹਿਲੇ ਵਿਕਟ ਕੀਪਰ ਹੋਣਗੇ ਜਦਕਿ ਪੰਤ ਬੱਲੇਬਾਜ਼ ਦੇ ਰੂਪ ਵਿੱਚ ਖੇਡ ਸਕਦੇ ਹਨ। ਮਿਅੰਕ ਅੱਗਰਵਾਲ ਨੂੰ ਟੀਮ ਵਿੱਚ ਥਾਂ ਨਹੀਂ ਮਿਲੀ ਹੈ ਜਦਕਿ ਉਹ 2000 ਤੋਂ ਵੱਧ ਦੌੜਾਂ ਬਣਾ ਚੁੱਕੇ ਹਨ।

First Published: Sunday, 25 February 2018 4:42 PM

Related Stories

ਕ੍ਰਿਕਟਰ ਤੇ ਅਦਾਕਾਰਾ ਦੀ ਇੱਕ ਹੋਰ ਜੋੜੀ
ਕ੍ਰਿਕਟਰ ਤੇ ਅਦਾਕਾਰਾ ਦੀ ਇੱਕ ਹੋਰ ਜੋੜੀ

ਕ੍ਰਿਕਟਰ ਹਾਰਦਿਕ ਪਾਂਡਿਆ ਤੇ ਅਦਾਕਾਰਾ ਐਲੀ ਅਵਰਾਮ ਬਹੁਤ ਸਮੇਂ ਤੋਂ ਆਪਣੇ ਰਿਸ਼ਤੇ

IPL ਦੇ ਤਿੰਨ ਮੈਚ ਮੁਹਾਲੀ 'ਚ ਹੋਣਗੇ
IPL ਦੇ ਤਿੰਨ ਮੈਚ ਮੁਹਾਲੀ 'ਚ ਹੋਣਗੇ

ਚੰਡੀਗੜ੍ਹ: ਕਿੰਗਜ਼ ਇਲੈਵਨ ਪੰਜਾਬ ਨੂੰ ਉਸ ਦੇ ਘਰੇਲੂ ਮੈਚਾਂ ਲਈ ਬਦਲਾਅ ਕਰਨ ਦੀ

ਕਸੂਤੀ ਕੜਿੱਕੀ 'ਚ ਫਸਿਆ ਮੁਹੰਮਦ ਸ਼ਮੀ
ਕਸੂਤੀ ਕੜਿੱਕੀ 'ਚ ਫਸਿਆ ਮੁਹੰਮਦ ਸ਼ਮੀ

ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ

ਅਮਿਤਾਭ ਨੇ ਮੰਗੀ ਦਿਨੇਸ਼ ਕਾਰਤਿਕ ਤੋਂ ਮੁਆਫੀ
ਅਮਿਤਾਭ ਨੇ ਮੰਗੀ ਦਿਨੇਸ਼ ਕਾਰਤਿਕ ਤੋਂ ਮੁਆਫੀ

ਨਵੀਂ ਦਿੱਲੀ: ਦਿਨੇਸ਼ ਕਾਰਤਿਕ (29 ਦੌੜਾਂ) ਦੀ ਬੱਲੇਬਾਜ਼ੀ ਦੇ ਦਮ ‘ਤੇ ਭਾਰਤ ਨੇ

ਭਾਰਤ ਨੂੰ ਜਿਤਾਉਣ ਵਾਲੇ ਕਾਰਤਿਕ ਨੂੰ ਟੀਮ 'ਚੋਂ ਬਾਹਰ ਹੋਣ ਦਾ ਖਤਰਾ
ਭਾਰਤ ਨੂੰ ਜਿਤਾਉਣ ਵਾਲੇ ਕਾਰਤਿਕ ਨੂੰ ਟੀਮ 'ਚੋਂ ਬਾਹਰ ਹੋਣ ਦਾ ਖਤਰਾ

ਨਵੀਂ ਦਿੱਲੀ: ਨਿਦਾਸ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਬੰਗਲਾਦੇਸ਼ ਖਿਲਾਫ ਭਾਰਤ

ਪੰਜ ਸਾਲਾਂ ਬਾਅਦ ਭਾਰਤ ਦੀ ਝੋਲੀ ਪਈ ਤਿਕੋਣੀ ਲੜੀ
ਪੰਜ ਸਾਲਾਂ ਬਾਅਦ ਭਾਰਤ ਦੀ ਝੋਲੀ ਪਈ ਤਿਕੋਣੀ ਲੜੀ

ਨਵੀਂ ਦਿੱਲੀ: ਭਾਰਤੀ ਟੀਮ ਨੇ ਐਤਵਾਰ ਨੂੰ ਨਿਧਾਸ ਟ੍ਰਾਫੀ ਦੇ ਖ਼ਿਤਾਬੀ ਮੁਕਾਬਲੇ

ਚੰਡੀਗੜ੍ਹ ਦੀ ਮੁਟਿਆਰ ਨੇ ਸ਼ੂਟਿੰਗ 'ਚ ਫੁੰਡਿਆ ਗੋਲਡ ਮੈਡਲ
ਚੰਡੀਗੜ੍ਹ ਦੀ ਮੁਟਿਆਰ ਨੇ ਸ਼ੂਟਿੰਗ 'ਚ ਫੁੰਡਿਆ ਗੋਲਡ ਮੈਡਲ

ਚੰਡੀਗੜ੍ਹ: ਇਸੇ ਮਹੀਨੇ ਹੋਈ ਕੌਮਾਂਤਰੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਤੋਂ ਲੈ ਕੇ

ਨੇਪਾਲ ਕ੍ਰਿਕੇਟ ਟੀਮ ਦਾ ਵੱਡਾ ਮਾਅਰਕਾ
ਨੇਪਾਲ ਕ੍ਰਿਕੇਟ ਟੀਮ ਦਾ ਵੱਡਾ ਮਾਅਰਕਾ

ਨਵੀਂ ਦਿੱਲੀ: ਜੇਕਰ ਤੁਸੀਂ ਨੇਪਾਲ ਦੀ ਕ੍ਰਿਕੇਟ ਟੀਮ ਬਾਰੇ ਨਹੀਂ ਜਾਣਦੇ ਤਾਂ