ਕੈਪਟਨ ਦੇ ਰਾਜ 'ਚ ਰੁਲ ਰਿਹਾ ਕੌਮਾਂਤਰੀ ਪੱਧਰ ਦਾ ਖਿਡਾਰੀ 

By: ਹਰਪਿੰਦਰ ਸਿੰਘ ਟੌਹੜਾ | | Last Updated: Sunday, 12 November 2017 4:55 PM
ਕੈਪਟਨ ਦੇ ਰਾਜ 'ਚ ਰੁਲ ਰਿਹਾ ਕੌਮਾਂਤਰੀ ਪੱਧਰ ਦਾ ਖਿਡਾਰੀ 

ਚੰਡੀਗੜ੍ਹ (ਹਰਪਿੰਦਰ ਸਿੰਘ ਟੌਹੜਾ) : ਕੌਮਾਂਤਰੀ ਪੱਧਰ ‘ਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲਾ ਖਿਡਾਰੀ ਇਕਬਾਲ ਸਿੰਘ ਅੱਜ ਨੌਕਰੀ ਲਈ ਦਰ-ਦਰ ਭਟਕਣ ਲਈ ਮਜ਼ਬੂਰ ਹੈ ਕਿਉਂਕਿ ਸਰਕਾਰਾਂ ਨੇ ਉਸ ਨੂੰ ਨੌਕਰੀ ਦੇਣਾ ਜ਼ਰੂਰੀ ਨਹੀਂ ਸਮਝਿਆ। ਇਕਬਾਲ ਅੰਗਹੀਣ ਹੋਣ ਦੇ ਬਾਵਜੂਦ ਚੰਗਾ ਖਿਡਾਰੀ ਹੈ। ਉਹ ਭਾਰਤੀ ਅੰਗਹੀਣ ਕ੍ਰਿਕਟ ਟੀਮ ‘ਚ ਹਿੱਸਾ ਲੈ ਕੇ ਕਈ ਟੂਰਨਾਮੈਂਟਾਂ ‘ਚ ਜਿੱਤ ਦਵਾਉਣ ਲਈ ਯੋਗਦਾਨ ਪਾ ਚੁੱਕਾ ਹੈ। ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦਾ ਰਹਿਣ ਵਾਲਾ ਇਕਬਾਲ ਕ੍ਰਿਕਟ ਦੇ ਨਾਲ-ਨਾਲ ਚੰਗਾ ਅਥਲੀਟ ਵੀ ਹੈ। ਖੇਡਾਂ ‘ਚ ਤਾਂ ਇਕਬਾਲ ਮੋਹਰੀ ਹੈ ਹੀ ਨਾਲ-ਨਾਲ ਬੀਟੈਕ ਦੀ ਡਿਗਰੀ ਵੀ ਹਾਸਲ ਕਰ ਚੁੱਕਾ ਹੈ।

 

 

 

ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਇਸ ਹੋਣਹਾਰ ਖਿਡਾਰੀ ਲਈ ਸੂਬਾ ਸਰਕਾਰ ਤੋਂ ਕੋਈ ਵੀ ਨੌਕਰੀ ਨਹੀਂ ਸਰੀ। ਇਸ ਕਰਕੇ ਅੱਜ ਇਕਬਾਲ ਨੂੰ ਗੁਜਰਾਤ ‘ਚ ਪ੍ਰਾਈਵੇਟ ਨੌਕਰੀ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ‘ਏਬੀਪੀ ਸਾਂਝਾ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਕਬਾਲ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਉਸ ਨੇ ਕਈ ਨੌਕਰੀ ਲਈ ਮੰਤਰੀਆਂ ਤੱਕ ਪਹੁੰਚ ਕੀਤੀ, ਪਰ ਸਿਵਾਏ ਲਾਰਿਆਂ ਤੋਂ ਉਸ ਨੂੰ ਕੁਝ ਨਹੀਂ ਮਿਲਿਆ। ਉਸ ਨੇ ਆਪਣੀ ਖੇਡ ਦੇ ਨਾਲ-ਨਾਲ ਪੜ੍ਹਾਈ ਦੀ ਯੋਗਤਾ ਵੀ ਦੱਸੀ ਪਰ ਪੱਲੇ ਨਿਰਾਸ਼ਾ ਹੀ ਪਈ। ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਣ ਵਾਲੇ ਇਕਬਾਲ ਨੇ ਸ਼੍ਰੋਮਣੀ ਕਮੇਟੀ ਕੋਲ ਕਈ ਵਾਰ ਪਹੁੰਚ ਕੀਤੀ, ਇੱਥੋਂ ਤੱਕ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਵੀ ਮਿਲਿਆ ਪਰ ਉਨ੍ਹਾਂ ਵੀ ਨਿਰਾਸ਼ਾ ਹੀ ਇਕਬਾਲ ਦੀ ਝੋਲੀ ਪਾਈ।

Iqbal1...

 

 

 

ਪੰਜਾਬ ‘ਚ ਸੱਤਾ ਤਬਦੀਲ ਹੋਇਆਂ ਤਕਰੀਬਨ 7 ਮਹੀਨੇ ਗੁਜ਼ਰ ਗਏ ਹਨ। ਇਕਬਾਲ ਦੀ ਮੰਗ ਹੈ ਕਿ ਜੋ ਉਸ ਨਾਲ ਅਕਾਲੀ ਸਰਕਾਰ ਸਮੇਂ ਹੋਇਆ, ਉਹ ਕੈਪਟਨ ਸਰਕਾਰ ਸਮੇਂ ਨਾ ਹੋਵੇ। ਇਕਬਾਲ ਨੇ ਕਿਹਾ ਕਿ ਕੈਪਟਨ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਹਰ ਘਰ ‘ਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਉਹ ਮੰਗ ਕਰਦਾ ਹੈ ਕਿ ਉਸ ਵੱਲ ਗੌਰ ਕੀਤਾ ਜਾਵੇ ਤੇ ਉਸ ਵੱਲੋਂ ਪਾਏ ਯੋਗਦਾਨ ਨੂੰ ਧਿਆਨ ‘ਚ ਰੱਖਿਆ ਜਾਵੇ। ਇਕਬਾਲ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਜੋ ਬਠਿੰਡਾ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਤੱਕ ਪਹੁੰਚੇ ਨੇ, ਵੀ ਉਸ ਲਈ ਕੁਝ ਕਰਨ। ਇਕਬਾਲ ਦਾ ਕਹਿਣਾ ਹੈ ਕਿ ਮੇਰੀ ਯੋਗਤਾ ਅਨੁਸਾਰ ਸੂਬੇ ‘ਚ ਹੀ  ਨੌਕਰੀ ਦਿੱਤੀ ਜਾਵੇ ਤੇ ਉਸ ਨੂੰ ਦਰ ਦਰ ਭਟਕਣਾ ਨਾ ਪਵੇ।

First Published: Sunday, 12 November 2017 4:55 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ