ਸਰਕਾਰ ਦਾ ਹੁਕਮ ਨਾ ਮੰਨਣ ਵਾਲੇ ਵੱਡੇ ਸਕੂਲਾਂ 'ਤੇ ਕੇਸ

By: ਏਬੀਪੀ ਸਾਂਝਾ | | Last Updated: Wednesday, 15 November 2017 9:50 AM
ਸਰਕਾਰ ਦਾ ਹੁਕਮ ਨਾ ਮੰਨਣ ਵਾਲੇ ਵੱਡੇ ਸਕੂਲਾਂ 'ਤੇ ਕੇਸ

ਮੁਹਾਲੀ : ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸੋਮਵਾਰ ਨੂੰ ਜਾਰੀ ਸਕੂਲਾਂ ਦੇ ਸਮਾਂ ਤਬਦੀਲੀ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਸਕੂਲਾਂ ‘ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਸਨ ਜਿਨ੍ਹਾਂ ਨੂੰ ਹੂ-ਬ-ਹੂ ਲਾਗੂ ਕਰਵਾਉਣ ਲਈ ਐੱਸਡੀਐੱਮਜ਼ ਨੂੰ ਹੁਕਮ ਜਾਰੀ ਕੀਤੇ ਗਏ ਸਨ। ਮੋਹਾਲੀ ਦੇ ਐੱਸਡੀਐੱਮ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ ‘ਤੇ ਵੱਖ-ਵੱਖ ਥਾਣਿਆਂ ਵਿਚ ਧਾਰਾ 188 ਦੀ ਕਾਰਵਾਈ ਕਰਦਿਆਂ ਮਾਮਲੇ ਦਰਜ ਕਰਵਾਏ ਹਨ।

 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੀਪੀਆਈ ਸੈਕੰਡਰੀ ਨੇ ਜਦੋਂ ਧੁਆਂਖੀ ਫ਼ਿਜ਼ਾ ਦਾ ਵਾਸਤਾ ਦਿੰਦੇ ਹੋਏ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ ਤਾਂ ਬਹੁਤ ਸਾਰੇ ਨਿੱਜੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਨੂੰ ਟਿੱਚ ਜਾਣਿਆ ਸੀ। ਮੋਹਾਲੀ ਵਿਚ ਬਹੁਤੇ ਸਕੂਲ ਖੁੱਲ੍ਹੇ ਰਹੇ। ਇਸ ਵਾਰ ਵੀ ਇਹੋ ਉਮੀਦ ਸੀ ਪਰ ਇਹ ਹੁਕਮ ਡੀਪੀਆਈ ਦੇ ਨਹੀਂ, ਜ਼ਿਲ੍ਹਾ ਮੈਜਿਸਟ੫ੇਟ ਦੇ ਸਨ ਜਿਨ੍ਹਾਂ ਦੀ ਅਦੂਲੀ ਲਈ ਕਾਰਵਾਈ ਕਰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਾਲੇ ਹੋਰ ਵੀ ਸਕੂਲ ਹਨ ਜਿਹੜੇ ਸਰਕਾਰੀ ਨਿਯਮਾਂ ਨੂੰ ਟਿੱਚ ਜਾਣਦੇ ਹਨ।

 

 

ਧੁੰਦ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਕੀਤਾ ਗਿਆ ਸੀ। ਐੱਸਡੀਐੱਮ ਡਾ. ਆਰ ਪੀ ਸਿੰਘ ਨੇ ਦੱਸਿਆ ਕਿ ਕੁਝ ਸਕੂਲਾਂ ਵੱਲੋਂ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਦਿਆਂ ਆਪਣੇ ਸਕੂਲ ਸਵੇਰੇ 10 ਵਜੇ ਤੋਂ ਪਹਿਲਾਂ ਖੋਲ੍ਹੇ ਗਏ ਅਤੇ ਇਨ੍ਹਾਂ ਸਕੂਲਾਂ ਵਿਚ ਮਾਨਵ ਮੰਗਲ ਸਕੂਲ ਫੇਜ਼ -10, ਲਰਨਿੰਗ ਪਾਥ ਸੈਕਟਰ-67, ਮਿਲੇਨੀਅਮ ਸਕੂਲ ਫੇਜ਼-5, ਸਿਸ਼ੂ ਨਿਕੇਤਨ ਫੇਜ਼-4, ਸ਼ਾਸਤਰੀ ਮਾਡਲ ਸਕੂਲ ਫੇਜ਼-1, ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਖ਼ਿਲਾਫ਼ ਵੱਖ-ਵੱਖ ਥਾਣਿਆਂ ‘ਚ 188 ਆਈਪੀਸੀ ਅਧੀਨ ਪਰਚੇ ਦਰਜ ਕੀਤੇ ਗਏ ਹਨ।

First Published: Wednesday, 15 November 2017 9:50 AM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ