ਅਮਰੀਕਾ 'ਚ 133 ਸਾਲ ਬਾਦ ਕੜਾਕੇ ਦੀ ਠੰਢ,11 ਮੌਤਾਂ

By: abp sanjha | | Last Updated: Saturday, 6 January 2018 12:52 PM
ਅਮਰੀਕਾ 'ਚ 133 ਸਾਲ ਬਾਦ ਕੜਾਕੇ ਦੀ ਠੰਢ,11 ਮੌਤਾਂ

ਨਿਊਯਾਰਕ- ਅਮਰੀਕਾ ‘ਚ ‘ਬੰਬ ਸਾਈਕਲੋਨ’ ਯਾਨੀ ਬਰਫੀਲੇ ਤੁਫਾਨ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈ ਸੂਬਿਆਂ ‘ਚ ਐਮਰਜੈਂਸੀ ਦਾ ਐਲਾਨ ਕੀਤਾ ਹੋਇਆ ਹੈ। ਦੇਸ਼ ਦੇ ਕੁਝ ਹਿੱਸੇ ਬਰਫ਼ੀਲੇ ਤੂਫ਼ਾਨ ‘ਬੰਬ’ ਚੱਕਰਵਾਤ ਦੀ ਲਪੇਟ ‘ਚ ਹਨ। ਇਸ ਤੂਫ਼ਾਨ ਕਾਰਨ 5 ਹਜ਼ਾਰ ਦੇ ਕਰੀਬ ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਅਮਰੀਕਾ ‘ਚ ਅਜਿਹੀ ਠੰਢ 133 ਸਾਲਾਂ ਬਾਅਦ ਪੈ ਰਹੀ ਹੈ।

 

 
ਫਲੋਰਿਡਾ ‘ਚ 30 ਸਾਲਾਂ ‘ਚ ਪਹਿਲੀ ਵਾਰ ਬਰਫ਼ਬਾਰੀ ਹੋਈ ਹੈ। ਅਮਰੀਕਾ ‘ਚ 90 ਫ਼ੀਸਦੀ ਹਿੱਸੇ ‘ਚ ਤਾਪਮਾਨ ਸਿਫ਼ਰ ਤੋਂ ਮਨਫ਼ੀ 35 ਤੱਕ ਪਹੁੰਚ ਗਿਆ ਹੈ। ਬੋਸਟਨ ਨੇ ਸਭ ਤੋਂ ਵੱਧ ਖ਼ਤਰਨਾਕ ਬਰਫ਼ੀਲੇ ਤੂਫ਼ਾਨ ਦਾ ਸਾਹਮਣਾ ਕੀਤਾ ਹੈ ਜਿੱਥੇ ਹੜ੍ਹ ਦਾ ਬਰਫ਼ੀਲਾ ਪਾਣੀ 15.1 ਫੁੱਟ ਤੱਕ ਉੱਪਰ ਪਹੁੰਚ ਗਿਆ, ਉੱਥੇ ਹੀ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।

 

 
ਨਿਊਯਾਰਕ ਤੇ ਬੋਸਟਨ ‘ਚ ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਕਰ ਦਿੱਤੇ ਗਏ। ਸੜਕਾਂ ‘ਤੇ ਜੰਮੀ ਬਰਫ਼ ਕਾਰਨ ਗੱਡੀਆਂ ਆਪਸ ‘ਚ ਟਕਰਾ ਰਹੀਆਂ ਹਨ, ਜਿਸ ਕਾਰਨ ਦੱਖਣ-ਪੂਰਬੀ ਸੂਬਿਆਂ, ਉੱਤਰੀ ਤੇ ਦੱਖਣੀ ਕੈਰੋਲੀਨਾ ‘ਚ 4 ਮੌਤਾਂ ਹੋ ਗਈਆਂ ਹਨ। ‘ਬੰਬ ਸਾਈਕਲੋਨ’ ਦਾ ਅਸਰ ਸਿਰਫ਼ ਅਮਰੀਕਾ ‘ਚ ਹੀ ਨਹੀਂ, ਸਗੋਂ ਬਤਾਨੀਆ ਦੇ ਪੱਛਮੀ ਹਿੱਸੇ ‘ਚ ਤੇ ਆਇਰਲੈਂਡ ‘ਚ ਵੀ ਪਿਆ ਹੈ। ਬਰਤਾਨਵੀ ਮੌਸਮ ਵਿਭਾਗ ਨੇ ਵੀ ਬਰਫ਼ੀਲਾ ਤੂਫ਼ਾਨ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ।

First Published: Saturday, 6 January 2018 12:52 PM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ